|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸੰਯੁਕਤ ਕਿਸਾਨ ਮੋਰਚੇ ਵੱਲੋਂ ਨਾਂ ਮਿਲਦੇ ਹੀ ਬਣਾਵਾਂਗੇ MSP 'ਤੇ ਕਮੇਟੀ: ਨਰਿੰਦਰ ਤੋਮਰ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਰਕਾਰ ਨੇ ਸੰਸਦ 'ਚ ਕਿਹਾ ਕਿ ਖੇਤੀ ਉਤਪਾਦਾਂ ਦਾ ਘੱਟੋ-ਘੱਟ ਸਮਰਥਨ ਮੁੱਲ ਸੰਬੰਧੀ ਮੁੱਦਿਆਂ 'ਤੇ ਵਿਚਾਰ ਕਰਨ ਲਈ ਕਮੇਟੀ ਗਠਨ ਕਰਨ ਲਈ ਸੰਯੁਕਤ ਕਿਸਾਨ ਮੋਰਚੇ ਤੋਂ ਨਾਮ ਮੰਗੇ ਗਏ ਹਨ। ਤੋਮਰ ਨੇ ਕਿਹਾ ਕਿ ਕੁਦਰਤੀ ਖੇਤੀ, ਫਸਲਾਂ 'ਚ ਵਿਭਿੰਨਤਾ ਅਤੇ ਐੱਮ.ਐੱਸ.ਪੀ. ਨੂੰ ਪ੍ਰਭਾਵੀ ਅਤੇ ਪਾਰਦਰਸ਼ੀ ਬਣਾਉਣ ਲਈ ਕੇਂਦਰ ਅਤੇ ਸੂਬਾ ਸਰਕਾਰ, ਵਿਗਿਆਨੀ,

NRI Post Desk · 1700 ਦਿਨ ਪਹਿਲਾਂ · ਅੱਪਡੇਟ 1700 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸੰਯੁਕਤ ਕਿਸਾਨ ਮੋਰਚੇ ਵੱਲੋਂ ਨਾਂ ਮਿਲਦੇ ਹੀ ਬਣਾਵਾਂਗੇ MSP 'ਤੇ ਕਮੇਟੀ: ਨਰਿੰਦਰ ਤੋਮਰ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਰਕਾਰ ਨੇ ਸੰਸਦ 'ਚ ਕਿਹਾ ਕਿ ਖੇਤੀ ਉਤਪਾਦਾਂ ਦਾ ਘੱਟੋ-ਘੱਟ ਸਮਰਥਨ ਮੁੱਲ ਸੰਬੰਧੀ ਮੁੱਦਿਆਂ 'ਤੇ ਵਿਚਾਰ ਕਰਨ ਲਈ ਕਮੇਟੀ ਗਠਨ ਕਰਨ ਲਈ ਸੰਯੁਕਤ ਕਿਸਾਨ ਮੋਰਚੇ ਤੋਂ ਨਾਮ ਮੰਗੇ ਗਏ ਹਨ। ਤੋਮਰ ਨੇ ਕਿਹਾ ਕਿ ਕੁਦਰਤੀ ਖੇਤੀ, ਫਸਲਾਂ 'ਚ ਵਿਭਿੰਨਤਾ ਅਤੇ ਐੱਮ.ਐੱਸ.ਪੀ. ਨੂੰ ਪ੍ਰਭਾਵੀ ਅਤੇ ਪਾਰਦਰਸ਼ੀ ਬਣਾਉਣ ਲਈ ਕੇਂਦਰ ਅਤੇ ਸੂਬਾ ਸਰਕਾਰ, ਵਿਗਿਆਨੀ, ਅਰਥਸ਼ਾਸਤਰੀ ਅਤੇ ਕਿਸਾਨਾਂ ਦੇ ਪ੍ਰਤੀਨਿਧੀਆਂ ਦੀ ਇਕ ਕਮੇਟੀ ਗਠਿਤ ਕੀਤੀ ਜਾਵੇਗੀ।

ਸੰਬੰਧਿਤ ਖ਼ਬਰਾਂ

ਉਨ੍ਹਾਂ ਕਿਹਾ ਕਿ ਮੋਰਚਾ ਤੋਂ ਨਾਮ ਮੰਗੇ ਗਏ ਹਨ ਅਤੇ ਨਾਮ ਮਿਲਦੇ ਹੀ ਕਮੇਟੀ ਗਠਿਤ ਕੀਤੀ ਜਾਵੇਗੀ। ਜ਼ੀਰੋ ਬਜਟ ਖੇਤੀ ਦਾ ਜ਼ਿਕਰ ਕਰਦੇ ਹੋਏ ਤੋਮਰ ਨੇ ਕਿਹਾ ਕਿ ਸਰਕਾਰ ਕੁਦਰਤੀ ਖੇਤੀ ਅਤੇ ਜੈਵਿਕ ਖੇਤੀ ਦੋਹਾਂ ਨੂੰ ਉਤਸ਼ਾਹ ਦੇਣ ਲਈ ਕੰਮ ਕਰ ਰਹੀ ਹੈ ਅਤੇ ਇਸ ਦੇ ਪਿੱਛੇ ਚੰਗੇ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਦੋਹਾਂ ਲਈ ਯੋਜਨਾਵਾਂ ਤਿਆਰ ਕੀਤੀਆਂ ਗਈਆਂ ਹਨ ਅਤੇ ਜੈਵਿਕ ਖੇਤੀ ਦਾ ਰਕਬਾ 6 ਲੱਖ ਹੈਕਟੇਅਰ ਤੋਂ ਵਧ ਹੋ ਗਿਆ ਹੈ ਅਤੇ ਨਿਰਯਾਤ ਕੀਤੇ ਜਾਣ ਵਾਲੇ ਜ਼ਿਆਦਾਤਰ ਖੇਤੀ ਉਤਪਾਦ ਜੈਵਿਕ ਹੁੰਦੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!