ਪੰਜਾਬ (ਐਨ .ਆਰ .ਆਈ ):ਕੋਰੋਨਾ ਦੇ ਘੱਟਦੇ ਕੇਸਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਵਿੱਚ ਰਾਤ ਦਾ ਕਰਫਿਊ ਅਤੇ ਐਤਵਾਰ ਦਾ ਲਾਕਡਾਊਨ ਹਟਾਉਣ ਦਾ ਫ਼ੈਸਲਾ ਲਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੀ ਜੀ ਪੀ ਪੰਜਾਬ ਨੂੰ ਮਾਸਕ ਪਾਉਣਾ ਤੇ ਹੋਰ ਸੁਰੱਖਿਆ ਦੇ ਕਦਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਵੀ ਹੁਕਮ ਦਿੱਤੇ ਹਨ।
ਹੋਰ ਰਿਆਇਤਾਂ ਦਿੰਦੇ ਹੋਏ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਇੱਕ ਬਿਆਨ ਵਿੱਚ ਕਿਹਾ ਹੈ ਕਿ ਵਿਆਹਾਂ ਅਤੇ ਸੰਸਕਾਰ ਵਿੱਚ ਹੁਣ 100 ਲੋਕ ਸ਼ਾਮਲ ਹੋ ਸਕਣਗੇ। ਅਜਿਹਾ ਕੇਂਦਰ ਸਰਕਾਰ ਵੱਲੋਂ ਜਾਰੀ ਅਨਲੌਕ 5 ਦੀ ਹਿਦਾਇਤਾਂ ਮੁਤਾਬਿਕ ਕੀਤਾ ਜ ਰਿਹਾ ਹੈ। ਇਸਦੇ ਨਾਲ ਹੀ ਕਰ ਵਿੱਚ ਤਿੰਨ ਸਵਾਰੀਆਂ, ਬਸਾਂ ਵਿੱਚ 50 ਫ਼ੀਸਦੀ ਯਾਤਰੀਆਂ ਵਿੱਚ ਵੀ ਖੁੱਲ ਦਿੱਤੀ ਜਾ ਰਹੀ ਹੈ ਇਸ ਸ਼ਰਤ 'ਤੇ ਕਿ ਖਿੜਕੀਆਂ ਖੁੱਲੀਆਂ ਰਹਿਣ।
ਸੰਬੰਧਿਤ ਖ਼ਬਰਾਂ
ਮੁੱਖ ਮੰਤਰੀ ਨੇ ਡੀ ਜੀ ਪੀ ਦਿਨਕਰ ਗੁਪਤਾ ਨੂੰ ਆਦੇਸ਼ ਦਿੱਤੇ ਹਨ ਕਿ ਆਉਣ ਵਾਲੇ ਤਿਓਹਾਰਾਂ ਅਤੇ ਝੋਨੇ ਦੀ ਕਟਾਈ ਤੇ ਖਰੀਦ ਦੌਰਾਨ ਦੌਰਾਨ ਮਾਸਕ ਪਾਉਣਾ ਅਤੇ ਹੋਰ ਸੁਰੱਖਿਆ ਦੇ ਨਿਯਮਾਂ ਨੂੰ ਲਾਗੂ ਕਰਨ ਵਿੱਚ ਕੋਈ ਢਿੱਲ ਨਾ ਵਰਤੀ ਜਾਵੇ।
ਸਕੂਲਾਂ ਦੇ ਮੁੜ ਖੁੱਲਣ ਦੇ ਮਾਮਲੇ ਤੇ ਮੁੱਖ ਮੰਤਰੀ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਇਹ ਫ਼ੈਸਲਾ ਸੂਬਿਆਂ ਉੱਤੇ ਛਡਿਆ ਹੈ ਅਤੇ ਅਨਲੌਕ 5 ਅਧੀਨ 15 ਅਕਤੂਬਰ ਤੋਂ ਬਾਅਦ ਅੰਤਿਮ ਫ਼ੈਸਲਾ ਹੋਮ ਸੇਕ੍ਰੇਟਰੀ ਅਤੇ ਐਜੂਕੇਸ਼ਨ ਵਿਭਾਗ ਵਿੱਚ ਕਰ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਲਿਆ ਜਾਵੇਗਾ।







