|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸੜਕ ਹਾਦਸੇ 'ਚ 2 ਵਿਅਕਤੀਆਂ ਦੀ ਮੌਤ

ਚੰਡੀਗੜ੍ਹ : ਚੰਡੀਗੜ੍ਹ-ਲੁਧਿਆਣਾ ਰੋਡ 'ਤੇ ਵਾਪਰੇ ਸੜਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰੂਲਦੂ ਸਿੰਘ ਵਾਸੀ ਪਿੰਡ ਬੁੱਢੇਵਾਲ ਤੇ ਗੁਰਭੇਜ ਸਿੰਘ ਵਾਸੀ ਪਿੰਡ ਜੰਡਿਆਲੀ ਮੋਟਰਸਾਈਕਲ 'ਤੇ ਮੋਰਿੰਡਾ ਵਿਖੇ ਦਵਾਈ ਲੈਣ ਜਾ ਰਹੇ ਸਨ ਕਿ ਚੰਡੀਗੜ੍ਹ-ਲੁਧਿਆਣਾ ਮਾਰਗ 'ਤੇ ਪਿੰਡ ਰਾਣਵਾਂ ਕੋਲ ਉਨ੍ਹਾਂ ਦੀ ਫਾਰਚੂਨਰ ਗੱਡੀ ਨਾਲ ਟੱਕਰ ਹੋ ਗਈ, ਜਿਸ ਕਾਰਨ ਦੋ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗੜ੍ਹ : ਚੰਡੀਗੜ੍ਹ-ਲੁਧਿਆਣਾ ਰੋਡ 'ਤੇ ਵਾਪਰੇ ਸੜਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰੂਲਦੂ ਸਿੰਘ ਵਾਸੀ ਪਿੰਡ ਬੁੱਢੇਵਾਲ ਤੇ ਗੁਰਭੇਜ ਸਿੰਘ ਵਾਸੀ ਪਿੰਡ ਜੰਡਿਆਲੀ ਮੋਟਰਸਾਈਕਲ 'ਤੇ ਮੋਰਿੰਡਾ ਵਿਖੇ ਦਵਾਈ ਲੈਣ ਜਾ ਰਹੇ ਸਨ ਕਿ ਚੰਡੀਗੜ੍ਹ-ਲੁਧਿਆਣਾ ਮਾਰਗ 'ਤੇ ਪਿੰਡ ਰਾਣਵਾਂ ਕੋਲ ਉਨ੍ਹਾਂ ਦੀ ਫਾਰਚੂਨਰ ਗੱਡੀ ਨਾਲ ਟੱਕਰ ਹੋ ਗਈ, ਜਿਸ ਕਾਰਨ ਦੋਵੇਂ ਗੰਭੀਰ ਜ਼ਖ਼ਮੀ ਹੋ ਗਏ।

ਸੰਬੰਧਿਤ ਖ਼ਬਰਾਂ

ਜ਼ਖ਼ਮੀਆਂ ਨੂੰ ਨੇੜਲੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮਿ੍ਤਕ ਕਰਾਰ ਦੇ ਦਿੱਤਾ। ਦੋਵੇਂ ਮਿ੍ਤਕ ਰਿਸ਼ਤੇ 'ਚ ਜੀਜਾ-ਸਾਲਾ ਸਨ।ਖਮਾਣੋਂ ਪੁਲਿਸ ਨੇ ਮਾਮਲੇ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਰੁਲਦੂ ਸਿੰਘ ਦੇ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਉਹ ਬੁੱਢੇਵਾਲ ਸ਼ੂਗਰ ਮਿੱਲ 'ਚ ਇਲੈਕਟ੍ਰੀਸ਼ਨ ਦੀ ਨੌਕਰੀ ਕਰਦਾ ਸੀ, ਜਿਸ ਦੇ ਦੋ ਬੱਚੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!