|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕੀਵ ਛੱਡ ਕੇ ਭੱਜਿਆ ਯੂਕੇਰਨ ਦਾ ਰਾਸ਼ਟਰਪਤੀ ਜ਼ੇਲੇਂਸਕੀ! ਤੇਜ਼ ਹੋ ਰਹੇ ਨੇ ਰੂਸੀ ਹਮਲੇ

ਨਿਊਜ਼ ਡੈਸਕ : ਰੂਸੀ ਫੌਜ ਯੂਕਰੇਨ ਦੀ ਰਾਜਧਾਨੀ ਕੀਵ 'ਤੇ ਲਗਾਤਾਰ ਬੰਬਾਰੀ ਕਰ ਰਹੀ ਹੈ, ਜਦਕਿ ਖਾਰਕੀਵ 'ਚ ਜ਼ੋਰਦਾਰ ਧਮਾਕਿਆਂ ਦੀ ਆਵਾਜ਼ ਸੁਣੀ ਜਾ ਸਕਦੀ ਹੈ। ਇਸ ਦੌਰਾਨ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਪ੍ਰੀਸ਼ਦ 'ਚ ਹੰਗਾਮੀ ਬੈਠਕ ਨੂੰ ਲੈ ਕੇ ਵੋਟਿੰਗ ਹੋਈ, ਜਿਸ 'ਚ 29 ਤੋਂ ਜ਼ਿਆਦਾ ਦੇਸ਼ ਹੰਗਾਮੀ ਬੈਠਕ ਦੇ ਹੱਕ 'ਚ ਹਨ, ਜਦਕਿ ਭਾਰਤ ਨੇ ਇਕ ਵਾਰ ਫਿਰ ਇਸ ਲਈ ਵੋਟਿੰਗ

NRI Post Desk · 1731 ਦਿਨ ਪਹਿਲਾਂ · ਅੱਪਡੇਟ 1731 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੀਵ ਛੱਡ ਕੇ ਭੱਜਿਆ ਯੂਕੇਰਨ ਦਾ ਰਾਸ਼ਟਰਪਤੀ ਜ਼ੇਲੇਂਸਕੀ! ਤੇਜ਼ ਹੋ ਰਹੇ ਨੇ ਰੂਸੀ ਹਮਲੇ
📷 NRI Post Desk

ਨਿਊਜ਼ ਡੈਸਕ : ਰੂਸੀ ਫੌਜ ਯੂਕਰੇਨ ਦੀ ਰਾਜਧਾਨੀ ਕੀਵ 'ਤੇ ਲਗਾਤਾਰ ਬੰਬਾਰੀ ਕਰ ਰਹੀ ਹੈ, ਜਦਕਿ ਖਾਰਕੀਵ 'ਚ ਜ਼ੋਰਦਾਰ ਧਮਾਕਿਆਂ ਦੀ ਆਵਾਜ਼ ਸੁਣੀ ਜਾ ਸਕਦੀ ਹੈ। ਇਸ ਦੌਰਾਨ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਪ੍ਰੀਸ਼ਦ 'ਚ ਹੰਗਾਮੀ ਬੈਠਕ ਨੂੰ ਲੈ ਕੇ ਵੋਟਿੰਗ ਹੋਈ, ਜਿਸ 'ਚ 29 ਤੋਂ ਜ਼ਿਆਦਾ ਦੇਸ਼ ਹੰਗਾਮੀ ਬੈਠਕ ਦੇ ਹੱਕ 'ਚ ਹਨ, ਜਦਕਿ ਭਾਰਤ ਨੇ ਇਕ ਵਾਰ ਫਿਰ ਇਸ ਲਈ ਵੋਟਿੰਗ ਤੋਂ ਖੁਦ ਨੂੰ ਦੂਰ ਰੱਖਿਆ ਹੈ। ਇਸ ਦੌਰਾਨ ਕੁਝ ਮੀਡੀਆ ਰਿਪੋਰਟਾਂ 'ਚ ਦਾਅਵਾ ਕੀਤਾ ਗਿਆ ਹੈ ਕਿ ਯੂਕਰੇਨ ਦੇ ਰਾਸ਼ਟਰਪਤੀ ਰਾਜਧਾਨੀ ਕੀਵ ਤੋਂ ਭੱਜ ਗਏ ਹਨ।

ਸੰਬੰਧਿਤ ਖ਼ਬਰਾਂ

ਇਹ ਦਾਅਵਾ ਰੂਸੀ ਮੀਡੀਆ ਰਿਪੋਰਟਾਂ 'ਚ ਕੀਤਾ ਗਿਆ ਹੈ। ਇਸ ਦੇ ਨਾਲ ਹੀ ਰਾਜਧਾਨੀ ਕੀਵ ਦੀ ਘੇਰਾਬੰਦੀ ਤੇਜ਼ ਹੋ ਗਈ ਹੈ। UNGA ਦੇ 11ਵੇਂ ਐਮਰਜੈਂਸੀ ਸੈਸ਼ਨ 'ਚ, ਯੂਕਰੇਨ ਬਾਰੇ ਸੰਯੁਕਤ ਰਾਸ਼ਟਰ 'ਚ ਭਾਰਤ ਦੇ ਸਥਾਈ ਪ੍ਰਤੀਨਿਧੀ ਟੀਐੱਸ ਤਿਰੁਮੂਰਤੀ ਨੇ ਕਿਹਾ ਕਿ ਵਿਵਾਦਾਂ ਨੂੰ ਸ਼ਾਂਤੀਪੂਰਵਕ ਹੱਲ ਕੀਤਾ ਜਾਣਾ ਚਾਹੀਦਾ ਹੈ। ਭਾਰਤ ਸਥਿਤੀ 'ਤੇ ਲਗਾਤਾਰ ਨਜ਼ਰ ਰੱਖ ਰਿਹਾ ਹੈ। ਭਾਰਤ ਸਰਕਾਰ ਦਾ ਮੰਨਣਾ ਹੈ ਕਿ ਕੂਟਨੀਤੀ ਦੇ ਰਾਹ 'ਤੇ ਪਰਤਣ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!