|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਅਮਰੀਕਾ ਨੇ ਕੋਰੋਨਾ ਵੈਕਸੀਨ ਦੀ ਵਰਤੋਂ ਨੂੰ ਦਿੱਤੀ ਮਨਜ਼ੂਰੀ

ਵਾਸ਼ਿੰਗਟਨ (ਐਨ.ਆਰ.ਆਈ. ਮੀਡਿਆ) : ਅਮਰੀਕੀ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਦੀ ਇੱਕ ਮਾਹਰ ਕਮੇਟੀ ਨੇ ਵੀਰਵਾਰ ਨੂੰ ਕੋਵਿਡ-19 ਵਿਰੁੱਧ ਫਾਈਜ਼ਰ-ਬਾਇਓਨਟੈਕ ਵੈਕਸੀਨ ਦੀ ਆਪਾਤਕਾਲ ਵਰਤੋਂ ਨੂੰ ਮਨਜ਼ੂਰੀ ਦੇ ਦਿੱਤੀ ਸੀ। ਇਸ ਤੋਂ ਬਾਅਦ ਅਗਲੇ ਦਿਨ ਸ਼ੁੱਕਰਵਾਰ ਨੂੰ ਐਫਡੀਏ ਨੇ ਵੀ ਇਸ ਦੀ ਵਰਤੋਂ ਨੂੰ ਮਨਜ਼ੂਰੀ ਦੇ ਦਿੱਤੀ। ਇਸ ਨਾਲ ਦੇਸ਼ ਭਰ 'ਚ ਫਾਈਜ਼ਰ ਦੀ ਵੈਕਸੀਨ ਦਿੱਤੇ ਜਾਣ

NRI Post Desk · 2175 ਦਿਨ ਪਹਿਲਾਂ · ਅੱਪਡੇਟ 2175 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅਮਰੀਕਾ ਨੇ ਕੋਰੋਨਾ ਵੈਕਸੀਨ ਦੀ ਵਰਤੋਂ ਨੂੰ ਦਿੱਤੀ ਮਨਜ਼ੂਰੀ
📷 NRI Post Desk

ਵਾਸ਼ਿੰਗਟਨ (ਐਨ.ਆਰ.ਆਈ. ਮੀਡਿਆ) : ਅਮਰੀਕੀ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਦੀ ਇੱਕ ਮਾਹਰ ਕਮੇਟੀ ਨੇ ਵੀਰਵਾਰ ਨੂੰ ਕੋਵਿਡ-19 ਵਿਰੁੱਧ ਫਾਈਜ਼ਰ-ਬਾਇਓਨਟੈਕ ਵੈਕਸੀਨ ਦੀ ਆਪਾਤਕਾਲ ਵਰਤੋਂ ਨੂੰ ਮਨਜ਼ੂਰੀ ਦੇ ਦਿੱਤੀ ਸੀ। ਇਸ ਤੋਂ ਬਾਅਦ ਅਗਲੇ ਦਿਨ ਸ਼ੁੱਕਰਵਾਰ ਨੂੰ ਐਫਡੀਏ ਨੇ ਵੀ ਇਸ ਦੀ ਵਰਤੋਂ ਨੂੰ ਮਨਜ਼ੂਰੀ ਦੇ ਦਿੱਤੀ। ਇਸ ਨਾਲ ਦੇਸ਼ ਭਰ 'ਚ ਫਾਈਜ਼ਰ ਦੀ ਵੈਕਸੀਨ ਦਿੱਤੇ ਜਾਣ ਦਾ ਰਾਹ ਸਾਫ਼ ਹੋ ਗਿਆ ਹੈ।

ਸੰਬੰਧਿਤ ਖ਼ਬਰਾਂ

ਐਫਡੀਏ ਦੇ ਮੁੱਖ ਵਿਗਿਆਨਕ ਡੇਨਿਸ ਹਿੰਟਨ ਨੇ ਫਾਈਜ਼ਰ ਦੇ ਕਾਰਜਕਾਰੀ ਨੂੰ ਚਿੱਠੀ ਲਿਖ ਦੱਸਿਆ ਕਿ " ਮੈਂ ਕੋਵਿਡ-19 ਤੇ ਕਾਬੂ ਪਾਉਣ ਲਈ ਫਾਈਜ਼ਰ ਵੈਕਸੀਨ ਦੇ ਆਪਾਤਕਾਲ ਵਰਤੋਂ ਨੂੰ ਮਨਜ਼ੂਰੀ ਦੇ ਰਿਹਾ ਹਾਂ।" ਇਸ ਤੋਂ ਬਾਅਦ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀ ਕਿਹਾ ਕਿ ਹੁਣ 24 ਘੰਟੇ ਅੰਦਰ ਦੇਸ਼ 'ਚ ਪਹਿਲਾ ਟੀਕਾ ਲਾਇਆ ਜਾਵੇਗਾ। ਰਾਸ਼ਰਪਤੀ ਟਰੰਪ ਨੇ ਟਵੀਟਰ 'ਤੇ ਜਾਰੀ ਇੱਕ ਟੈਲੀਵਿਜ਼ਨ ਸੰਬੋਧਨ 'ਚ ਕਿਹਾ, " ਪਹਿਲੀ ਵੈਕਸੀਨ 24 ਘੰਟੇ ਤੋਂ ਵੀ ਘੱਟ ਸਮੇਂ 'ਚ ਦਿੱਤੀ ਜਾਵੇਗੀ।"

ਟਰੰਪ ਨੇ ਕਿਹਾ "ਫੇਡਏਕਸ ਅਤੇ ਯੂਪੀਐਸ ਦੇ ਨਾਲ ਸਾਂਝੇਦਾਰੀ ਰਾਹੀਂ ਅਸੀਂ ਪਹਿਲਾਂ ਹੀ ਦੇਸ਼ ਦੇ ਹਰ ਸੂਬੇ ਅਤੇ ਜ਼ਿੱਪ ਕੋਡ ਨੂੰ ਵੈਕਸੀਨ ਭੇਜਣੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ, "ਗਵਰਨਰ ਤੈਅ ਕਰੇਗਾ ਕਿ ਉਨ੍ਹਾਂ ਦੇ ਰਾਜ 'ਚ ਸਭ ਤੋਂ ਪਹਿਲਾਂ ਟੀਕਾ ਕਿਸ ਨੂੰ ਲਾਇਆ ਜਾਵੇਗਾ।"

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!