|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਫੁੱਲਾਂ ਦੀ ਮਹੱਤਤਾ ਨੂੰ ਸਮਝਣਾ ਤੇ ਵਾਤਾਵਰਨ ਨੂੰ ਬਚਾਉਣਾ ਅੱਜ ਦੇ ਸਮੇਂ ਦੀ ਮੁੱਖ ਲੋੜ

ਕਪੂਰਥਲਾ (ਇੰਦਰਜੀਤ ਸਿੰਘ ਚਾਹਲ) : ਸੰਗੀਤ ਜਿੱਥੇ ਸਾਡੇ ਰੂਹ ਦੀ ਖ਼ੁਰਾਕ ਹੈ, ਉੱਥੇ ਫ਼ੁਲ ਸ਼ਾਂਤੀ ਤੇ ਖ਼ੁਸ਼ਹਾਲੀ ਦੇ ਪ੍ਰਤੀਕ ਹਨ | ਇਸ ਲਈ ਫੁੱਲਾਂ ਦੀ ਮਹੱਤਤਾ ਨੂੰ ਸਮਝਣਾ ਤੇ ਵਾਤਾਵਰਨ ਨੂੰ ਬਚਾਉਣਾ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ | ਇਹ ਗੱਲ ਡਾ: ਰਾਜੇਸ਼ ਗਰੋਵਰ ਡਾਇਰੈਕਟਰ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਨੇ ਸਾਇੰਸ ਸਿਟੀ ਵਿਚ ਕਰਵਾਏ ਗਏ 5ਵੇਂ ਫਲਾਵਰ ਸ਼ੋਅ ਮੌਕੇ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ (ਇੰਦਰਜੀਤ ਸਿੰਘ ਚਾਹਲ) : ਸੰਗੀਤ ਜਿੱਥੇ ਸਾਡੇ ਰੂਹ ਦੀ ਖ਼ੁਰਾਕ ਹੈ, ਉੱਥੇ ਫ਼ੁਲ ਸ਼ਾਂਤੀ ਤੇ ਖ਼ੁਸ਼ਹਾਲੀ ਦੇ ਪ੍ਰਤੀਕ ਹਨ | ਇਸ ਲਈ ਫੁੱਲਾਂ ਦੀ ਮਹੱਤਤਾ ਨੂੰ ਸਮਝਣਾ ਤੇ ਵਾਤਾਵਰਨ ਨੂੰ ਬਚਾਉਣਾ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ | ਇਹ ਗੱਲ ਡਾ: ਰਾਜੇਸ਼ ਗਰੋਵਰ ਡਾਇਰੈਕਟਰ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਨੇ ਸਾਇੰਸ ਸਿਟੀ ਵਿਚ ਕਰਵਾਏ ਗਏ 5ਵੇਂ ਫਲਾਵਰ ਸ਼ੋਅ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਹੇ | ਡਾ: ਗਰੋਵਰ ਨੇ ਕਿਹਾ ਕਿ ਬਾਗਬਾਨੀ ਸ਼ੁਰੂ ਤੋਂ ਹੀ ਇਕ ਆਨੰਦ ਦੇਣ ਵਾਲੀ ਰੁਚੀ ਰਹੀ ਹੈ ਤੇ ਫੁੱਲਾਂ ਦੀ ਮਹੱਤਤਾ ਨੂੰ ਸਮਝਣਾ ਤੇ ਵਾਤਾਵਰਨ ਨੂੰ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ | ਫਲਾਵਰ ਸ਼ੋਅ ਦੇ ਮੁਕਾਬਲੇ ਵਿਚ 500 ਤੋਂ ਵੱਧ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਤੇ ਮਾਲੀਆਂ ਨੇ ਹਿੱਸਾ ਲਿਆ |

ਸੰਬੰਧਿਤ ਖ਼ਬਰਾਂ

ਇਸੇ ਦੌਰਾਨ ਹੀ ਕਰਵਾਏ ਗਏ ਪੇਂਟਿੰਗ ਦੇ ਮੁਕਾਬਲੇ ਵਿਚ ਸੰਤਸਰ ਸੀਨੀਅਰ ਸੈਕੰਡਰੀ ਸਕੂਲ ਬੁਤਾਲਾ ਅੰਮਿ੍ਤਸਰ ਦੀ ਵਿਦਿਆਰਥਣ ਮਨਦੀਪ ਕੌਰ ਪਹਿਲੇ, ਤਾਜ਼ੇ ਫੁੱਲਾਂ ਨੂੰ ਸਜਾਉਣ ਦੇ ਮੁਕਾਬਲੇ ਵਿਚ ਦੁਆਬਾ ਕਾਲਜ ਜਲੰਧਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ | ਪੋਟੇਡ ਫਲਾਵਰ ਮੁਕਾਬਲੇ ਵਿਚ ਪਹਿਲਾ ਤੇ ਦੂਜਾ ਸਥਾਨ ਦੁਆਬਾ ਕਾਲਜ ਜਲੰਧਰ ਨੇ ਜਿੱਤਿਆ | ਇਸੇ ਤਰ੍ਹਾਂ ਪੋਟੇਡ ਫਲਾਵਰ ਨਰਸਰੀ ਕੈਟਾਗਰੀ ਵਿਚ ਪੰਜਾਬ ਤਕਨੀਕੀ ਯੂਨੀਵਰਸਿਟੀ ਨੇ ਪਹਿਲਾ, ਦੁਆਬਾ ਕਾਲਜ ਜਲੰਧਰ ਨੇ ਦੂਜਾ, ਸਾਇੰਸ ਸਿਟੀ ਨੇ ਤੀਜਾ ਸਥਾਨ ਹਾਸਲ ਕੀਤਾ |

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!