|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਹੈਰੋਇਨ ਤੇ ਹਥਿਆਰਾਂ ਸਮੇਤ ਦੋ ਤਸਕਰ ਪੁਲਿਸ ਹਿਰਾਸਤ ’ਚ

ਚੰਡੀਗੜ੍ਹ (ਪਾਇਲ): ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਸੂਬੇ ਦੇ ਖੁਫੀਆ ਵਿਭਾਗ ਕਾਊਂਟਰ ਇੰਟੈਲੀਜੈਂਸ ਨੇ ਇਕ ਵੱਡੀ ਕਾਰਵਾਈ ਦੌਰਾਨ ਸਰਹੱਦ 'ਤੇ ਪਾਕਿਸਤਾਨ ਤੋਂ ਹੈਰੋਇਨ ਅਤੇ ਹਥਿਆਰਾਂ ਦੀ ਤਸਕਰੀ ਕਰ ਰਹੇ ਗੁਰਜੰਟ ਸਿੰਘ ਅਤੇ ਉਸ ਦੇ ਸਾਥੀ ਗੁਰਵੇਲ ਸਿੰਘ ਨੂੰ ਗ੍ਰਿਫਤਾਰ ਕੀਤਾ, ਇਨ੍ਹਾਂ ਦੇ ਕਬਜ਼ੇ 'ਚੋਂ 2.5 ਕਿਲੋ ਹ

NRI Post Desk · 419 ਦਿਨ ਪਹਿਲਾਂ · ਅੱਪਡੇਟ 419 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਹੈਰੋਇਨ ਤੇ ਹਥਿਆਰਾਂ ਸਮੇਤ ਦੋ ਤਸਕਰ ਪੁਲਿਸ ਹਿਰਾਸਤ ’ਚ
📷 NRI Post Desk

ਚੰਡੀਗੜ੍ਹ (ਪਾਇਲ): ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਸੂਬੇ ਦੇ ਖੁਫੀਆ ਵਿਭਾਗ ਕਾਊਂਟਰ ਇੰਟੈਲੀਜੈਂਸ ਨੇ ਇਕ ਵੱਡੀ ਕਾਰਵਾਈ ਦੌਰਾਨ ਸਰਹੱਦ 'ਤੇ ਪਾਕਿਸਤਾਨ ਤੋਂ ਹੈਰੋਇਨ ਅਤੇ ਹਥਿਆਰਾਂ ਦੀ ਤਸਕਰੀ ਕਰ ਰਹੇ ਗੁਰਜੰਟ ਸਿੰਘ ਅਤੇ ਉਸ ਦੇ ਸਾਥੀ ਗੁਰਵੇਲ ਸਿੰਘ ਨੂੰ ਗ੍ਰਿਫਤਾਰ ਕੀਤਾ, ਇਨ੍ਹਾਂ ਦੇ ਕਬਜ਼ੇ 'ਚੋਂ 2.5 ਕਿਲੋ ਹੈਰੋਇਨ ਅਤੇ 5 ਆਧੁਨਿਕ ਪਿਸਤੌਲ ਬਰਾਮਦ ਕੀਤੇ ਗਏ ਹਨ।

ਸੰਬੰਧਿਤ ਖ਼ਬਰਾਂ

ਇਸ ਗੱਲ ਦਾ ਪ੍ਰਗਟਾਵਾ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਕੀਤਾ। ਦੱਸਿਆ ਗਿਆ ਕਿ ਕਾਊਂਟਰ ਇੰਟੈਲੀਜੈਂਸ ਨੂੰ ਸੂਚਨਾ ਸੀ ਕਿ ਦੋਵੇਂ ਮੁਲਜ਼ਮ ਪਾਕਿਸਤਾਨ ਦੀ ਸਰਹੱਦ 'ਤੇ ਬੈਠੇ ਸਮੱਗਲਰਾਂ ਦੇ ਸੰਪਰਕ 'ਚ ਸਨ, ਜਿੱਥੋਂ ਉਹ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਕਰਕੇ ਸੂਬੇ ਦੇ ਵੱਖ-ਵੱਖ ਇਲਾਕਿਆਂ 'ਚ ਸਪਲਾਈ ਕਰਦੇ ਸਨ। ਇਸ ਮਾਮਲੇ 'ਚ ਕਾਰਵਾਈ ਕਰਦੇ ਹੋਏ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵੇਂ ਪਾਕਿਸਤਾਨ ਤੋਂ ਆਏ ਸਮੱਗਲਰਾਂ ਦੇ ਸੰਪਰਕ ਵਿਚ ਸਨ ਅਤੇ ਉਨ੍ਹਾਂ ਦੇ ਨਿਰਦੇਸ਼ਾਂ 'ਤੇ ਉਹ ਨਸ਼ੇ ਅਤੇ ਹਥਿਆਰਾਂ ਦੀ ਸਪਲਾਈ ਕਰਦੇ ਸਨ।

ਉਨ੍ਹਾਂ ਦੱਸਿਆ ਕਿ ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ, ਉਹ ਪੰਜਾਬ ਦਾ ਮਾਹੌਲ ਖਰਾਬ ਕਰਨ ਵਿੱਚ ਲੱਗਾ ਹੋਇਆ ਹੈ। ਪਰ ਪੰਜਾਬ ਪੁਲਿਸ ਦੀ ਖੁਫੀਆ ਏਜੰਸੀ ਪੂਰੀ ਚੌਕਸੀ ਰੱਖ ਕੇ ਉਸ ਦੇ ਸਾਰੇ ਮਨਸੂਬਿਆਂ ਨੂੰ ਨਾਕਾਮ ਕਰ ਰਹੀ ਹੈ। ਫਿਲਹਾਲ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਅਦਾਲਤ ਦੇ ਨਿਰਦੇਸ਼ਾਂ 'ਤੇ ਪੁੱਛਗਿੱਛ ਲਈ ਪੁਲਸ ਰਿਮਾਂਡ 'ਤੇ ਲਿਆ ਗਿਆ ਹੈ, ਜਿਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!