|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਕਾਂਗਰਸ ਦੀਆਂ ਮਹਿਲਾ ਸੰਸਦ ਮੈਂਬਰਾਂ ਖਿਲਾਫ ਅਮਰੀਕੀ ਰਾਸ਼ਟਰਪਤੀ ਦੀ ਟਿੱਪਣੀ ਦੁਖਦਾਈ : ਜਗਮੀਤ ਸਿੰਘ

ਓਟਾਵਾ (ਵਿਕਰਮ ਸਹਿਜਪਾਲ) : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਆਪਣੀਆਂ ਟਿੱਪਣੀਆਂ ਤੇ ਬੜਬੋਲੇ ਸੁਭਾਅ ਕਾਰਨ ਅਕਸਰ ਚਰਚਾ 'ਚ ਰਹਿੰਦੇ ਹਨ। ਅਜਿਹੀਆਂ ਟਿੱਪਣੀਆਂ ਤੋਂ ਬਾਅਦ ਉਨ੍ਹਾਂ ਨੂੰ ਅਕਸਰ ਲੋਕਾਂ ਦੀ ਨਰਾਜ਼ਗੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸੇ ਦੌਰਾਨ ਡੋਨਾਲਡ ਟਰੰਪ ਵਲੋਂ ਐਤਵਾਰ ਨੂੰ ਕਾਂਗਰਸਵੂਮਨਸ ਖਿਲਾਫ ਕੀਤੀ ਗਈ ਟਿੱਪਣੀ ਤੋਂ ਬਾਅਦ ਉਨ੍ਹਾਂ ਦੀ ਖਿਲਾਫਤ ਸ਼ੁਰੂ ਹੋ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਓਟਾਵਾ (ਵਿਕਰਮ ਸਹਿਜਪਾਲ) : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਆਪਣੀਆਂ ਟਿੱਪਣੀਆਂ ਤੇ ਬੜਬੋਲੇ ਸੁਭਾਅ ਕਾਰਨ ਅਕਸਰ ਚਰਚਾ 'ਚ ਰਹਿੰਦੇ ਹਨ। ਅਜਿਹੀਆਂ ਟਿੱਪਣੀਆਂ ਤੋਂ ਬਾਅਦ ਉਨ੍ਹਾਂ ਨੂੰ ਅਕਸਰ ਲੋਕਾਂ ਦੀ ਨਰਾਜ਼ਗੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸੇ ਦੌਰਾਨ ਡੋਨਾਲਡ ਟਰੰਪ ਵਲੋਂ ਐਤਵਾਰ ਨੂੰ ਕਾਂਗਰਸਵੂਮਨਸ ਖਿਲਾਫ ਕੀਤੀ ਗਈ ਟਿੱਪਣੀ ਤੋਂ ਬਾਅਦ ਉਨ੍ਹਾਂ ਦੀ ਖਿਲਾਫਤ ਸ਼ੁਰੂ ਹੋ ਗਈ ਹੈ।

ਸੰਬੰਧਿਤ ਖ਼ਬਰਾਂ

ਕੈਨੇਡਾ ਦੀ ਐੱਨ.ਡੀ.ਪੀ. ਪਾਰਟੀ ਦੇ ਨੇਤਾ ਜਗਮੀਤ ਸਿੰਘ ਨੇ ਕਾਂਗਰਸਵੂਮਨਸ ਦਾ ਸਾਥ ਦਿੰਦਿਆਂ ਇਸ ਨੂੰ ਦੁਖਦਾਈ ਦੱਸਿਆ ਹੈ। ਐੱਨ.ਡੀ.ਪੀ. ਆਗੂ ਜਗਮੀਤ ਸਿੰਘ ਨੇ ਇਸ ਦੌਰਾਨ ਟਵੀਟ ਕਰਕੇ ਕਿਹਾ ਕਿ ਇਹ ਰਾਸ਼ਟਰਪਤੀ ਵਲੋਂ ਨਸਲਵਾਦ ਦੀ ਦੁਖਦਾਈ ਤੇ ਭੱਦੀ ਤਸਵੀਰ ਪੇਸ਼ ਕੀਤੀ ਗਈ ਹੈ, ਜੋ ਕਿ ਸੰਯੁਕਤ ਲੋਕਾਂ ਦੇ ਮੁੱਲਾਂ ਤੇ ਅਬਿਲਟੀ ਨੂੰ ਨਹੀਂ ਦਰਸਾਉਂਦੀ।

ਮੈਂ ਇਸ ਮੌਕੇ ਕਾਂਗਰਸਵੂਮਨਸ ਨਾਲ ਹਾਂ। ਜ਼ਿਕਰਯੋਗ ਹੈ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਤਵਾਰ ਨੂੰ ਡੈਮੋਕ੍ਰੇਟਿਕ ਕਾਂਗਰਸ ਵੂਮਨਸ ਨਾਲ ਜ਼ੁਬਾਨੀ ਜੰਗ ਤੇਜ਼ ਕਰਦਿਆਂ ਉਨ੍ਹਾਂ ਨੂੰ ਆਪਣੇ ਦੇਸ਼ ਵਾਪਸ ਜਾਣ ਦੀ ਸਲਾਹ ਦਿੱਤੀ ਸੀ। ਇਸ ਤੋਂ ਬਾਅਦ ਡੈਮੋਕ੍ਰੇਟਸ ਅਲੈਗਜ਼ੈਂਡਰੀਆ ਓਕਾਸਿਓ-ਕੋਟੇਰਜ, ਰਸ਼ੀਦਾ ਤਲੀਬ, ਇਲਹਾਨ ਉਮਰ ਅਤੇ ਅਯਨਾ ਪ੍ਰੇਸਲੇ ਨੇ ਟਵਿਟਰ 'ਤੇ ਇਸ ਸਬੰਧੀ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!