|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਨਾਕੇਬੰਦੀ ਦੌਰਾਨ ਮੋਟਰਸਾਈਕਲ ਸਵਾਰ ਦੋ ਮੁਲਜ਼ਮ ਅਫੀਮ ਸਮੇਤ ਕਾਬੂ

ਜਲੰਧਰ : ਸਪੈਸ਼ਲ ਟਾਸਕ ਫੋਰਸ ਨੇ ਨਾਕੇਬੰਦੀ ਦੌਰਾਨ ਮੋਟਰਸਾਈਕਲ ਸਵਾਰ ਦੋ ਮੁਲਜ਼ਮਾਂ ਨੂੰ ਅਫੀਮ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸਟੀਐੱਫ ਦੇ ਡੀਐੱਸਪੀ ਸੁਰਜੀਤ ਸਿੰਘ ਨੇ ਕਿਹਾ ਕਿ ਐੱਸਟੀਐੱਫ ਦੇ ਇੰਸਪੈਕਟਰ ਰਾਮ ਪਾਲ ਨੇ ਪੁਲਿਸ ਪਾਰਟੀ ਸਮੇਤ ਪਿੰਡ ਕੋਟ ਚੌਕ ਕਲਾਂ ਵਿਚ ਨਾਕੇਬੰਦੀ ਕੀਤੀ ਹੋਈ ਸੀ ਕਿ ਮੋਟਰਸਾਈਕਲ ਨੰਬਰ ਪੀਬੀ46ਡੀ 7570 'ਤੇ ਆ ਰਹੇ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਜਲੰਧਰ : ਸਪੈਸ਼ਲ ਟਾਸਕ ਫੋਰਸ ਨੇ ਨਾਕੇਬੰਦੀ ਦੌਰਾਨ ਮੋਟਰਸਾਈਕਲ ਸਵਾਰ ਦੋ ਮੁਲਜ਼ਮਾਂ ਨੂੰ ਅਫੀਮ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸਟੀਐੱਫ ਦੇ ਡੀਐੱਸਪੀ ਸੁਰਜੀਤ ਸਿੰਘ ਨੇ ਕਿਹਾ ਕਿ ਐੱਸਟੀਐੱਫ ਦੇ ਇੰਸਪੈਕਟਰ ਰਾਮ ਪਾਲ ਨੇ ਪੁਲਿਸ ਪਾਰਟੀ ਸਮੇਤ ਪਿੰਡ ਕੋਟ ਚੌਕ ਕਲਾਂ ਵਿਚ ਨਾਕੇਬੰਦੀ ਕੀਤੀ ਹੋਈ ਸੀ ਕਿ ਮੋਟਰਸਾਈਕਲ ਨੰਬਰ ਪੀਬੀ46ਡੀ 7570 'ਤੇ ਆ ਰਹੇ ਦੋ ਨੌਜਵਾਨਾਂ ਨੂੰ ਰੋਕ ਕੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ ਇਕ ਕਿੱਲੋ ਅਫੀਮ ਬਰਾਮਦ ਹੋਈ।

ਸੰਬੰਧਿਤ ਖ਼ਬਰਾਂ

ਉਕਤ ਨੌਜਵਾਨ ਜਿਨ੍ਹਾਂ ਦੀ ਪਛਾਣ ਰਣਜੀਤ ਸਿੰਘ ਉਰਫ ਰਾਣਾ ਵਾਸੀ ਰਾਜਾਸਾਂਸੀ ਅੰਮਿ੍ਤਸਰ ਤੇ ਜੋਬਨਜੀਤ ਸਿੰਘ ਵਾਸੀ ਖਲਚੀਆਂ ਅੰਮਿ੍ਤਸਰ ਵਜੋਂ ਹੋਈ ਹੈ। ਪੁਲਿਸ ਪਾਰਟੀ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਡੀਐੱਸਪੀ ਸੁਰਜੀਤ ਸਿੰਘ ਨੇ ਕਿਹਾ ਕਿ ਦੋਵੇਂ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਉਨ੍ਹਾਂ ਦਾ ਪੁਲਿਸ ਰਿਮਾਂਡ ਲਿਆ ਜਾਵੇਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!