|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

2 ਸਮੱਗਲਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਭਾਰੀ ਮਾਤਰਾ 'ਚ ਅਫੀਮ ਤੇ ਡੋਡੇ ਬਰਾਮਦ ਕੀਤੇ

ਜਲੰਧਰ : ਨਸ਼ਾ ਸਮੱਗਲਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਥਾਣਾ ਮਕਸੂਦਾਂ ਦੀ ਪੁਲਿਸ ਨੇ ਮੁਖਬਰ ਖਾਸ ਦੀ ਸੂਚਨਾ 'ਤੇ ਕਾਰਵਾਈ ਕਰਦਿਆਂ ਪਿੰਡ ਅਮਾਨਤਪੁਰ ਲਾਗਿਓਂ ਦੋ ਸਮੱਗਲਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਭਾਰੀ ਮਾਤਰਾ 'ਚ ਅਫੀਮ ਤੇ ਡੋਡੇ ਬਰਾਮਦ ਕੀਤੇ ਹਨ। ਐੱਸਐੱਸਪੀ ਦਿਹਾਤੀ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਥਾਣਾ ਮਕਸੂਦਾਂ ਦੇ ਮੁਖੀ ਜਰਨੈਲ ਸਿੰਘ ਦੀ ਅਗਵਾਈ ਹੇਠ

NRI Post Desk · 2261 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਜਲੰਧਰ : ਨਸ਼ਾ ਸਮੱਗਲਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਥਾਣਾ ਮਕਸੂਦਾਂ ਦੀ ਪੁਲਿਸ ਨੇ ਮੁਖਬਰ ਖਾਸ ਦੀ ਸੂਚਨਾ 'ਤੇ ਕਾਰਵਾਈ ਕਰਦਿਆਂ ਪਿੰਡ ਅਮਾਨਤਪੁਰ ਲਾਗਿਓਂ ਦੋ ਸਮੱਗਲਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਭਾਰੀ ਮਾਤਰਾ 'ਚ ਅਫੀਮ ਤੇ ਡੋਡੇ ਬਰਾਮਦ ਕੀਤੇ ਹਨ। ਐੱਸਐੱਸਪੀ ਦਿਹਾਤੀ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਥਾਣਾ ਮਕਸੂਦਾਂ ਦੇ ਮੁਖੀ ਜਰਨੈਲ ਸਿੰਘ ਦੀ ਅਗਵਾਈ ਹੇਠ ਐੱਸਆਈ ਰਘੂਨਾਥ ਸਿੰਘ ਨੇ ਪੁਲਿਸ ਸਮੇਤ ਬਿਧੀਪੁਰ ਫਾਟਕ ਲਾਗੇ ਨਾਕੇਬੰਦੀ ਕੀਤੀ ਹੋਈ ਸੀ। ਇਸੇ ਦੌਰਾਨ ਮੁਖਬਰੀ ਮਿਲੀ ਕਿ ਯੂਪੀ ਤੋਂ ਨਸ਼ੀਲੇ ਪਦਾਰਥ ਲਿਆ ਕੇ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਸਪਲਾਈ ਕਰਨ ਵਾਲੇ ਸਮੱਗਲਰ ਬੁੱਧਵਾਰ ਸਵੇਰੇ ਪੰਜ ਵਜੇ ਪਿੰਡ ਅਮਾਨਤਪੁਰ ਅੱਡੇ ਲਾਗੇ ਝਾੜੀਆਂ 'ਚ ਵੱਡੀ ਮਾਤਰਾ 'ਚ ਅਫੀਮ ਤੇ ਡੋਡੇ ਰੱਖ ਕੇ ਗਾਹਕ ਦੀ ਉਡੀਕ ਕਰ ਰਹੇ ਹਨ। ਇਸ 'ਤੇ ਪੁਲਿਸ ਨੇ ਤੁਰੰਤ ਪਿੰਡ ਅਮਾਨਤਪੁਰ 'ਚ ਛਾਪੇਮਾਰੀ ਕਰ ਕੇ ਦੋਵਾਂ ਨੂੰ ਕਾਬੂ ਕਰ ਲਿਆ। ਉਨ੍ਹਾਂ ਕੋਲੋਂ 2 ਕਿੱਲੋ 550 ਗ੍ਰਾਮ ਅਫੀਮ ਤੇ ਇਕ ਕੁਇੰਟਲ ਡੋਡੇ ਬਰਾਮਦ ਕੀਤੇ।

ਸੰਬੰਧਿਤ ਖ਼ਬਰਾਂ

ਲਾਗੇ ਖੜ੍ਹੀ ਐਕਟਿਵਾ ਵੀ ਪੁਲਿਸ ਨੇ ਕਬਜ਼ੇ 'ਚ ਲੈ ਲਈ। ਐੱਸਐੱਸਪੀ ਨੇ ਦੱਸਿਆ ਕਿ ਫੜੇ ਗਏ ਸਮੱਗਲਰਾਂ ਦੀ ਪਛਾਣ ਕਮਲਦੀਪ ਸਿੰਘ ਵਾਸੀ ਹਰੀਪੁਰ ਥਾਣਾ ਚੱਬੇਵਾਲ ਜ਼ਿਲ੍ਹਾ ਹੁਸ਼ਿਆਰਪੁਰ ਤੇ ਰੋਹਿਤ ਕੁਮਾਰ ਵਾਸੀ ਰਸੋਈਆਂ ਦਮਨ ਜ਼ਿਲ੍ਹਾ ਹਜ਼ਾਰੀ ਬਾਗ ਝਾਰਖੰਡ ਵਜੋਂ ਹੋਈ ਹੈ। ਕਮਲਦੀਪ ਸਿੰਘ 'ਤੇ ਇਸ ਤੋਂ ਪਹਿਲਾਂ ਵੀ 2017 'ਚ ਥਾਣਾ ਸਮਰਾਲਾ 'ਚ ਵੀ ਐੱਨਡੀਪੀਐੱਸ ਦਾ ਮਾਮਲਾ ਦਰਜ ਹੈ, ਜਿਸ 'ਚ ਉਸ ਕੋਲੋਂ 52 ਕਿਲੋਗ੍ਰਾਮ ਚੂਰਾ ਪੋਸਤ ਡੋਡੇ ਬਰਾਮਦ ਹੋਏ ਸਨ ਤੇ ਇਸ ਵੇਲੇ ਉਹ ਜ਼ਮਾਨਤ 'ਤੇ ਜੇਲ੍ਹ 'ਚੋਂ ਬਾਹਰ ਆਇਆ ਹੋਇਆ ਹੈ। ਦੋਵਾਂ ਸਮੱਗਲਰਾਂ ਨੂੰ ਅਦਾਲਤ 'ਚ ਪੇਸ਼ ਕਰ ਕੇ ਉਨ੍ਹਾਂ ਦਾ ਪੁਲਿਸ ਰਿਮਾਂਡ ਲਿਆ ਜਾਵੇਗਾ ਤੇ ਉਨ੍ਹਾਂ ਦੇ ਨੈੱਟਵਰਕ ਨੂੰ ਬ੍ਰੇਕ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ ।

ਇਸ ਮੌਕੇ ਉਨ੍ਹਾਂ ਨਾਲ ਐੱਸਪੀ ਰਵਿੰਦਰਪਾਲ ਸਿੰਘ ਸੰਧੂ, ਡੀਐੱਸਪੀ ਸਬ ਡਵੀਜ਼ਨ ਕਰਤਾਰਪੁਰ ਰਣਜੀਤ ਸਿੰਘ ਤੇ ਹੋਰ ਪੁਲਿਸ ਅਧਿਕਾਰੀ ਮੌਜੂਦ ਸਨ।ਐੱਸਐੱਸਪੀ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਜਲੰਧਰ ਦਿਹਾਤ ਦੀ ਪੁਲਿਸ ਨੇ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ 22 ਮਈ ਤਕ 203 ਨਸ਼ੇ ਦੇ ਸਮੱਗਲਰਾਂ ਜਿਨ੍ਹਾਂ 'ਚ 20 ਅੌਰਤਾਂ ਵੀ ਹਨ, ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 19 ਕਿੱਲੋ 320 ਗ੍ਰਾਮ ਅਫੀਮ, 256 ਕਿੱਲੋ 750 ਗ੍ਰਾਮ ਚੂਰਾ ਪੋਸਤ ਡੋਡੇ,11 ਕਿੱਲੋ 556 ਗ੍ਰਾਮ ਹੈਰੋਇਨ, 567 ਗ੍ਰਾਮ ਨਸ਼ੀਲਾ ਪਾਊਡਰ, 1098 ਟੀਕੇ, 24880 ਨਸ਼ੀਲੀਆਂ ਗੋਲੀਆਂ, 19181ਕੈਂਪਸੂਲ, 1 ਕਿੱਲੋ ਗਾਂਜਾ, 40 ਗ੍ਰਾਮ ਸਮੈਕ ਤੇ 23 ਕਿੱਲੋ 150 ਗ੍ਰਾਮ ਚਰਸ ਬਰਾਮਦ ਕੀਤੀ ਹੈ। ਇਸ ਦੌਰਾਨ ਐੱਨਡੀਪੀਐੱਸ ਦੇ166 ਮਾਮਲੇ ਦਰਜ ਕੀਤੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!