|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਅਮਰੀਕਾ : ਧਾਲੀਵਾਲ ਦੇ ਸਨਮਾਨ ਵਿੱਚ ਹਿਊਸਟਨ ਪੁਲਿਸ ਨੇ ਬਦਲੀ ਡ੍ਰੈੱਸ ਕੋਡ ਨੀਤੀ

ਵਾਸ਼ਿੰਗਟਨ ਡੈਸਕ (Vikram Sehajpal) : ਅਮਰੀਕਾ ਵਿੱਚ ਡਿਊਟੀ ਕਰਦੇ ਹੋਏ ਮਾਰੇ ਗਏ ਭਾਰਤੀ-ਅਮਰੀਕੀ ਸਿੱਖ ਪੁਲਿਸ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਦੇ ਸਨਮਾਨ ਵਿੱਚ ਹਿਊਸਟਨ ਪੁਲਿਸ ਵਿਭਾਗ ਨੇ ਆਪਣੀ ਡ੍ਰੈੱਸ ਕੋਡ ਨੀਤੀ ਵਿੱਚ ਤਬਦੀਲੀ ਕੀਤੀ ਹੈ। ਇਹ ਇਸ ਲਈ ਕੀਤਾ ਗਿਆ ਹੈ ਤਾਂ ਕਿ ਡਿਊਟੀ ਦੌਰਾਨ ਘੱਟ ਗਿਣਤੀ ਭਾਈਚਾਰੇ ਦੇ ਮੈਂਬਰਾਂ ਨੂੰ ਉਨ੍ਹਾਂ ਦੇ ਧਾਰਮਿਕ ਚਿੰਨ੍ਹਾਂ ਦੀ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵਾਸ਼ਿੰਗਟਨ ਡੈਸਕ (Vikram Sehajpal) : ਅਮਰੀਕਾ ਵਿੱਚ ਡਿਊਟੀ ਕਰਦੇ ਹੋਏ ਮਾਰੇ ਗਏ ਭਾਰਤੀ-ਅਮਰੀਕੀ ਸਿੱਖ ਪੁਲਿਸ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਦੇ ਸਨਮਾਨ ਵਿੱਚ ਹਿਊਸਟਨ ਪੁਲਿਸ ਵਿਭਾਗ ਨੇ ਆਪਣੀ ਡ੍ਰੈੱਸ ਕੋਡ ਨੀਤੀ ਵਿੱਚ ਤਬਦੀਲੀ ਕੀਤੀ ਹੈ। ਇਹ ਇਸ ਲਈ ਕੀਤਾ ਗਿਆ ਹੈ ਤਾਂ ਕਿ ਡਿਊਟੀ ਦੌਰਾਨ ਘੱਟ ਗਿਣਤੀ ਭਾਈਚਾਰੇ ਦੇ ਮੈਂਬਰਾਂ ਨੂੰ ਉਨ੍ਹਾਂ ਦੇ ਧਾਰਮਿਕ ਚਿੰਨ੍ਹਾਂ ਦੀ ਨੁਮਾਇੰਦਗੀ ਕਰਨ ਦਾ ਮੌਕਾ ਮਿਲ ਸਕੇ।

ਸੰਬੰਧਿਤ ਖ਼ਬਰਾਂ

ਜ਼ਿਕਰਯੋਗ ਹੈ ਕਿ 10 ਸਾਲਾਂ ਤੋਂ ਹੈਰਿਸ ਕਾਉਂਟੀ ਸ਼ੈਰਿਫ ਦਫ਼ਤਰ ਵਿੱਚ ਤਾਇਨਾਤ ਧਾਲੀਵਾਲ ਨੂੰ 28 ਸਤੰਬਰ ਨੂੰ ਹਿਊਸਟਨ ਦੇ ਉੱਤਰ-ਪੱਛਮ ਵਿੱਚ ਇੱਕ ਟ੍ਰੈਫਿਕ ਸਟਾਪ ਦਾ ਸੰਚਾਲਨ ਕਰਨ ਦੌਰਾਨ ਗੋਲੀ ਮਾਰ ਦਿੱਤੀ ਗਈ ਸੀ। ਹਿਊਸਟਨ ਦੇ ਮੇਅਰ ਨੇ ਟਵੀਟ ਕੀਤਾ ਕਿ ਹਿਊਸਟਨ ਪੁਲਿਸ ਵਿਭਾਗ ਨੇ ਇਹ ਐਲਾਨ ਕਰਦਿਆਂ ਮਾਣ ਮਹਿਸੂਸ ਕੀਤਾ ਹੈ ਕਿ ਦੇਸ਼ ਦੇ ਸਭ ਤੋਂ ਵੱਡੇ ਪੁਲਿਸ ਵਿਭਾਗਾਂ ਵਿੱਚੋਂ ਇੱਕ, ਹਿਊਸਟਨ ਪੁਲਿਸ ਨੂੰ ਸਿੱਖ ਅਧਿਕਾਰੀਆਂ ਨੂੰ ਡਿਊਟੀ ਦੌਰਾਨ ਆਪਣੇ ਧਰਮ ਨਾਲ ਜੁੜੇ ਚਿੰਨ੍ਹ ਪਾਉਣ ਦੀ ਇਜਾਜ਼ਤ ਹੋਵੇਗੀ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!