|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਯੂ. ਪੀ. ਪੁਲਸ ਨੂੰ ਸੌਂਪਿਆ ਗਿਆ ਗੈਂਗਸਟਰ ਮੁਖਤਾਰ ਅੰਸਾਰੀ

ਚੰਡੀਗੜ੍ਹ,(ਦੇਵ ਇੰਦਰਜੀਤ) :ਅੰਸਾਰੀ ਦੀ ਸਪੁਰਦਗੀ ਤੋਂ ਬਾਅਦ ਯੂ. ਪੀ. ਪੁਲਸ ਉਸ ਨੂੰ ਲੈ ਕੇ ਰਵਾਨਾ ਹੋ ਗਈ ਹੈ। ਅੰਸਾਰੀ ਯੂ. ਪੀ. ਵਿਚ ਕਈ ਮਾਮਲਿਆਂ ’ਚ ਲੋੜੀਂਦਾ ਹੈ। ਪੁਲਸ ਅਧਿਕਾਰੀਆਂ ਮੁਤਾਬਕ ਯੂ. ਪੀ. ਪੁਲਸ ਦੇ ਮੁਲਾਜ਼ਮ ਮੰਗਲਵਾਰ ਸਵੇਰੇ ਹੀ ਸੱਤ ਗੱਡੀਆਂ ਵਿਚ ਰੂਪਨਗਰ ਪੁਲਸ ਲਾਈਨ ਪੁੱਜੇ, ਜੋ ਕਿ ਰੂਪਨਗਰ ਜੇਲ੍ਹ ਤੋਂ ਕਰੀਬ ਚਾਰ ਕਿਲੋਮੀਟਰ ਦੂਰ ਹੈ ਅਤੇ ਸਾਰੀ ਕਾਰ

NRI Post Desk · 2060 ਦਿਨ ਪਹਿਲਾਂ · ਅੱਪਡੇਟ 2060 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਯੂ. ਪੀ. ਪੁਲਸ ਨੂੰ ਸੌਂਪਿਆ ਗਿਆ ਗੈਂਗਸਟਰ ਮੁਖਤਾਰ ਅੰਸਾਰੀ
📷 NRI Post Desk

ਚੰਡੀਗੜ੍ਹ,(ਦੇਵ ਇੰਦਰਜੀਤ) :ਅੰਸਾਰੀ ਦੀ ਸਪੁਰਦਗੀ ਤੋਂ ਬਾਅਦ ਯੂ. ਪੀ. ਪੁਲਸ ਉਸ ਨੂੰ ਲੈ ਕੇ ਰਵਾਨਾ ਹੋ ਗਈ ਹੈ। ਅੰਸਾਰੀ ਯੂ. ਪੀ. ਵਿਚ ਕਈ ਮਾਮਲਿਆਂ ’ਚ ਲੋੜੀਂਦਾ ਹੈ। ਪੁਲਸ ਅਧਿਕਾਰੀਆਂ ਮੁਤਾਬਕ ਯੂ. ਪੀ. ਪੁਲਸ ਦੇ ਮੁਲਾਜ਼ਮ ਮੰਗਲਵਾਰ ਸਵੇਰੇ ਹੀ ਸੱਤ ਗੱਡੀਆਂ ਵਿਚ ਰੂਪਨਗਰ ਪੁਲਸ ਲਾਈਨ ਪੁੱਜੇ, ਜੋ ਕਿ ਰੂਪਨਗਰ ਜੇਲ੍ਹ ਤੋਂ ਕਰੀਬ ਚਾਰ ਕਿਲੋਮੀਟਰ ਦੂਰ ਹੈ ਅਤੇ ਸਾਰੀ ਕਾਰਵਾਈ ਤੋਂ ਬਾਅਦ ਰੂਪਨਗਰ ਜ਼ੇਲ੍ਹ ਪ੍ਰਸ਼ਾਸਨ ਵਲੋਂ ਉਸ ਨੂੰ ਯੂ. ਪੀ. ਪੁਲਸ ਹਵਾਲੇ ਕਰ ਦਿੱਤਾ ਗਿਆ। ਇਥੇ ਇਹ ਵੀ ਦੱਸਣਯੋਗ ਹੈ ਕਿ ਅੰਸਾਰੀ ਰੰਗਦਾਰੀ ਦੇ ਇਕ ਮਾਮਲੇ ਵਿਚ ਜਨਵਰੀ 2019 ਤੋਂ ਪੰਜਾਬ ਦੀ ਜੇਲ੍ਹ ਵਿਚ ਬੰਦ ਹੈ।

ਸੰਬੰਧਿਤ ਖ਼ਬਰਾਂ

ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਪੰਜਾਬ ਦੇ ਗ੍ਰਹਿ ਵਿਭਾਗ ਨੇ ਯੂ. ਪੀ. ਸਰਕਾਰ ਨੂੰ ਇਕ ਪੱਤਰ ਲਿਖ ਕੇ 8 ਅਪ੍ਰੈਲ ਜਾਂ ਉਸ ਤੋਂ ਪਹਿਲਾਂ ਅੰਸਾਰੀ ਨੂੰ ਰੂਪਨਗਰ ਜੇਲ੍ਹ ’ਚੋਂ ਹਿਰਾਸਤ ਵਿਚ ਲੈਣ ਲਈ ਕਿਹਾ ਸੀ। ਵਿਭਾਗ ਨੇ 26 ਮਾਰਚ ਦੇ ਸੁਪਰੀਮ ਕੋਰਟ ਦੇ ਫ਼ੈਸਲੇ ਮਗਰੋਂ ਯੂ. ਪੀ. ਦੇ ਵਧੀਕ ਮੁੱਖ ਸਕੱਤਰ ਗ੍ਰਹਿ ਨੂੰ ਉਪਰੋਕਤ ਪੱਤਰ ਲਿਖਿਆ ਸੀ। ਸੁਪਰੀਮ ਕੋਰਟ ਨੇ ਆਪਣੇ ਹੁਕਮਾਂ ਵਿਚ ਪੰਜਾਬ ਸਰਕਾਰ ਨੂੰ ਅੰਸਾਰੀ ਨੂੰ ਦੋ ਹਫ਼ਤਿਆਂ ਅੰਦਰ ਯੂ. ਪੀ. ਦੀ ਬਾਂਦਾ ਜੇਲ੍ਹ ਵਿਚ ਭੇਜਣ ਦੇ ਹੁਕਮ ਕੀਤੇ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!