|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

Unlock 3.0 : ਨਾਈਟ ਕਰਫਿਊ ਖ਼ਤਮ, ਖੁੱਲਣਗੇ ਜਿਮਸ ਪਰ ਸਕੂਲ-ਕਾਲਜ ਰਹਿਣਗੇ ਬੰਦ

ਨਵੀਂ ਦਿੱਲੀ (ਐਨ.ਆਰ.ਆਈ. ਮੀਡਿਆ) : ਭਾਰਤ ਵਿੱਚ ਜਾਰੀ ਕੋਰੋਨਾ ਸੰਕਟ ਦੇ ਵਿਚਕਾਰ 1 ਅਗਸਤ ਤੋਂ ਸ਼ੁਰੂ ਹੋ ਰਹੇ ਅਨਲੌਕ-3 ਲਈ ਕੇਂਦਰੀ ਗ੍ਰਹਿ ਮੰਤਰਾਲੇ ਨੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਦੱਸ ਦਈਏ ਕਿ ਸਰਕਾਰ ਵੱਲੋਂ ਜਾਰੀ ਗਾਈਡਲਾਈਨਜ਼ ਮੁਤਾਬਕ ਸਕੂਲ ਅਤੇ ਕਾਲੇਜ ਫਿਲਹਾਲ ਬੰਦ ਰੱਖੇ ਜਾਣਗੇ।

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ (ਐਨ.ਆਰ.ਆਈ. ਮੀਡਿਆ) : ਭਾਰਤ ਵਿੱਚ ਜਾਰੀ ਕੋਰੋਨਾ ਸੰਕਟ ਦੇ ਵਿਚਕਾਰ 1 ਅਗਸਤ ਤੋਂ ਸ਼ੁਰੂ ਹੋ ਰਹੇ ਅਨਲੌਕ-3 ਲਈ ਕੇਂਦਰੀ ਗ੍ਰਹਿ ਮੰਤਰਾਲੇ ਨੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਦੱਸ ਦਈਏ ਕਿ ਸਰਕਾਰ ਵੱਲੋਂ ਜਾਰੀ ਗਾਈਡਲਾਈਨਜ਼ ਮੁਤਾਬਕ ਸਕੂਲ ਅਤੇ ਕਾਲੇਜ ਫਿਲਹਾਲ ਬੰਦ ਰੱਖੇ ਜਾਣਗੇ।

ਸੰਬੰਧਿਤ ਖ਼ਬਰਾਂ

ਕੰਟੇਨਮੈਂਟ ਜ਼ੋਨਸ ਵਿੱਚ ਲੌਕਡਾਊਨ ਜਾਰੀ ਰਹੇਗਾ ਅਤੇ ਇਸ ਦੀ ਸਖ਼ਤੀ ਨਾਲ ਪਾਲਣਾ ਕਰਵਾਈ ਜਾਵੇਗੀ। ਸਿਨੇਮਾ ਘਰਾਂ ਨੂੰ ਵੀ ਖੋਲ੍ਹਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ। ਇਸ ਦੇ ਨਾਲ ਹੀ ਨਾਈਟ ਕਰਫਿਊ ਵੀ ਹਟਾ ਦਿੱਤਾ ਗਿਆ ਹੈ। ਜਿੰਮ ਅਤੇ ਯੋਗਾ ਕਲਾਸਾਂ ਅਦਿ ਨੂੰ 5 ਅਗਸਤ ਤੋਂ ਖੋਲ੍ਹਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਜਾਰੀ ਕੀਤੀਆਂ ਗਾਈਡਲਾਈਨਜ਼ ਵਿੱਚ ਦੱਸਿਆ ਗਿਆ ਹੈ ਕਿ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨਾਲ ਵਿਚਾਰ ਵਟਾਂਦਰੇ ਮਗਰੋਂ ਇਹ ਫ਼ੈਸਲਾ ਲਿਆ ਗਿਆ ਹੈ। ਸਕੂਲ, ਕਾਲੇਜ ਅਤੇ ਕੋਚਿੰਗ ਸੈਂਟਰਾਂ ਨੂੰ 31 ਅਗਸਤ 2020 ਤੱਕ ਬੰਦ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ। ਕੌਮਾਂਤਰੀ ਉਡਾਣਾਂ 'ਤੇ ਅਜੇ ਵੀ ਪਾਬੰਦੀ ਜਾਰੀ ਹੈ, ਸਿਰਫ਼ ਵੰਦੇ ਭਾਰਤ ਮਿਸ਼ਨ ਤਹਿਤ ਸੀਮਤ ਉਡਾਣਾਂ ਨੂੰ ਮਨਜ਼ੂਰੀ ਦਿੱਤੀ ਜਾਵੇਗੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!