|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਅਮਰੀਕਾ 'ਚ ਕੋਰੋਨਾ ਪੀੜਤਾਂ ਲਈ ਪਲਾਜ਼ਮਾ ਇਲਾਜ਼ ਨੂੰ ਮਿਲੀ ਮਨਜੂਰੀ

ਵਾਸ਼ਿੰਗਟਨ ਡਿਸਕ (ਐਨ.ਆਰ.ਆਈ. ਮੀਡਿਆ) : ਅਮਰੀਕਾ ਨੇ ਐਤਵਾਰ ਨੂੰ ਕੋਰੋਨਾ ਵਾਇਰਸ ਨੂੰ ਮਾਤ ਦੇ ਚੁੱਕੇ ਲੋਕਾਂ ਦੇ ਬਲੱਡ ਪਲਾਜ਼ਮਾਂ ਨਾਲ ਪੀੜਤਾਂ ਦਾ ਇਲਾਜ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਮੰਨਿਆ ਜਾ ਰਿਹਾ ਹੈ ਕਿ ਪਲਾਜ਼ਮਾ ਵਿੱਚ ਸ਼ਕਤੀਸ਼ਾਲੀ ਐਂਟੀਬਾਡੀਜ਼ ਹੁੰਦੀਆਂ ਹਨ ਜੋ ਬਿਮਾਰੀ ਨਾਲ ਤੇਜ਼ੀ ਨਾਲ ਲੜਨ ਵਿਚ ਮਦਦ ਕਰ ਸਕਦੀਆਂ ਹਨ ਅਤੇ ਲੋਕਾਂ ਦਾ ਇਸ ਬਿਮਾਰੀ ਤੋਂ ਬਚਾ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵਾਸ਼ਿੰਗਟਨ ਡਿਸਕ (ਐਨ.ਆਰ.ਆਈ. ਮੀਡਿਆ) : ਅਮਰੀਕਾ ਨੇ ਐਤਵਾਰ ਨੂੰ ਕੋਰੋਨਾ ਵਾਇਰਸ ਨੂੰ ਮਾਤ ਦੇ ਚੁੱਕੇ ਲੋਕਾਂ ਦੇ ਬਲੱਡ ਪਲਾਜ਼ਮਾਂ ਨਾਲ ਪੀੜਤਾਂ ਦਾ ਇਲਾਜ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਮੰਨਿਆ ਜਾ ਰਿਹਾ ਹੈ ਕਿ ਪਲਾਜ਼ਮਾ ਵਿੱਚ ਸ਼ਕਤੀਸ਼ਾਲੀ ਐਂਟੀਬਾਡੀਜ਼ ਹੁੰਦੀਆਂ ਹਨ ਜੋ ਬਿਮਾਰੀ ਨਾਲ ਤੇਜ਼ੀ ਨਾਲ ਲੜਨ ਵਿਚ ਮਦਦ ਕਰ ਸਕਦੀਆਂ ਹਨ ਅਤੇ ਲੋਕਾਂ ਦਾ ਇਸ ਬਿਮਾਰੀ ਤੋਂ ਬਚਾਅ ਕਰ ਸਕਦੀਆਂ ਹਨ।

ਸੰਬੰਧਿਤ ਖ਼ਬਰਾਂ

ਅਮਰੀਕੀ ਸਰਕਾਰ ਨੇ ਇੱਕ ਬਿਆਨ ਵਿੱਚ ਕਿਹਾ, "ਇਹ ਕੋਵਿਡ -19 ਤੋਂ ਸੰਭਾਵਿਤ ਜੋਖਮਾਂ ਤੋਂ ਬਚਾਅ ਵਿੱਚ ਕਾਰਗਰ ਹੋ ਸਕਦਾ ਹੈ।"ਹਾਲਾਂਕਿ ਪਲਾਜ਼ਮਾ ਥੈਰੇਪੀ ਦੀ ਵਰਤੋਂ ਪਹਿਲਾਂ ਹੀ ਅਮਰੀਕਾ ਅਤੇ ਦੂਜੇ ਦੇਸ਼ਾਂ ਵਿੱਚ ਮਰੀਜ਼ਾਂ ਉੱਤੇ ਕੀਤੀ ਜਾ ਰਹੀ ਹੈ ਪਰ ਮਾਹਰਾਂ ਦਾ ਕਹਿਣਾ ਹੈ ਕਿ ਇਸ ਦੇ ਮਾੜੇ ਪ੍ਰਭਾਵ ਵੀ ਹੋ ਸਕਦੇ ਹਨ।ਨਿਊਯਾਰਕ ਤੋਂ ਫੇਫੜਿਆਂ ਦੇ ਮਾਹਰ, ਲੇਨ ਹੋਰੋਵਿਟਜ਼ ਨੇ ਕਿਹਾ, "ਪਲਾਜ਼ਮਾ ਕੰਮ ਕਰਦਾ ਹੈ ਜਾਂ ਨਹੀਂ, ਇਸ ਨੂੰ ਅਜੇ ਵੀ ਟੈਸਟਾਂ ਵਿੱਚ ਸਾਬਤ ਕਰਨ ਦੀ ਜ਼ਰੂਰਤ ਹੈ ਪਰ ਇਸ ਨੂੰ ਉਨ੍ਹਾਂ ਲੋਕਾਂ ਦੇ ਇਲਾਜ ਵਜੋਂ ਨਹੀਂ ਵਰਤਿਆ ਜਾ ਸਕਦਾ ਜੋ ਪਹਿਲਾਂ ਹੀ ਗੰਭੀਰ ਹਾਲਤ ਵਿੱਚ ਹਨ।"

ਇਸ ਤੋਂ ਪਹਿਲਾਂ ਐਤਵਾਰ ਨੂੰ ਯੂਐਸ ਮੀਡੀਆ ਨੇ ਖਬਰ ਦਿੱਤੀ ਸੀ ਕਿ ਟਰੰਪ ਇੱਕ ਪ੍ਰੈਸ ਕਾਨਫਰੰਸ ਵਿੱਚ ਇਹ ਐਲਾਨ ਕਰਨਗੇ, ਪਰ ਵ੍ਹਾਈਟ ਹਾਊਸ ਨੇ ਰਾਸ਼ਟਰਪਤੀ ਦੀਆਂ ਯੋਜਨਾਵਾਂ 'ਤੇ ਕੋਈ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!