ਕਪੂਰਥਲਾ : ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਇੰਜ: ਡੀ. ਪੀ. ਐਸ ਖਰਬੰਦਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲੇ ਵਿਚ ਵੋਟਰ ਜਾਗਰੂਕਤਾ ਮੁਹਿੰਮ ਨੂੰ ਸਿਖਰ 'ਤੇ ਪਹੁੰਚਾਉਣ ਲਈ ਜ਼ਿਲੇ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਈ. ਐਲ. ਸੀ (ਇਲੈਕਟੋਰਲ ਲਿਟਰੇਸੀ ਕਲੱਬ) ਸਥਾਪਿਤ ਕੀਤੇ ਗਏ ਹਨ।
ਸੰਬੰਧਿਤ ਖ਼ਬਰਾਂ
ਇਹ ਜਾਣਕਾਰੀ ਦਿੰਦਿਆਂ ਜ਼ਿਲਾ ਨੋਡਲ ਅਫ਼ਸਰ 'ਸਵੀਪ'-ਕਮ-ਸਹਾਇਕ ਕਮਿਸ਼ਨਰ ਕਪੂਰਥਲਾ ਡਾ. ਸ਼ਿਖਾ ਭਗਤ ਨੇ ਦੱਸਿਆ ਕਿ ਇਨਾਂ ਕਲੱਬਾਂ ਵੱਲੋਂ ਸਮਾਂ ਸਾਰਣੀ ਅਨੁਸਾਰ ਆਪੋ-ਆਪਣੇ ਸਕੂਲਾਂ ਵਿਚ 'ਸਵੀਪ' ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ, ਜਿਨਾਂ ਰਾਹੀਂ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ 19 ਮਈ ਨੂੰ ਲੋਕਤੰਤਰ ਦੇ ਮਹਾਂ ਤਿਉਹਾਰ ਦੌਰਾਨ ਆਪਣੇ ਵੋਟ ਦੇ ਅਧਿਕਾਰ ਦੀ ਵੱਧ-ਚੜ ਕੇ ਵਰਤੋਂ ਕਰਨ ਅਤੇ ਹੋਰਨਾਂ ਨੂੰ ਵੀ ਇਸ ਬਾਰੇ ਪ੍ਰੇਰਿਤ ਕਰਨ।






