|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਯੂਕਰੇਨ ਨੂੰ ਸਮਰਥਨ ਦਿਵਾਉਣ ਲਈ ਵੱਖ-ਵੱਖ ਦੇਸ਼ਾਂ 'ਚ ਜਾਣਗੇ ਅਮਰੀਕੀ ਸੰਸਦ ਮੈਂਬਰ

ਨਿਊਜ਼ ਡੈਸਕ : ਯੂਕਰੇਨ ਲਈ ਮਜ਼ਬੂਤ ਸਮਰਥਨ ਹਾਸਲ ਕਰਨ ਲਈ ਅਮਰੀਕੀ ਸੰਸਦ ਮੈਂਬਰਾਂ ਦਾ ਇਕ ਸਮੂਹ ਜਰਮਨੀ, ਪੋਲੈਂਡ, ਭਾਰਤ ਤੇ ਸੰਯੁਕਤ ਅਰਬ ਅਮੀਰਾਤ (ਯੂਏਈ) ਦਾ ਦੌਰਾ ਕਰੇਗਾ। ਇਕ ਅਮਰੀਕੀ ਅਖ਼ਬਾਰ ਨੇ ਆਪਣੀ ਰਿਪੋਰਟ 'ਚ ਇਹ ਜਾਣਕਾਰੀ ਦਿੱਤੀ। ਅਖ਼ਬਾਰ ਨੇ ਐਤਵਾਰ ਨੂੰ ਆਪਣੀ ਰਿਪੋਰਟ 'ਚ ਅਮਰੀਕੀ ਸੰਸਦ ਮੈਂਬਰਾਂ ਦੇ ਸਾਂਝੇ ਬਿਆਨ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਵਫਦ ਪੋਲੈਂ

NRI Post Desk · 1683 ਦਿਨ ਪਹਿਲਾਂ · ਅੱਪਡੇਟ 1683 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਯੂਕਰੇਨ ਨੂੰ ਸਮਰਥਨ ਦਿਵਾਉਣ ਲਈ ਵੱਖ-ਵੱਖ ਦੇਸ਼ਾਂ 'ਚ ਜਾਣਗੇ ਅਮਰੀਕੀ ਸੰਸਦ ਮੈਂਬਰ
📷 NRI Post Desk

ਨਿਊਜ਼ ਡੈਸਕ : ਯੂਕਰੇਨ ਲਈ ਮਜ਼ਬੂਤ ਸਮਰਥਨ ਹਾਸਲ ਕਰਨ ਲਈ ਅਮਰੀਕੀ ਸੰਸਦ ਮੈਂਬਰਾਂ ਦਾ ਇਕ ਸਮੂਹ ਜਰਮਨੀ, ਪੋਲੈਂਡ, ਭਾਰਤ ਤੇ ਸੰਯੁਕਤ ਅਰਬ ਅਮੀਰਾਤ (ਯੂਏਈ) ਦਾ ਦੌਰਾ ਕਰੇਗਾ। ਇਕ ਅਮਰੀਕੀ ਅਖ਼ਬਾਰ ਨੇ ਆਪਣੀ ਰਿਪੋਰਟ 'ਚ ਇਹ ਜਾਣਕਾਰੀ ਦਿੱਤੀ। ਅਖ਼ਬਾਰ ਨੇ ਐਤਵਾਰ ਨੂੰ ਆਪਣੀ ਰਿਪੋਰਟ 'ਚ ਅਮਰੀਕੀ ਸੰਸਦ ਮੈਂਬਰਾਂ ਦੇ ਸਾਂਝੇ ਬਿਆਨ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਵਫਦ ਪੋਲੈਂਡ, ਸੰਯੁਕਤ ਅਰਬ ਅਮੀਰਾਤ, ਭਾਰਤ, ਨੇਪਾਲ ਤੇ ਜਰਮਨੀ ਦੇ ਕਈ ਪ੍ਰਮੁੱਖ ਨੇਤਾਵਾਂ ਨਾਲ ਮੁਲਾਕਾਤ ਕਰੇਗਾ ਤਾਂ ਜੋ ਵਧ ਰਹੇ ਗਲੋਬਲ ਤਣਾਅ ਦੇ ਇਸ ਦੌਰ 'ਚ ਆਪਸੀ ਸਬੰਧਾਂ ਨੂੰ ਮਜ਼ਬੂਤ ਕੀਤਾ ਜਾ ਸਕੇ।

ਸੰਬੰਧਿਤ ਖ਼ਬਰਾਂ

ਅਮਰੀਕੀ ਸੰਸਦ ਮੈਂਬਰ ਮਾਰਕ ਕੈਲੀ ਨੇ ਐਤਵਾਰ ਸ਼ਾਮ ਨੂੰ ਅਖ਼ਬਾਰ ਨੂੰ ਇਕ ਈ-ਮੇਲ ਭੇਜ ਕੇ ਵਫ਼ਦ ਦੇ ਆਉਣ ਵਾਲੇ ਨੌਂ ਦਿਨਾਂ ਦੌਰੇ ਦਾ ਐਲਾਨ ਕੀਤਾ। ਅਮਰੀਕੀ ਸੰਸਦ ਮੈਂਬਰਾਂ ਨੇ ਇਕ ਸੰਯੁਕਤ ਬਿਆਨ 'ਚ ਕਿਹਾ ਕਿ ਇਸ ਮਜ਼ਬੂਤ ਕਾਂਗਰਸ ਦੇ ਵਫ਼ਦ ਨੂੰ ਪੋਲੈਂਡ 'ਚ ਅਮਰੀਕੀ ਫ਼ੌਜੀ ਲੀਡਰਸ਼ਿਪ ਤੇ ਸੈਨਿਕਾਂ ਨਾਲ ਮਿਲਣ ਦਾ ਮੌਕਾ ਮਿਲੇਗਾ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਅਮਰੀਕਾ ਯੂਕ੍ਰੇਨ ਅਤੇ ਸਾਡੇ ਉੱਤਰੀ ਅਟਲਾਂਟਿਕ ਸੰਧੀ ਸੰਗਠਨ (ਨਾਟੋ) ਦੇ ਸਹਿਯੋਗੀਆਂ ਦਾ ਸਮਰਥਨ ਕਿਵੇਂ ਜਾਰੀ ਰੱਖ ਸਕਦਾ ਹੈ। ਅਖ਼ਬਾਰ ਦੇ ਅਨੁਸਾਰ ਜਰਮਨੀ, ਪੋਲੈਂਡ, ਭਾਰਤ ਅਤੇ ਸੰਯੁਕਤ ਅਰਬ ਅਮੀਰਾਤ ਰੂਸ ਨੂੰ ਅਲੱਗ-ਥਲੱਗ ਕਰਨ ਲਈ ਅਮਰੀਕਾ ਦੀ ਅਗਵਾਈ ਵਾਲੇ ਯਤਨਾਂ ਵਿੱਚ ਸਹਿਯੋਗ ਕਰਨ ਵਿੱਚ ਕਾਫ਼ੀ ਸਰਗਰਮ ਨਹੀਂ ਰਹੇ ਹਨ। ਜ਼ਿਕਰਯੋਗ ਹੈ ਕਿ ਰੂਸ 24 ਫਰਵਰੀ ਤੋਂ ਯੂਕ੍ਰੇਨ 'ਚ ਵਿਸ਼ੇਸ਼ ਫ਼ੌਜੀ ਮੁਹਿੰਮ ਚਲਾ ਰਿਹਾ ਹੈ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!