|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਅਮਰੀਕਾ ਨੇ ਪੈਰਿਸ ਜਲਵਾਯੂ ਸਮਝੌਤੇ ਤੋਂ ਹਟਣ ਦਾ ਕੀਤਾ ਫੈਂਸਲਾ

ਵਾਸ਼ਿੰਗਟਨ ਡੈਸਕ (Vikram Sehajpal) : 2015 'ਚ ਹੋਏ ਪੈਰਿਸ ਜਲਵਾਯੂ ਸਮਝੌਤੇ ਤੋਂ ਅਮਰੀਕਾ ਨੇ ਹਟਣ ਦੀ ਰਸਮੀ ਸੂਚਨਾ ਸੰਯੁਕਤ ਰਾਸ਼ਟਰ (ਯੂਐੱਨ) ਨੂੰ ਦੇ ਦਿੱਤੀ ਹੈ। ਗਲੋਬਲ ਵਾਰਮਿੰਗ ਨਾਲ ਮੁਕਾਬਲੇ ਲਈ ਹੋਏ ਇਸ ਇਤਿਹਾਸਕ ਸਮਝੌਤੇ 'ਤੇ ਭਾਰਤ ਸਣੇ 188 ਦੇਸ਼ਾਂ ਨੇ ਦਸਤਖ਼ਤ ਕੀਤੇ ਹਨ। ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੇ ਪੈਰਿਸ ਸਮਝੌਤੇ ਤੋਂ ਅਮਰੀਕਾ ਦੇ ਬਾਹਰ ਹੋਣ ਦੇ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵਾਸ਼ਿੰਗਟਨ ਡੈਸਕ (Vikram Sehajpal) : 2015 'ਚ ਹੋਏ ਪੈਰਿਸ ਜਲਵਾਯੂ ਸਮਝੌਤੇ ਤੋਂ ਅਮਰੀਕਾ ਨੇ ਹਟਣ ਦੀ ਰਸਮੀ ਸੂਚਨਾ ਸੰਯੁਕਤ ਰਾਸ਼ਟਰ (ਯੂਐੱਨ) ਨੂੰ ਦੇ ਦਿੱਤੀ ਹੈ। ਗਲੋਬਲ ਵਾਰਮਿੰਗ ਨਾਲ ਮੁਕਾਬਲੇ ਲਈ ਹੋਏ ਇਸ ਇਤਿਹਾਸਕ ਸਮਝੌਤੇ 'ਤੇ ਭਾਰਤ ਸਣੇ 188 ਦੇਸ਼ਾਂ ਨੇ ਦਸਤਖ਼ਤ ਕੀਤੇ ਹਨ। ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੇ ਪੈਰਿਸ ਸਮਝੌਤੇ ਤੋਂ ਅਮਰੀਕਾ ਦੇ ਬਾਹਰ ਹੋਣ ਦੇ ਸੰਦਰਭ ਵਿਚ ਸੋਮਵਾਰ ਨੂੰ ਸੰਯੁਕਤ ਰਾਸ਼ਟਰ ਵਿਚ ਰਸਮੀ ਨੋਟਿਸ ਦਾਖ਼ਲ ਕੀਤਾ।

ਸੰਬੰਧਿਤ ਖ਼ਬਰਾਂ

ਉਨ੍ਹਾਂ ਕਿਹਾ ਕਿ ਪੈਰਿਸ ਸਮਝੌਤੇ ਤੋਂ ਅਮਰੀਕਾ ਦੇ ਹਟਣ ਦੀ ਪ੍ਰਕਿਰਿਆ ਅੱਜ ਸ਼ੁਰੂ ਹੋ ਗਈ। ਸਮਝੌਤੇ ਦੇ ਨਿਯਮਾਂ ਤਹਿਤ ਅਮਰੀਕਾ ਨੇ ਆਪਣੇ ਹਟਣ ਦੇ ਬਾਰੇ ਵਿਚ ਯੂਐੱਨ ਨੂੰ ਰਸਮੀ ਤੌਰ 'ਤੇ ਸੂਚਿਤ ਕਰ ਦਿੱਤਾ ਹੈ। ਸੂਚਨਾ ਦੇਣ ਦੇ ਇਕ ਸਾਲ ਪਿੱਛੋਂ ਇਹ ਲਾਗੂ ਹੋਵੇਗਾ। ਸੰਯੁਕਤ ਰਾਸ਼ਟਰ ਸਕੱਤਰ ਜਨਰਲ ਐਂਟੋਨੀਓ ਗੁਤਰਸ ਦੇ ਬੁਲਾਰੇ ਨੇ ਇਸ 'ਤੇ ਕਿਹਾ ਕਿ ਪੈਰਿਸ ਸਮਝੌਤੇ ਦੀ ਧਾਰਾ 28 ਅਨੁਸਾਰ ਅਮਰੀਕਾ ਇਸ ਤੋਂ ਬਾਹਰ ਹੋ ਸਕਦਾ ਹੈ। ਉਸ ਨੇ ਸਕੱਤਰ ਜਨਰਲ ਨੂੰ ਲਿਖਤੀ ਸੂਚਨਾ ਦਿੱਤੀ ਹੈ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!