|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

'ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ' ਤਹਿਤ ਸੁਲਤਾਨਪੁਰ ਲੋਧੀ ਵਿਖੇ ਵਿਸ਼ਾਲ ਜ਼ਿਲਾ ਪੱਧਰੀ ਕੈਂਪ

ਸੁਲਤਾਨਪੁਰ ਲੋਧੀ : ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇਗਾ। ਇਹ ਪ੍ਰਗਟਾਵਾ ਹਲਕਾ ਵਿਧਾਇਕ ਸੁਲਤਾਨਪੁਰ ਲੋਧੀ ਸ. ਨਵਤੇਜ ਸਿੰਘ ਚੀਮਾ ਨੇ ਅੱਜ ਜ਼ਿਲਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਦੀ ਅਗਵਾਈ ਹੇਠ ਸਥਾਨਕ ਬੀ. ਡੀ. ਪੀ. ਓ ਦਫ਼ਤਰ ਵਿਖੇ 'ਮਹਾਤਮਾ ਗਾਂਧੀ ਸਰਬੱਤ ਵ

NRI Post Desk · 2261 ਦਿਨ ਪਹਿਲਾਂ · 3 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਸੁਲਤਾਨਪੁਰ ਲੋਧੀ : ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇਗਾ। ਇਹ ਪ੍ਰਗਟਾਵਾ ਹਲਕਾ ਵਿਧਾਇਕ ਸੁਲਤਾਨਪੁਰ ਲੋਧੀ ਸ. ਨਵਤੇਜ ਸਿੰਘ ਚੀਮਾ ਨੇ ਅੱਜ ਜ਼ਿਲਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਦੀ ਅਗਵਾਈ ਹੇਠ ਸਥਾਨਕ ਬੀ. ਡੀ. ਪੀ. ਓ ਦਫ਼ਤਰ ਵਿਖੇ 'ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ' ਤਹਿਤ ਲਗਾਏ ਗਏ ਜ਼ਿਲਾ ਪੱਧਰੀ ਕੈਂਪ ਦੌਰਾਨ ਮੁੱਖ ਮਹਿਮਾਨ ਵਜੋਂ ਸੰਬੋਧਨ ਕਰਦਿਆਂ ਕੀਤਾ। ਉਨਾਂ ਕਿਹਾ ਇਸ ਯੋਜਨਾ ਤਹਿਤ ਲਗਾਏ ਜਾ ਰਹੇ ਕੈਂਪ ਲਾਭਪਾਤਰੀਆਂ ਲਈ ਬੇਹੱਦ ਲਾਹੇਵੰਦ ਸਿੱਧ ਹੋ ਰਹੇ ਹਨ। ਉਨਾਂ ਕਿਹਾ ਕਿ ਇਨਾਂ ਕੈਂਪਾਂ ਦਾ ਮਕਸਦ ਲੋਕਾਂ ਦੀ ਭਲਾਈ ਲਈ ਬਣਾਈਆਂ ਗਈਆਂ ਸਕੀਮਾਂ ਦਾ ਲਾਭ ਉਨਾਂ ਨੂੰ ਇਕੋ ਛੱਤ ਹੇਠਾਂ ਮੁਹੱਈਆ ਕਰਵਾਉਣਾ ਹੈ। ਉਨਾਂ ਕਿਹਾ ਕਿ ਇਸ ਯੋਜਨਾ ਤਹਿਤ ਸਰਕਾਰ ਵੱਲੋਂ ਕਰੀਬ 43 ਪ੍ਰਕਾਰ ਦੀਆਂ ਸਕੀਮਾਂ ਦਾ ਲਾਹਾ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਨੇ ਇਸ ਮੌਕੇ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਬਹੁਤ ਸਾਰੀਆਂ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ, ਪਰੰਤੂ ਇਨਾਂ ਬਾਰੇ ਜਾਗਰੂਕਤਾ ਦੀ ਬੇਹੱਣ ਘਾਟ ਹੈ।

ਸੰਬੰਧਿਤ ਖ਼ਬਰਾਂ

ਉਨਾਂ ਸਰਪੰਚਾਂ ਅਤੇ ਹੋਰਨਾਂ ਮੋਹਤਬਰਾਂ ਨੂੰ ਅਪੀਲ ਕੀਤੀ ਕਿ ਉਹ ਇਨਾਂ ਸਕੀਮਾਂ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ, ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਇਨਾਂ ਦੇ ਲਾਭ ਤੋਂ ਵਾਂਝਾ ਨਾ ਰਹਿ ਸਕੇ। ਉਨਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨੌਕਰੀਆਂ ਵੱਲ ਭੱਜਣ ਦੀ ਥਾਂ ਸਵੈ-ਰੋਜ਼ਗਾਰ ਸ਼ੁਰੂ ਕਰਨ। ਉਨਾਂ ਕਿਹਾ ਕਿ ਆਪਣੇ ਕੰਮ-ਧੰਦੇ ਸ਼ੁਰੂ ਕਰਨ ਲਈ ਸਰਕਾਰ ਵੱਲੋਂ 35 ਫੀਸਦੀ ਸਬਸਿਡੀ 'ਤੇ ਕਰਜ਼ਾ ਮੁਹੱਈਆ ਕਰਵਾਇਆ ਜਾ ਰਿਹਾ ਹੈ, ਜਿਸ ਦਾ ਨੌਜਵਾਨਾਂ ਨੂੰ ਲਾਹਾ ਲੈਣਾ ਚਾਹੀਦਾ ਹੈ। ਉਨਾਂ ਕਿਹਾ ਕਿ ਬੀ. ਡੀ. ਪੀ. ਓ ਦਫ਼ਤਰ ਵਿਖੇ ਨੌਜਵਾਨਾਂ ਲਈ ਜਲਦ ਹੀ ਹੁਨਰ ਵਿਕਾਸ ਕੇਂਦਰ ਸ਼ੁਰੂ ਕੀਤਾ ਜਾਵੇਗਾ, ਜਿਥੇ ਉਨਾਂ ਨੂੰ ਵੱਖ-ਵੱਖ ਕਿੱਤਿਆਂ ਦੀ ਮੁਫ਼ਤ ਟ੍ਰੇਨਿੰਗ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਉਨਾਂ ਪਿੰਡ ਮਸੀਤਾਂ ਅਤੇ ਡਡਵਿੰਡੀ ਵਿਚ ਵੀ ਮਹਿਲਾਵਾਂ ਲਈ ਸਿਲਾਈ ਸੈਂਟਰ ਖੋਲਣ ਦਾ ਐਲਾਨ ਕੀਤਾ। ਇਸ ਦੌਰਾਨ ਸ. ਚੀਮਾ ਅਤੇ ਇੰਜ: ਖਰਬੰਦਾ ਨੇ ਵੱਖ-ਵੱਖ ਕਾਊੂਂਟਰਾਂ ਦਾ ਨਿਰੀਖਣ ਵੀ ਕੀਤਾ ਅਤੇ ਲੋਕਾਂ ਨਾਲ ਗੱਲਬਾਤ ਕੀਤੀ।

ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਅਜਿਹੇ ਕੈਂਪਾਂ ਰਾਹੀਂ ਵੱਧ ਤੋਂ ਵੱਧ ਲਾਭ ਲੈਣ। ਕੈਂਪ ਦੌਰਾਨ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਗਿਆ। ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਲਗਾਏ ਗਏ ਸਟਾਲਾਂ 'ਤੇ ਵੱਡੀ ਗਿਣਤੀ ਵਿਚ ਪਹੁੰਚੇ ਯੋਗ ਲਾਭਪਾਤਰੀਆਂ ਦੇ ਵੱਖ-ਵੱਖ ਭਲਾਈ ਸਕੀਮਾਂ ਸਬੰਧੀ ਮੌਕੇ 'ਤੇ ਹੀ ਫਾਰਮ ਭਰੇ ਗਏ। ਇਸ ਤੋਂ ਇਲਾਵਾ ਨੌਜਵਾਨਾਂ ਦੀ ਪਲੇਸਮੈਂਟ ਲਈ ਮੌਕੇ 'ਤੇ ਹੀ ਇੰਟਰਵਿਊ ਵੀ ਲਈ ਗਈ। ਇਸ ਮੌਕੇ ਮੈਡੀਕਲ ਕੈਂਪ ਲਗਾਇਆ ਗਿਆ ਅਤੇ ਲੋਕਾਂ ਨੂੰ ਪੌਦੇ ਵੀ ਤਕਸੀਮ ਕੀਤੇ ਗਏ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ, ਐਸ. ਡੀ. ਐਮ ਸੁਲਤਾਨਪੁਰ ਲੋਧੀ ਸ੍ਰੀਮਤੀ ਨਵਨੀਤ ਕੌਰ ਬੱਲ, ਸਕੱਤਰ ਜ਼ਿਲਾ ਪ੍ਰੀਸ਼ਦ ਸ੍ਰੀ ਗੁਰਦਰਸ਼ਨ ਲਾਲ ਕੁੰਡਲ, ਨਾਇਬ ਤਹਿਸੀਲਦਾਰ ਸ੍ਰੀ ਸੁਖਦੇਵ ਬੰਗੜ, ਡੀ. ਡੀ. ਪੀ. ਓ ਸੁਲਤਾਨਪੁਰ ਲੋਧੀ ਸ. ਗੁਰਪ੍ਰਤਾਪ ਸਿੰਘ ਗਿੱਲ, ਸਹਾਇਕ ਲੇਬਰ ਕਮਿਸ਼ਨਰ ਸ. ਬਲਜੀਤ ਸਿੰਘ, ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਗੁਲਬਰਗ ਲਾਲ, ਸਹਾਇਕ ਸਿਵਲ ਸਰਜਨ ਡਾ. ਰਮੇਸ਼ ਕੁਮਾਰੀ ਬੰਗਾ, ਐਸ. ਐਮ. ਓ ਡਾ. ਅਨਿਲ ਮਨਚੰਦਾ, ਏ. ਆਰ ਸ੍ਰੀ ਜੋਸ਼ੀ, ਤਹਿਸੀਲ ਭਲਾਈ ਅਫ਼ਸਰ ਸ. ਰਣਬੀਰ ਸਿੰਘ, ਸ੍ਰੀ ਸੰਜੀਵ ਮਰਵਾਹਾ, ਸ੍ਰੀ ਹਰਜਿੰਦਰ ਸਿੰਘ, ਸ. ਮੁਖਤਿਆਰ ਸਿੰਘ ਭਗਤਪੁਰ, ਸ੍ਰੀ ਰਮੇਸ਼ ਡਡਵਿੰਡੀ, ਸ੍ਰੀ ਰਾਜੂ ਢਿੱਲੋਂ ਡੇਰਾ ਸੈਦਾਂ, ਸ. ਗੁਰਪ੍ਰੀਤ ਸਿੰਘ ਫੌਜੀ ਕਲੋਨੀ, ਸ. ਹਰਚਰਨ ਸਿੰਘ ਬੱਗਾ, ਸ੍ਰੀ ਰਵਿੰਦਰ ਰਵੀ, ਸ੍ਰੀ ਬਲਜਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!