|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਹਥਿਆਰ ਕੰਟਰੋਲ ਗੱਲਬਾਤ : ਰੂਸ ਨਾਲ ਗੱਲਬਾਤ ਵਿੱਚ ਅਮਰੀਕਾ ਦਾ ਚੀਨ ਨੂੰ ਬੁਲਾਵਾ

ਵਾਸ਼ਿੰਗਟਨ (ਐਨ.ਆਰ.ਆਈ. ਮੀਡਿਆ) : ਅਮਰੀਕਾ ਨੇ ਰੂਸ ਨਾਲ ਹਥਿਆਰ ਕੰਟਰੋਲ ਗੱਲਬਾਤ ਵਿੱਚ ਸ਼ਾਮਲ ਹੋਣ ਲਈ ਚੀਨ ਨੂੰ ਵੀ ਸੱਦਾ ਦਿੱਤਾ ਹੈ। ਅਮਰੀਕੀ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ। ਵਿਦੇਸ਼ ਵਿਭਾਗ ਦੇ ਬੁਲਾਰੇ ਮੋਰਗਨ ਓਰਟਾਗਸ ਨੇ ਕਿਹਾ ਕਿ ਅਮਰੀਕਾ ਹਥਿਆਰ ਕੰਟਰੋਲ ਗੱਲਬਾਤ ਵਿੱਚ ਸ਼ਾਮਲ ਹੋਣ ਲਈ ਚੀਨ ਦੀ ਵਚਨਬੱਧਤਾ ਦਾ ਸਵਾਗਤ ਕਰਦਾ ਹੈ। ਇਸ ਦੇ ਤਹਿਤ ਅਮਰੀਕਾ ਅਤੇ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵਾਸ਼ਿੰਗਟਨ (ਐਨ.ਆਰ.ਆਈ. ਮੀਡਿਆ) : ਅਮਰੀਕਾ ਨੇ ਰੂਸ ਨਾਲ ਹਥਿਆਰ ਕੰਟਰੋਲ ਗੱਲਬਾਤ ਵਿੱਚ ਸ਼ਾਮਲ ਹੋਣ ਲਈ ਚੀਨ ਨੂੰ ਵੀ ਸੱਦਾ ਦਿੱਤਾ ਹੈ। ਅਮਰੀਕੀ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ। ਵਿਦੇਸ਼ ਵਿਭਾਗ ਦੇ ਬੁਲਾਰੇ ਮੋਰਗਨ ਓਰਟਾਗਸ ਨੇ ਕਿਹਾ ਕਿ ਅਮਰੀਕਾ ਹਥਿਆਰ ਕੰਟਰੋਲ ਗੱਲਬਾਤ ਵਿੱਚ ਸ਼ਾਮਲ ਹੋਣ ਲਈ ਚੀਨ ਦੀ ਵਚਨਬੱਧਤਾ ਦਾ ਸਵਾਗਤ ਕਰਦਾ ਹੈ। ਇਸ ਦੇ ਤਹਿਤ ਅਮਰੀਕਾ ਅਤੇ ਚੀਨ ਵਿਚਾਲੇ ਆਹਮੋ-ਸਾਹਮਣੇ ਗੱਲਬਾਤ ਹੋਵੇਗੀ।

ਸੰਬੰਧਿਤ ਖ਼ਬਰਾਂ

ਸਪੈਸ਼ਲ ਰਾਸ਼ਟਰਪਤੀ ਰਾਜਦੂਤ ਮਾਰਸ਼ਲ ਬਿਲਿੰਗਸਲੇ ਨੇ ਚੀਨ ਨੂੰ ਆਸਟਰੀਆ ਦੇ ਵਿਯਨਾ ਵਿੱਚ ਹੋਣ ਵਾਲੀ ਗੱਲਬਾਤ 'ਚ ਸ਼ਾਮਲ ਹੋਣ ਲਈ ਸੱਦਾ ਦੇਣਗੇ। ਬੁਲਾਰੇ ਨੇ ਕਿਹਾ ਕਿ ਅਮਰੀਕਾ ਨੇ ਚੀਨ ਨੂੰ ਰੂਸ ਨਾਲ ਮੁਲਾਕਾਤ ਕਰਨ ਲਈ ਵੀ ਕਿਹਾ ਹੈ ਤਾਂ ਜੋ ਹਥਿਆਰਾਂ ਦੇ ਨਿਯੰਤਰਣ ਬਾਰੇ ਦੁਵੱਲੀ ਗੱਲਬਾਤ ਦੇ ਅਗਲੇ ਕਦਮਾਂ ‘ਤੇ ਵਿਚਾਰ ਕੀਤਾ ਜਾ ਸਕੇ।

ਤਿੰਨੇ ਦੇਸ਼ ਵਾਰਤਾ ਵਿੱਚ ਆਪਣਾ ਪੱਖ, ਉਦੇਸ਼ ਅਤੇ ਵੱਖੋ ਵੱਖਰੇ ਦ੍ਰਿਸ਼ਟੀਕੋਣ ਰੱਖਣਗੇ ਅਤੇ ਉਨ੍ਹਾਂ ਵਿਚਾਲੇ ਮਤਭੇਦ ਹੋਣਗੇ ਪਰ ਇਹ ਨਵੇਂ ਹਥਿਆਰਾਂ ਦੀ ਦੌੜ ਨੂੰ ਸ਼ੁਰੂ ਹੋਣ ਤੋਂ ਰੋਕਣ ਲਈ 3 ਸੱਭ ਤੋਂ ਵੱਡੀਆਂ ਪਰਮਾਣੂ ਸ਼ਕਤੀਆਂ ਵਿਚਾਲੇ ਗੱਲਬਾਤ ਅਤੇ ਕੂਟਨੀਤੀ ਦਾ ਸਮਾਂ ਹੈ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!