|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਾਂਗਰਸ ਦੀ ਸਰਪ੍ਰਸਤੀ ਹੇਠ ਗ਼ੈਰ- ਕਾਨੂੰਨੀ ਮਾਈਨਿੰਗ ਹੋ ਰਹੀ : ਬਾਦਲ

ਅਨੰਦਪੁਰ ਸਾਹਿਬ : ਲੋਕ ਸਭਾ ਹਲਕਾ ਅਨੰਦਪੁਰ ਸਾਹਿਬ ਵਿੱਚ ਅਕਾਲੀ ਦਲ-ਭਾਜਪਾ ਨੇ ਰੈਲੀ ਕੀਤੀ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਰਗੜੇ ਲਾਏ। ਉਨ੍ਹਾਂ ਕਿਹਾ ਕਿ ਜਨਤਕ ਸਕੀਮਾਂ ਦਾ ਇਸ ਸਰਕਾਰ ਨੇ ਭੋਗ ਪਾ ਦਿੱਤਾ ਹੈ। ਇਸ ਮੌਕੇ ਬਿਕਰਮ ਸਿੰਘ ਮਜੀਠੀਆ ਨੇ ਨਾਜਾਇਜ਼ ਮਾਈਨਿੰਗ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਕਾਂਗਰਸ ਦੀ ਸਰਪ੍ਰ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅਨੰਦਪੁਰ ਸਾਹਿਬ : ਲੋਕ ਸਭਾ ਹਲਕਾ ਅਨੰਦਪੁਰ ਸਾਹਿਬ ਵਿੱਚ ਅਕਾਲੀ ਦਲ-ਭਾਜਪਾ ਨੇ ਰੈਲੀ ਕੀਤੀ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਰਗੜੇ ਲਾਏ। ਉਨ੍ਹਾਂ ਕਿਹਾ ਕਿ ਜਨਤਕ ਸਕੀਮਾਂ ਦਾ ਇਸ ਸਰਕਾਰ ਨੇ ਭੋਗ ਪਾ ਦਿੱਤਾ ਹੈ। ਇਸ ਮੌਕੇ ਬਿਕਰਮ ਸਿੰਘ ਮਜੀਠੀਆ ਨੇ ਨਾਜਾਇਜ਼ ਮਾਈਨਿੰਗ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਕਾਂਗਰਸ ਦੀ ਸਰਪ੍ਰਸਤੀ ਹੇਠ ਗ਼ੈਰ- ਕਾਨੂੰਨੀ ਮਾਈਨਿੰਗ ਹੋ ਰਹੀ ਹੈ। ਉਨ੍ਹਾਂ ਅੰਕੜੇ ਦੱਸਦਿਆਂ ਕਿਹਾ ਕਿ ਪੰਜਾਬ 'ਚ 36 ਲੱਖ ਮੀਟਿ੍ਕ ਟਨ ਦੀ ਨਿਲਾਮੀ ਹੋਈ ਹੈ ਜਦਕਿ 4 ਕਰੋੜ ਮੀਟਿ੍ਕ ਟਨ ਮਟੀਰੀਅਲ ਦੀ ਮੰਗ ਹੈ।

ਸੰਬੰਧਿਤ ਖ਼ਬਰਾਂ

ਇਸ ਮੌਕੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ, ਭਾਜਪਾ ਆਗੂ ਦਿਨੇਸ਼ ਕੁਮਾਰ, ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਵੀ ਵਿਚਾਰ ਰੱਖੇ। ਇਸ ਮੌਕੇ ਜ਼ਿਲਾ ਭਾਜਪਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ, ਪਰਮਿੰਦਰ ਸ਼ਰਮਾ, ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ, ਰਾਣਾ ਸ਼ਮਸ਼ੇਰ ਸਿੰਘ, ਰਾਮ ਕੁਮਾਰ ਮਣਕੂ, ਪਰਮਜੀਤ ਮੱਕੜ, ਭਾਗ ਸਿੰਘ ਭੱਠਲ, ਬਾਦਲ ਸਿੰਘ ਬਸੀ, ਤਿਲਕ ਰਾਜ, ਦਿਲਬਾਰਾ ਸਿੰਘ ਬਾਲਾ ਤੇ ਹੋਰ ਸੀਨੀਅਰ ਲੀਡਰ ਹਾਜ਼ਰ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!