|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਅਮਰੀਕਾ ਨੇ ਸ਼ਹਿਬਾਜ਼ ਸ਼ਰੀਫ ਨੂੰ PM ਬਣਨ 'ਤੇ ਦਿੱਤੀ ਵਧਾਈ, ਨਾਲ ਕੰਮ ਕਰਨ ਦੀ ਜਤਾਈ ਇੱਛਾ

ਨਿਊਜ਼ ਡੈਸਕ : ਅਮਰੀਕਾ ਨੇ ਸ਼ਾਹਬਾਜ਼ ਸ਼ਰੀਫ ਨੂੰ ਪਾਕਿਸਤਾਨ ਦਾ ਨਵਾਂ ਪ੍ਰਧਾਨ ਮੰਤਰੀ ਬਣਨ ‘ਤੇ ਵਧਾਈ ਦਿੱਤੀ ਤੇ ਕਿਹਾ ਕਿ ਉਹ ਉਨ੍ਹਾਂ ਨਾਲ ਕੰਮ ਕਰਨ ਲਈ ਉਤਸੁਕ ਹਨ। ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਬੁੱਧਵਾਰ ਨੂੰ ਕਿਹਾ ਕਿ ਪਾਕਿਸਤਾਨ ਪਿਛਲੇ 75 ਸਾਲਾਂ ਤੋਂ ਆਪਸੀ ਹਿੱਤਾਂ ਦੇ ਵੱਖ-ਵੱਖ ਖੇਤਰਾਂ 'ਚ ਇਕ ਮਹੱਤਵਪੂਰਨ ਭਾਈਵਾਲ ਰਿਹਾ ਹੈ ਤੇ ਅਮਰੀਕਾ ਪਾਕਿਸ

NRI Post Desk · 1687 ਦਿਨ ਪਹਿਲਾਂ · ਅੱਪਡੇਟ 1687 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅਮਰੀਕਾ ਨੇ ਸ਼ਹਿਬਾਜ਼ ਸ਼ਰੀਫ ਨੂੰ PM ਬਣਨ 'ਤੇ ਦਿੱਤੀ ਵਧਾਈ, ਨਾਲ ਕੰਮ ਕਰਨ ਦੀ ਜਤਾਈ ਇੱਛਾ
📷 NRI Post Desk

ਨਿਊਜ਼ ਡੈਸਕ : ਅਮਰੀਕਾ ਨੇ ਸ਼ਾਹਬਾਜ਼ ਸ਼ਰੀਫ ਨੂੰ ਪਾਕਿਸਤਾਨ ਦਾ ਨਵਾਂ ਪ੍ਰਧਾਨ ਮੰਤਰੀ ਬਣਨ ‘ਤੇ ਵਧਾਈ ਦਿੱਤੀ ਤੇ ਕਿਹਾ ਕਿ ਉਹ ਉਨ੍ਹਾਂ ਨਾਲ ਕੰਮ ਕਰਨ ਲਈ ਉਤਸੁਕ ਹਨ। ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਬੁੱਧਵਾਰ ਨੂੰ ਕਿਹਾ ਕਿ ਪਾਕਿਸਤਾਨ ਪਿਛਲੇ 75 ਸਾਲਾਂ ਤੋਂ ਆਪਸੀ ਹਿੱਤਾਂ ਦੇ ਵੱਖ-ਵੱਖ ਖੇਤਰਾਂ 'ਚ ਇਕ ਮਹੱਤਵਪੂਰਨ ਭਾਈਵਾਲ ਰਿਹਾ ਹੈ ਤੇ ਅਮਰੀਕਾ ਪਾਕਿਸਤਾਨ ਨਾਲ ਆਪਣੇ ਸਬੰਧਾਂ ਨੂੰ ਮਹੱਤਵ ਦਿੰਦਾ ਹੈ।

ਸੰਬੰਧਿਤ ਖ਼ਬਰਾਂ

ਬਲਿੰਕਨ ਨੇ ਇਕ ਬਿਆਨ 'ਚ ਕਿਹਾ ਕਿ ਅਮਰੀਕਾ ਪਾਕਿਸਤਾਨ ਦੇ ਨਵੇਂ ਚੁਣੇ ਗਏ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੂੰ ਵਧਾਈ ਦਿੰਦਾ ਹੈ। ਅਸੀਂ ਪਾਕਿਸਤਾਨ ਸਰਕਾਰ ਦੇ ਨਾਲ ਆਪਣੇ ਲੰਬੇ ਸਮੇਂ ਤੋਂ ਚੱਲ ਰਹੇ ਸਹਿਯੋਗ ਨੂੰ ਜਾਰੀ ਰੱਖਣ ਦੀ ਉਮੀਦ ਕਰਦੇ ਹਾਂ। ਸ਼ਰੀਫ ਦੇ ਇਮਰਾਨ ਖਾਨ ਦੀ ਜਗ੍ਹਾ ਪਾਕਿਸਤਾਨ ਦਾ ਪ੍ਰਧਾਨ ਮੰਤਰੀ ਬਣਨ ਦੇ ਕੁਝ ਦਿਨਾਂ ਬਾਅਦ ਅਮਰੀਕਾ ਨੇ ਇਹ ਬਿਆਨ ਜਾਰੀ ਕੀਤਾ ਹੈ।ਬਲਿੰਕਨ ਨੇ ਕਿਹਾ ਕਿ ਅਮਰੀਕਾ ਇੱਕ ਮਜ਼ਬੂਤ, ਖੁਸ਼ਹਾਲ ਅਤੇ ਲੋਕਤੰਤਰੀ ਪਾਕਿਸਤਾਨ ਨੂੰ ਦੋਵਾਂ ਦੇਸ਼ਾਂ ਦੇ ਹਿੱਤਾਂ ਲਈ ਜ਼ਰੂਰੀ ਸਮਝਦਾ ਹੈ। ਜ਼ਿਕਰਯੋਗ ਹੈ ਕਿ 9 ਅਪ੍ਰੈਲ ਨੂੰ ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ਵਿਚ ਬੇਭਰੋਸਗੀ ਮਤੇ 'ਤੇ ਹੋਈ ਵੋਟਿੰਗ ਵਿਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਵਿਰੋਧੀ ਧਿਰ ਦੇ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!