|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਯੂ. ਪੀ. ਚੋਣਾਂ ਤੋਂ ਪਹਿਲਾਂ ਕਿਸੇ ਵੱਡੇ ਆਗੂ ਦਾ ਹੋਵੇਗਾ ਕਤਲ : ਟਿਕੈਤ

ਯੂ. ਪੀ.(ਦੇਵ ਇੰਦਰਜੀਤ) : ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਦਾ ਵਿਵਾਦਿਤ ਬਿਆਨ ਸਾਹਮਣੇ ਆਇਆ ਹੈ। ਟਿਕੈਤ ਨੇ ਉੱਤਰ ਪ੍ਰਦੇਸ਼ ’ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਾਸ਼ਟਰੀ ਸਵੈ-ਸੇਵਕ ਸੰਘ ਆਰ. ਐੱਸ. ਐੱਸ. ’ਤੇ ਵਿਵਾਦਿਤ ਬਿਆਨਬਾਜ਼ੀ ਕੀਤੀ ਹੈ। ਟਿਕੈਤ ਨੇ ਕਿਹਾ ਕਿ ਯੂ. ਪੀ. ਚੋਣਾਂ ਤੋਂ ਪਹਿਲਾਂ ਆਰ. ਐੱਸ. ਐੱਸ. ਕਿਸੇ ਵੱਡੇ ਹਿੰਦੂ ਆਗੂ ਦਾ ਕਤਲ

NRI Post Desk · 1912 ਦਿਨ ਪਹਿਲਾਂ · ਅੱਪਡੇਟ 1912 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਯੂ. ਪੀ. ਚੋਣਾਂ ਤੋਂ ਪਹਿਲਾਂ ਕਿਸੇ ਵੱਡੇ ਆਗੂ ਦਾ ਹੋਵੇਗਾ ਕਤਲ : ਟਿਕੈਤ
📷 NRI Post Desk

ਯੂ. ਪੀ.(ਦੇਵ ਇੰਦਰਜੀਤ) : ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਦਾ ਵਿਵਾਦਿਤ ਬਿਆਨ ਸਾਹਮਣੇ ਆਇਆ ਹੈ। ਟਿਕੈਤ ਨੇ ਉੱਤਰ ਪ੍ਰਦੇਸ਼ ’ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਾਸ਼ਟਰੀ ਸਵੈ-ਸੇਵਕ ਸੰਘ ਆਰ. ਐੱਸ. ਐੱਸ. ’ਤੇ ਵਿਵਾਦਿਤ ਬਿਆਨਬਾਜ਼ੀ ਕੀਤੀ ਹੈ। ਟਿਕੈਤ ਨੇ ਕਿਹਾ ਕਿ ਯੂ. ਪੀ. ਚੋਣਾਂ ਤੋਂ ਪਹਿਲਾਂ ਆਰ. ਐੱਸ. ਐੱਸ. ਕਿਸੇ ਵੱਡੇ ਹਿੰਦੂ ਆਗੂ ਦਾ ਕਤਲ ਕਰਵਾਏਗੀ। ਟਿਕਤੈ ਦਾ ਸਿੱਧਾ-ਸਿੱਧਾ ਨਿਸ਼ਾਨਾ ਭਾਜਪਾ ’ਤੇ ਵੀ ਸੀ।

ਦਰਅਸਲ ਟਿਕੈਤ ਹਰਿਆਣਾ ਦੇ ਜ਼ਿਲ੍ਹਾ ਸਿਰਸਾ ਪਹੁੰਚੇ ਹੋਏ ਸਨ, ਜਿੱਥੇ ਉਨ੍ਹਾਂ ਨੇ ਹਰਿਆਣਾ ਸਰਕਾਰ ’ਤੇ ਵੀ ਨਿਸ਼ਾਨਾ ਵਿੰਨਿ੍ਹਆ। ਉਨ੍ਹਾਂ ਕਿਹਾ ਕਿ ਦੇਸ਼ ’ਚ ਤਾਲਿਬਾਨੀ ਦਾਖ਼ਲ ਹੋ ਗਏ ਹਨ ਅਤੇ ਇਨ੍ਹਾਂ ਦਾ ਪਹਿਲਾ ਕਮਾਂਡਰ ਕਰਨਾਲ ’ਚੋਂ ਮਿਲਿਆ ਹੈ। ਉਨ੍ਹਾਂ ਕਿਹਾ ਕਿ ਤੁਸੀਂ ਸਾਨੂੰ ਖਾਲਿਸਤਾਨੀ ਕਹੋਗੇ ਤਾਂ ਅਸੀਂ ਤੁਹਾਨੂੰ ਸਰਕਾਰੀ ਤਾਲਿਬਾਨੀ ਕਹਾਂਗੇ।

ਸੰਬੰਧਿਤ ਖ਼ਬਰਾਂ

ਕਰਨਾਲ ’ਚ ਕਿਸਾਨਾਂ ’ਤੇ ਹੋਏ ਲਾਠੀਚਾਰਜ ਨੂੰ ਲੈ ਕੇ ਟਿਕੈਤ ਨੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ’ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਖੱਟੜ ਸ਼ੁਰੂ ਤੋਂ ਹੀ ਇਸ ਅੰਦੋਲਨ ਨੂੰ ਰੋਕਣ ਦੀ ਕੋਸ਼ਿਸ਼ ’ਚ ਲੱਗੇ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਖੱਟੜ ਇਹ ਚਾਹੁੰਦੇ ਹਨ ਕਿ ਇਸ ਅੰਦੋਲਨ ਦਾ ਕੇਂਦਰ ਦਿੱਲੀ ਦੀ ਬਜਾਏ ਹਰਿਆਣਾ ਬਣ ਜਾਵੇ, ਇਸ ਲਈ ਹਰਿਆਣਾ ’ਚ ਅਜਿਹੀਆਂ ਘਟਨਾਵਾਂ ਕਰਵਾਈਆਂ ਜਾ ਰਹੀਆਂ ਹਨ।

ਟਿਕੈਤ ਨੇ ਕੇਂਦਰ ਸਰਕਾਰ ’ਤੇ ਗੰਭੀਰ ਦੋਸ਼ ਲਾਉਂਦੇ ਹੋਏ ਕਿਹਾ ਕਿ ਸਰਕਾਰ ਇਹ ਚਾਹੁੰਦੀ ਸੀ ਕਿ ਇਸ ਅੰਦੋਲਨ ਵਿਚ ਕਤਲੇਆਮ ਹੋਵੇ। ਹਿੰਦੂ-ਸਿੱਖ, ਮੁਸਲਿਮ ਦੀ ਲੜਾਈ ਹੋਵੇ। ਟਿਕੈਤ ਨੇ ਹਿੰਦੂ ਨੇਤਾਵਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਹੁਣ ਜਦੋਂ ਵੀ ਉੱਤਰ ਪ੍ਰਦੇਸ਼ ਵਿਚ ਚੋਣਾਂ ਹੋਣਗੀਆਂ।

ਇਹ ਆਰ. ਐੱਸ. ਐੱਸ. ਦੇ ਲੋਕ ਵੱਡੇ ਹਿੰਦੂ ਨੇਤਾ ਦਾ ਕਤਲ ਕਰਵਾਏਗੀ। ਇਹ ਕਿਸੇ ਵੱਡੇ ਹਿੰਦੂ ਨੇਤਾ ਦਾ ਕਤਲ ਕਰਵਾ ਕੇ ਚੋਣਾਂ ਜਿੱਤਣਾ ਚਾਹੁੰਦੇ ਹਨ। ਟਿਕੈਤ ਨੇ ਕਿਹਾ ਕਿ ਇਨ੍ਹਾਂ ਤੋਂ ਬਚ ਕੇ ਰਹਿਣਾ, ਭਾਜਪਾ ਤੋਂ ਖ਼ਤਰਨਾਕ ਪਾਰਟੀ ਨਹੀਂ ਹੋ ਸਕਦੀ। ਇਹ ਵੱਡੇ ਹਿੰਦੂ ਨੇਤਾ ਦਾ ਕਤਲ ਕਰਵਾ ਕੇ ਦੇਸ਼ ’ਚ ਹਿੰਦੂ-ਮੁਸਲਮਾਨ ਕਰ ਕੇ ਚੋਣਾਂ ਜਿੱਤਣਾ ਚਾਹੁੰਦੇ ਹਨ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!