|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਲਾਵਾਰਿਸ ਬੈਗ ਨੇ ਜਲੰਧਰ ਪੁਲਿਸ ਨੂੰ ਪਈਆਂ ਭਾਜੜਾਂ

ਜਲੰਧਰ (ਦੇਵ ਇੰਦਰਜੀਤ) : 15 ਅਗਸਤ ਨੂੰ ਧਿਆਨ ’ਚ ਰੱਖਦੇ ਹੋਏ ਪੰਜਾਬ ਦੇ ਜ਼ਿਲ੍ਹਿਆਂ ’ਚ ਚੌਕਸੀ ਵਧਾ ਦਿੱਤੀ ਗਈ ਹੈ। ਇਸੇ ਤਹਿਤ ਪੰਜਾਬ ਪੁਲਸ ਵੱਲੋਂ ਵੱਖ-ਵੱਖ ਥਾਵਾਂ ’ਤੇ ਚੈਕਿੰਗ ਵੀ ਕੀਤੀ ਜਾ ਰਹੀ ਹੈ। ਇਸ ਦਰਮਿਆਨ ਜਲੰਧਰ ਦੇ ਸਿਟੀ ਰੇਲਵੇ ਸਟੇਸ਼ਨ ਨੇੜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਸਿਟੀ ਰੇਲਵੇ ਸਟੇਸ਼ਨ ਦੇ ਮੇਨ ਗੇਟ ਤੋਂ ਲਾਵਾਰਿਸ ਬੈਗ ਮਿਲਿਆ। ਲਾਵਾਰਿਸ ਬੈਗ ਮਿਲਣ

NRI Post Desk · 1932 ਦਿਨ ਪਹਿਲਾਂ · ਅੱਪਡੇਟ 1932 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਲਾਵਾਰਿਸ ਬੈਗ ਨੇ ਜਲੰਧਰ ਪੁਲਿਸ ਨੂੰ ਪਈਆਂ ਭਾਜੜਾਂ
📷 NRI Post Desk

ਜਲੰਧਰ (ਦੇਵ ਇੰਦਰਜੀਤ) : 15 ਅਗਸਤ ਨੂੰ ਧਿਆਨ ’ਚ ਰੱਖਦੇ ਹੋਏ ਪੰਜਾਬ ਦੇ ਜ਼ਿਲ੍ਹਿਆਂ ’ਚ ਚੌਕਸੀ ਵਧਾ ਦਿੱਤੀ ਗਈ ਹੈ। ਇਸੇ ਤਹਿਤ ਪੰਜਾਬ ਪੁਲਸ ਵੱਲੋਂ ਵੱਖ-ਵੱਖ ਥਾਵਾਂ ’ਤੇ ਚੈਕਿੰਗ ਵੀ ਕੀਤੀ ਜਾ ਰਹੀ ਹੈ। ਇਸ ਦਰਮਿਆਨ ਜਲੰਧਰ ਦੇ ਸਿਟੀ ਰੇਲਵੇ ਸਟੇਸ਼ਨ ਨੇੜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਸਿਟੀ ਰੇਲਵੇ ਸਟੇਸ਼ਨ ਦੇ ਮੇਨ ਗੇਟ ਤੋਂ ਲਾਵਾਰਿਸ ਬੈਗ ਮਿਲਿਆ। ਲਾਵਾਰਿਸ ਬੈਗ ਮਿਲਣ ਨਾਲ ਮੌਕੇ ’ਤੇ ਪੁਲਸ ਨੂੰ ਭਾਜੜਾਂ ਪੈ ਗਈਆਂ।

ਸੰਬੰਧਿਤ ਖ਼ਬਰਾਂ

ਮੌਕੇ ’ਤੇ ਜੀ. ਆਰ. ਪੀ. ਆਰ. ਪੀ. ਐੱਫ. ਦੇ ਉੱਚ ਅਧਿਕਾਰੀ ਮੌਕੇ ’ਤੇ ਪਹੁੰਚੇ। ਇਸ ਦੌਰਾਨ ਡੌਗ ਸਕਵਾਇਡ ਅਤੇ ਬੰਬ ਰੋਕੂ ਦਸਤੇ ਸਮੇਤ ਫਾਇਰ ਬਿ੍ਰਗੇਡ ਅਤੇ ਐਂਬੂਲੈਂਸ ਵੀ ਮੌਕੇ ’ਤੇ ਮੌਜੂਦ ਹੈ। ਉਥੇ ਹੀ ਪੁਲਸ ਵੱਲੋਂ ਮੌਕ ਡਰਿੱਲ ਕਰਨ ਦੀ ਵੀ ਗੱਲ ਸਾਹਮਣੇ ਆਈ ਹੈ।

ਪੁਲਸ ਨੇ ਸਾਰੇ ਸਟੇਸ਼ਨ ਨੂੰ ਸੀਲ ਕਰ ਦਿੱਤਾ ਹੈ ਅਤੇ ਕਿਸੇ ਨੂੰ ਵੀ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ ਹੈ। ਬੰਬ ਸਕਵਾਇਡ ਦੀ ਟੀਮ ਬੈਗ ਦੀ ਜਾਂਚ ਕਰ ਰਹੀ ਹੈ। ਬੈਗ ਦੇ ਅੰਦਰ ਇਕ ਬਾਕਸ ਵੀ ਮਿਲਿਆ ਹੈ, ਜਿਸ ’ਚ ਬੰਬਨੂਮਾ ਚੀਜ਼ ਹੋਣ ਦਾ ਸ਼ੱਕ ਹੈ। ਫਿਲਹਾਲ ਸਟੇਸ਼ਨ ’ਤੇ ਦਹਿਸ਼ਤ ਦਾ ਮਾਹੌਲ ਹੈ ਅਤੇ ਜਾਂਚ ਜਾਰੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!