ਫਿਰੋਜ਼ਪੁਰ : ਸੀਆਈਏ ਸਟਾਫ ਪੁਲਿਸ ਨੇ ਇਕ ਨਸ਼ਾ ਸਮੱਗਲਰ ਨੂੰ ਦੋ ਦੇਸੀ ਤੇ ਇਟੈਲੀਅਨ ਪਿਸਤੌਲ, ਕਾਰਤੂਸਾਂ, ਦੋ ਕਾਰਾਂ ਤੇ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਪੁਲਿਸ ਵੱਲੋਂ ਗਿ੍ਫਤਾਰ ਕੀਤੇ ਗਏ ਇਕ ਵਿਅਕਤੀ ਵਿਰੁੱਧ ਥਾਣਾ ਗੁਰੂਹਰਸਹਾਏ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਫੜਿਆ ਗਿਆ ਵਿਅਕਤੀ ਅੱਠ ਮਾਮਲਿਆਂ 'ਚ ਭਗੌੜਾ ਸੀ।ਜਾਣਕਾਰੀ ਦਿੰਦੇ ਹੋਏ ਸੀਆਈਏ ਸਟਾਫ ਫਿਰੋਜ਼ਪੁਰ ਦੇ ਇੰਚਾਰਜ ਪਰਮਜੀਤ ਸਿੰਘ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਨਸ਼ਾ ਸਮੱਗਲਰਾਂ ਅਤੇ ਭਗੌੜਿਆਂ ਨੂੰ ਗਿ੍ਫਤਾਰ ਕਰਨ ਲਈ ਜ਼ਿਲ੍ਹਾ ਪੁਲਿਸ ਮੁਖੀ ਦੀ ਅਗਵਾਈ ਹੇਠ ਵਿਸੇਸ਼ ਮੁਹਿੰਮ ਵਿੱਢੀ ਹੋਈ ਹੈ।
ਸੰਬੰਧਿਤ ਖ਼ਬਰਾਂ
ਇਸੇ ਤਹਿਤ ਸ਼ੁੱਕਰਵਾਰ ਨੂੰ ਪੁਲਿਸ ਨੇ ਸੁੱਚਾ ਸਿੰਘ ਪੁੱਤਰ ਬਹਾਦਰ ਵਾਸੀ ਸੂਬਾ ਕਾਹਨ ਚੰਦ ਨੂੰ ਗਿ੍ਫਤਾਰ ਕੀਤਾ, ਜੋ ਅੱਠ ਕੇਸਾਂ ਵਿਚ ਭਗੌੜਾ ਸੀ। ਉਸ ਦੇ ਵਿਰੁੱਧ ਕਤਲ, ਇਰਾਦਾ ਕਤਲ, ਲੁੱਟਾਂ ਖੋਹਾਂ ਤੋਂ ਇਲਾਵਾ ਹੋਰ ਕਈ ਮੁਕੱਦਮੇ ਦਰਜ ਹਨ।ਪੁਲਿਸ ਨੇ ਦੱਸਿਆ ਕਿ ਬੀਤੇ ਦਿਨ ਪਿੰਡ ਜੁਆਏ ਸਿੰਘ ਵਾਲਾ ਨੇੜੇ ਨਾਕੇਬੰਦੀ ਦੇ ਦੌਰਾਨ ਸੁੱਚਾ ਸਿੰਘ ਨੂੰ ਗਿ੍ਫਤਾਰ ਕਰਦਿਆਂ ਉਸ ਦੇ ਕਬਜ਼ੇ 'ਚੋਂ 1500 ਨਸ਼ੀਲੀਆਂ ਗੋਲੀਆਂ, ਦੋ ਪਿਸਟਲ, 30 ਕਾਰਤੂਸ ਤੇ ਦੋ ਕਾਰਾਂ ਬਰਾਮਦ ਕੀਤੀਆਂ ਗਈਆਂ। ਪੁਲਿਸ ਨੇ ਦੱਸਿਆ ਕਿ ਸੁੱਚੇ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਹੋਰ ਖੁਲਾਸੇ ਹੋ ਸਕਣ।






