|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਪੁਲਵਾਮਾ ਹਮਲਾ - ਅਮਰੀਕਾ ਨੇ ਭਾਰਤ ਨੂੰ ਫੋਨ ਕਰ ਸਖ਼ਤ ਕਦਮ ਚੁੱਕਣ ਲਈ ਕਿਹਾ

ਨਵੀਂ ਦਿੱਲੀ / ਵਾਸ਼ਿੰਗਟਨ , 16 ਫਰਵਰੀ ( NRI MEDIA )

NRI Post Desk · 2301 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ / ਵਾਸ਼ਿੰਗਟਨ , 16 ਫਰਵਰੀ ( NRI MEDIA )

ਪੁਲਵਾਮਾ ਹਮਲੇ ਤੋਂ ਬਾਅਦ ਪੂਰੇ ਦੇਸ਼ ਵਿੱਚ ਸ਼ੋਕ ਦਾ ਮਾਹੌਲ ਹੈ , ਉਥੇ ਹੀ ਕਈ ਦੇਸ਼ ਇਸ ਭਿਆਨਕ ਹਮਲੇ ਤੋਂ ਬਾਅਦ ਭਾਰਤ ਦੇ ਪੱਖ ਵਿੱਚ ਆ ਗਏ ਹਨ , ਅਮਰੀਕਾ ਦੇ ਕੌਮੀ ਸੁਰੱਖਿਆ ਸਲਾਹਕਾਰ (ਐਨ.ਐਸ.ਏ.) ਜੌਨ ਬੋਲਟਨ ਨੇ ਆਪਣੇ ਭਾਰਤੀ ਸਮਕਾਲੀ ਅਜੀਤ ਦੋਵਾਲ ਨਾਲ ਪੁਲਵਾਮਾ ਹਮਲੇ ਬਾਰੇ ਫੋਨ ਤੇ ਗੱਲਬਾਤ ਕੀਤੀ ਹੈ , ਬੋਲਟਨ ਨੇ ਅੱਤਵਾਦ ਵਿਰੁੱਧ ਲੜਾਈ ਵਿੱਚ ਭਾਰਤ ਦੇ ਨਾਲ ਖੜ੍ਹੇ ਹੋਣ ਦੀ ਵਚਨਬੱਧਤਾ ਦੁਹਰਾਈ ਹੈ ,ਉਨ੍ਹਾਂ ਨੇ ਕਿਹਾ ਕਿ ਭਾਰਤ ਕੋਲ ਆਪਣਾ ਸਵੈ-ਰੱਖਿਆ ਕਰਨ ਦਾ ਪੂਰਾ ਅਧਿਕਾਰ ਹੈ ਅਤੇ ਇਸ ਵਿੱਚ ਅਮਰੀਕਾ ਹਮੇਸ਼ਾ ਭਾਰਤ ਦੀ ਸਹਾਇਤਾ ਕਰਦਾ ਰਹੇਗਾ |

ਸੰਬੰਧਿਤ ਖ਼ਬਰਾਂ

ਨਿਊਜ਼ ਏਜੰਸੀ ਪੀਟੀਆਈ ਨਾਲ ਗੱਲਬਾਤ ਵਿੱਚ ਅਮਰੀਕਾ ਦੇ ਕੌਮੀ ਸੁਰੱਖਿਆ ਸਲਾਹਕਾਰ ਬੋੱਲਟਨ ਨੇ ਦੱਸਿਆ ਕਿ ਉਨ੍ਹਾਂ ਨੇ ਸ਼ੁੱਕਰਵਾਰ ਨੂੰ ਦੋ ਵਾਰ ਅਜੀਤ ਦੋਵਾਲ ਨਾਲ ਪੱਲਵਾਮਾ ਹਮਲੇ ਉੱਤੇ ਗੱਲ ਕੀਤੀ ਹੈ , ਬੋਲਟਨ ਨੇ ਕਿਹਾ ਕਿ ਸੀਆਰਪੀਐਫ 'ਤੇ ਹਮਲੇ ਕਰਨ ਵਾਲਿਆਂ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਸਜ਼ਾ ਦਿਵਾਉਣ ਤੱਕ ਅਮਰੀਕਾ ਭਾਰਤ ਦੇ ਨਾਲ ਹੈ |

ਦੋ ਅਧਿਕਾਰੀਆਂ ਨੇ ਸੰਕਲਪ ਲਿਆ ਕਿ ਉਹ ਸੰਯੁਕਤ ਰਾਸ਼ਟਰ ਦੇ ਪ੍ਰਸਤਾਵ ਅਧੀਨ ਪਾਕਿਸਤਾਨ ਦੀ ਜ਼ਿੰਮੇਵਾਰੀ ਤੈਅ ਕਰਨ ਲਈ ਵੀ ਦਬਾਅ ਬਣਾਉਣਗੇ , ਬੋਲਟਨ ਨੇ ਕਿਹਾ, ਅਸੀਂ ਪਹਿਲਾਂ ਹੀ ਪਾਕਿਸਤਾਨ ਨੂੰ ਅੱਤਵਾਦੀਆਂ ਦੀ ਸੁਰੱਖਿਅਤ ਪਨਾਹਗਾਹ ਬਣਾਉਣ ਲਈ ਚੇਤਾਵਨੀ ਦਿੱਤੀ ਸੀ , ਅੱਗੇ ਦੀਆਂ ਚਰਚਾਵਾਂ ਵਿੱਚ ਵੀ ਸਾਨੂੰ ਪਾਕਿਸਤਾਨੀਆਂ ਨੂੰ ਸਾਫ ਸੰਦੇਸ਼ ਦੇਣਾ ਚਾਹੀਦਾ ਹੈ , ਇਸ ਦੇ ਨਾਲ ਹੀ ਮਸੂਦ ਅਜ਼ਹਰ ਨੂੰ ਵੀ ਗਲੋਬਲ ਅੱਤਵਾਦੀ ਘੋਸ਼ਿਤ ਕਰਨ ਲਈ ਸਾਨੂੰ ਭਾਰਤ ਦੇ ਨਾਲ ਕੰਮ ਕਰਨਾ ਚਾਹੀਦਾ ਹੈ |

ਦੂਜੇ ਪਾਸੇ ਅਮਰੀਕਾ ਦੇ ਰਾਸ਼ਟਰਪਤੀ ਭਵਨ ਵ੍ਹਾਈਟ ਹਾਊਸ ਤੋਂ ਵੀ ਪਾਕਿਸਤਾਨ ਦਾ ਨਾਮ ਲੈ ਕੇ ਇਸ ਬਾਰੇ ਚੇਤਾਵਨੀ ਦਿੱਤੀ ਗਈ ਹੈ , ਵ੍ਹਾਈਟ ਹਾਊਸ ਦੀ ਪ੍ਰੈਸ ਸਕੱਤਰ ਸਾਰਾ ਸੈਂਡਰਜ਼ ਨੇ ਕਿਹਾ ਸੀ ਕਿ ਪਾਕਿਸਤਾਨ ਨੂੰ ਆਪਣੀ ਜਮੀਨ ਤੋਂ ਚਲ ਰਹੇ ਅੱਤਵਾਦੀ ਸੰਗਠਨਾਂ ਨੂੰ ਤੁਰੰਤ ਬੰਦ ਕਰਨਾ ਚਾਹੀਦਾ ਹੈ , ਉਨ੍ਹਾਂ ਕਿਹਾ ਕਿ ਪਾਕਿਸਤਾਨ ਸਿਰਫ਼ ਖੇਤਰ ਵਿੱਚ ਹਿੰਸਾ ਅਤੇ ਆਤੰਕ ਨੂੰ ਉਤਸ਼ਾਹਤ ਕਰ ਰਿਹਾ ਹੈ |

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!