|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਯੂਨੀਵਰਸਿਟੀ ਕਰਮਚਾਰੀ ਡੈਮੋਕ੍ਰੈਟਿਕ ਫਰੰਟ ਵੱਲੋਂ ਚੋਣ ਪ੍ਰਚਾਰ ਤੇਜ਼ ਕਰਮਚਾਰੀਆਂ ਦੇ ਹਿੱਤਾਂ ਨੂੰ ਸਮਰਪਿਤ ਹਾਂ: ਨਾਗਰਾ

ਅੰਮ੍ਰਿਤਸਰ (ਪਾਯਲ): ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੀ 15 ਅਕਤੂਬਰ 2025 ਨੂੰ ਹੋਣ ਵਾਲੀ ਚੋਣ ਦੇ ਲਈ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਪ੍ਰਬੰਧ ਪੂਰੇ ਕਰ ਲਏ ਗਏ ਹਨ।ਚੋਣ ਸੰਬੰਧੀ ਪੂਰੀ ਸੂਚਨਾ ਜਾਰੀ ਚੋਣ ਅਧਿਕਾਰੀ ਡਾ. ਬਲਜਿੰਦਰ ਸਿੰਘ ਬੱਲ ਵੱਲੋਂ ਜਾਰੀ ਕੀਤੀ ਗਈ ਹੈ।

NRI Post Desk · 417 ਦਿਨ ਪਹਿਲਾਂ · ਅੱਪਡੇਟ 417 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਯੂਨੀਵਰਸਿਟੀ ਕਰਮਚਾਰੀ ਡੈਮੋਕ੍ਰੈਟਿਕ ਫਰੰਟ ਵੱਲੋਂ ਚੋਣ ਪ੍ਰਚਾਰ ਤੇਜ਼ ਕਰਮਚਾਰੀਆਂ ਦੇ ਹਿੱਤਾਂ ਨੂੰ ਸਮਰਪਿਤ ਹਾਂ: ਨਾਗਰਾ
📷 NRI Post Desk

ਅੰਮ੍ਰਿਤਸਰ (ਪਾਯਲ): ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੀ 15 ਅਕਤੂਬਰ 2025 ਨੂੰ ਹੋਣ ਵਾਲੀ ਚੋਣ ਦੇ ਲਈ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਪ੍ਰਬੰਧ ਪੂਰੇ ਕਰ ਲਏ ਗਏ ਹਨ।ਚੋਣ ਸੰਬੰਧੀ ਪੂਰੀ ਸੂਚਨਾ ਜਾਰੀ ਚੋਣ ਅਧਿਕਾਰੀ ਡਾ. ਬਲਜਿੰਦਰ ਸਿੰਘ ਬੱਲ ਵੱਲੋਂ ਜਾਰੀ ਕੀਤੀ ਗਈ ਹੈ।

ਡਾ. ਬੱਲ ਨੇ ਦੱਸਿਆ ਕਿ ਯੂਨੀਵਰਸਿਟੀ ਦੇ ਨਾਨ-ਟੀਚਿੰਗ ਕਰਮਚਾਰੀ ਸੰਘ ਵਿਦਿਆਕ ਤੇ ਪ੍ਰਸ਼ਾਸਨਿਕ ਪ੍ਰਣਾਲੀ ਦਾ ਅਹਿਮ ਹਿੱਸਾ ਹਨ ਜੋ ਦਿਨ-ਪ੍ਰਤੀ-ਦਿਨ ਦੇ ਕੰਮਕਾਜ ਨੂੰ ਸੁਚਾਰੂ ਬਣਾਉਂਦੇ ਹਨ ਅਤੇ ਸਿੱਖਿਆ ਦੇ ਮਾਹੌਲ ਨੂੰ ਮਜ਼ਬੂਤ ਕਰਦੇ ਹਨ। ਉਹਨਾਂ ਕਿਹਾ ਕਿ ਚੋਣ ਅਧਿਕਾਰੀ ਵਜੋਂ ਮੇਰੀ ਜ਼ਿੰਮੇਵਾਰੀ ਪੂਰੀ ਚੋਣ ਪ੍ਰਕਿਰਿਆ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਸੰਪੰਨ ਕਰਵਾਉਣ ਦੀ ਹੈ। ਇਸ ਲਈ ਉਹਨਾਂ ਨੇ ਅਧਿਆਪਕਾਂ ਸਮੇਤ ਸਹਿਕਰਮੀਆਂ ਤੋਂ ਸਵੈ-ਸੇਵਕ ਤੌਰ ’ਤੇ ਯੋਗਦਾਨ ਦੇਣ ਦੀ ਅਪੀਲ ਕੀਤੀ ਹੈ, ਤਾਂ ਜੋ ਚੋਣਾਂ ਯੂਨੀਵਰਸਿਟੀ ਦੇ ਸਥਾਪਿਤ ਲੋਕਤੰਤਰਕ ਮਾਪਦੰਡਾਂ ਅਨੁਸਾਰ ਸੁਚਾਰੂ ਢੰਗ ਨਾਲ ਕਰਵਾਈਆਂ ਜਾ ਸਕਣ।ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਸਹਿਯੋਗ ਨਾਲ ਇਹ ਚੋਣ ਪ੍ਰਕਿਰਿਆ ਪੂਰੀ ਇਮਾਨਦਾਰੀ ਅਤੇ ਸ਼ਾਂਤੀ ਨਾਲ ਸੰਪੰਨ ਹੋਵੇਗੀ। ਦੂਜੇ ਪਾਸੇ ਅੱਜ ਯੂਨੀਵਰਸਿਟੀ ਕਰਮਚਾਰੀ ਡੈਮੋਕ੍ਰੈਟਿਕ ਫਰੰਟ ਦੀ ਟੀਮ, ਪ੍ਰਧਾਨ ਸ੍ਰੀ ਹਰਦੀਪ ਸਿੰਘ ਨਾਗਰਾ ਦੀ ਅਗਵਾਈ ਹੇਠ, ਯੂਨੀਵਰਸਿਟੀ ਦੇ ਕਈ ਵਿਭਾਗਾਂ ਦਾ ਦੌਰਾ ਕਰਦੀ ਹੋਈ ਕਰਮਚਾਰੀਆਂ ਨਾਲ ਮਿਲੀ ਅਤੇ ਚੋਣ ਨਿਸ਼ਾਨ “ਉੱਡਦਾ ਬਾਜ਼” ਨੂੰ ਵੋਟ ਪਾ ਕੇ ਕਾਮਯਾਬ ਬਣਾਉਣ ਦੀ ਅਪੀਲ ਕੀਤੀ।

ਸੰਬੰਧਿਤ ਖ਼ਬਰਾਂ

ਇਸ ਮੌਕੇ ਤੇ ਨਾਗਰਾ ਨੇ ਕਿਹਾ ਕਿ ਉਹਨਾਂ ਦਾ ਫਰੰਟ ਹਮੇਸ਼ਾਂ ਕਰਮਚਾਰੀਆਂ ਦੇ ਹੱਕਾਂ ਲਈ ਅੱਗੇ ਰਿਹਾ ਹੈ।ਫਰੰਟ ਦਾ ਮੁੱਖ ਮੰਤਵ ਕਰਮਚਾਰੀਆਂ ਅਤੇ ਅਧਿਕਾਰੀਆਂ ਵਿਚ ਚੰਗਾ ਮਾਹੌਲ ਬਣਾਉਣਾ ਹੈ, ਤਾਂ ਜੋ ਯੂਨੀਵਰਸਿਟੀ ਦੇ ਹਰ ਪੱਧਰ ’ਤੇ ਸੁਚਾਰੂ ਕੰਮਕਾਜ ਹੋਵੇ। ਉਹਨਾਂ ਨੇ ਖ਼ਾਸ ਤੌਰ ’ਤੇ ਮਹਿਲਾ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਫਰੰਟ ਵੱਲੋਂ ਮਹਿਲਾਵਾਂ ਨੂੰ ਮਾਣ-ਸਨਮਾਨ ਅਤੇ ਪਹਿਲ ਦਿੱਤੀ ਜਾਵੇਗੀ। ਇਸ ਲਈ ਇੱਕ ਵਿਸ਼ੇਸ਼ ਮਹਿਲਾ ਕਰਮਚਾਰੀ ਮੰਚ ਬਣਾਇਆ ਜਾਵੇਗਾ, ਜੋ ਮਹਿਲਾ ਆਪ ਹੀ ਚਲਾਉਣਗੀਆਂ, ਤਾਂ ਜੋ ਉਨ੍ਹਾਂ ਦੀਆਂ ਜ਼ਰੂਰਤਾਂ, ਵਿਚਾਰ ਅਤੇ ਸੁਝਾਵ ਸਿੱਧਾ ਮੰਚ ਤੱਕ ਪੁੱਜਣ।ਚੋਣ ਸਿਰਫ਼ ਅਹੁਦਿਆਂ ਦੀ ਲੜਾਈ ਨਹੀਂ, ਸਗੋਂ ਕਰਮਚਾਰੀਆਂ ਦੇ ਹਿੱਤਾਂ, ਸੁਵਿਧਾਵਾਂ ਅਤੇ ਹੱਕਾਂ ਦੀ ਸੁਰੱਖਿਆ ਲਈ ਇੱਕ ਮੰਚ ਹੈ। ਇਸ ਲਈ ਹਰ ਕਰਮਚਾਰੀ ਨੂੰ ਇਕਜੁੱਟ ਹੋ ਕੇ ਫਰੰਟ ਦਾ ਸਾਥ ਦੇਣ ਦੀ ਅਪੀਲ ਕੀਤੀ ਗਈ।

ਉਨ੍ਹਾਂ ਵੱਲੋਂ ਚੋਣ ਲੜ ਰਹੀ ਟੀਮ ਪ੍ਰਧਾਨ ਦੇ ਉਮੀਦਵਾਰ ਹਰਦੀਪ ਸਿੰਘ ਨਾਗਰਾ,ਸੀਨੀਅਰ ਵਾਈਸ ਪ੍ਰਧਾਨ ਪਰਗਟ ਸਿੰਘ,ਵਾਈਸ ਪ੍ਰਧਾਨ ਰੇਸ਼ਮ ਸਿੰਘ,ਸੈਕਰੇਟਰੀ ਰਜਿੰਦਰ ਸਿੰਘ,ਜੋਇੰਟ ਸੈਕਰੇਟਰੀ ਗੁਰਪ੍ਰੀਤ ਸਿੰਘ ਦਰਦੀ,ਪਬਲਿਕ ਰਿਲੇਸ਼ਨ ਸੈਕਰੇਟਰੀ ਨਰੇਸ਼ ਕੁਮਾਰ ਅਤੇ ਖ਼ਜ਼ਾਨਚੀ ਹਰਦੀਪ ਸਿੰਘ ਹਨ। ਐਕਜ਼ਿਕਯੂਟਿਵ ਮੈਂਬਰਾਂ ਵਿਚ ਸਤਨਾਮ ਸਿੰਘ, ਹਿੰਦਰ ਕੁਮਾਰ ਸ਼ਰਮਾ, ਹਰੀ ਕਿਸ਼ੋਰ ਮੰਡਲ, ਕਾਲਾ, ਕਰਣ ਕਲਯਾਣੀ, ਚਰਨਜੀਤ ਸਿੰਘ, ਭੋਮਾ ਰਾਮ, ਮਨਜਿੰਦਰ ਸਿੰਘ, ਮੋਹਨਦੀਪ ਸਿੰਘ, ਰਸ਼ਪਾਲ ਸਿੰਘ ਗਿੱਲ।ਦੌਰੇ ਦੌਰਾਨ ਮਹਿਲਾ ਕਰਮਚਾਰੀਆਂ ਵੱਲੋਂ ਵੀ ਫਰੰਟ ਦੀਆਂ ਨੀਤੀਆਂ ਦਾ ਸਵਾਗਤ ਕੀਤਾ ਗਿਆ ਅਤੇ ਪੂਰਾ ਸਮਰਥਨ ਦੇਣ ਦਾ ਯਕੀਨ ਦਿਵਾਇਆ ਗਿਆ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਯੂਨੀਵਰਸਿਟੀ ਕਰਮਚਾਰੀ ਡੈਮੋਕ੍ਰੈਟਿਕ ਫਰੰਟ ਵੱਲੋਂ ਚੋਣ ਪ੍ਰਚਾਰ ਤੇਜ਼ ਕਰਮਚਾਰੀਆਂ ਦੇ ਹਿੱਤਾਂ ਨੂੰ ਸਮਰਪਿਤ ਹਾਂ: ਨਾਗਰਾ — NRI Post