|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਅਮਰੀਕਾ : ਸੰਸਦ ਵਿੱਚ ਸਿੱਖ ਭਾਈਚਾਰੇ ਦੇ ਸਨਮਾਨ 'ਚ ਪ੍ਰਸਤਾਵ ਪੇਸ਼

ਵਾਸ਼ਿੰਗਟਨ (Vikram Sehajpal) : ਅਮਰੀਕਾ ਦੇ ਸੀਨੀਅਰ ਸੰਸਦ ਮੈਂਬਰਾਂ ਨੇ ਅਮਰੀਕੀ ਕਾਂਗਰਸ ਵਿੱਚ ਇੱਕ ਪ੍ਰਸਤਾਵ ਪੇਸ਼ ਕੀਤਾ ਹੈ। ਜਿਸ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ, ਸੱਭਿਆਚਾਰਕ ਅਤੇ ਧਾਰਮਿਕ ਮਹੱਤਤਾ ਨੂੰ ਮਾਨਤਾ ਦੇਣ ਅਤੇ ਦੇਸ਼ ਦੇ ਪ੍ਰਤੀ ਅਮਰੀਕੀ ਸਿੱਖਾਂ ਦੇ ਯੋਗਦਾਨ ਨੂੰ ਸਨਮਾਨ ਦੇਣ ਦੀ ਗੱਲ ਕਹੀ ਗਈ ਹੈ।ਪੇਸ਼ ਕੀਤੇ ਗਏ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵਾਸ਼ਿੰਗਟਨ (Vikram Sehajpal) : ਅਮਰੀਕਾ ਦੇ ਸੀਨੀਅਰ ਸੰਸਦ ਮੈਂਬਰਾਂ ਨੇ ਅਮਰੀਕੀ ਕਾਂਗਰਸ ਵਿੱਚ ਇੱਕ ਪ੍ਰਸਤਾਵ ਪੇਸ਼ ਕੀਤਾ ਹੈ। ਜਿਸ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ, ਸੱਭਿਆਚਾਰਕ ਅਤੇ ਧਾਰਮਿਕ ਮਹੱਤਤਾ ਨੂੰ ਮਾਨਤਾ ਦੇਣ ਅਤੇ ਦੇਸ਼ ਦੇ ਪ੍ਰਤੀ ਅਮਰੀਕੀ ਸਿੱਖਾਂ ਦੇ ਯੋਗਦਾਨ ਨੂੰ ਸਨਮਾਨ ਦੇਣ ਦੀ ਗੱਲ ਕਹੀ ਗਈ ਹੈ।ਪੇਸ਼ ਕੀਤੇ ਗਏ ਇਸ ਪ੍ਰਸਤਾਵ ਵਿੱਚ ਕਿਹਾ ਗਿਆ ਹੈ ਕਿ ਅਮਰੀਕਾ ਅਤੇ ਦੁਨੀਆ ਭਰ ਵਿੱਚ ਰਹਿਣ ਵਾਲੇ ਸਿੱਖ ਸੇਵਾ ਅਤੇ ਇਸ਼ਵਰ ਦੇ ਪ੍ਰਤੀ ਸਮਰਪਣ ਦੀ ਭਾਵਨਾ ਦਾ ਪਾਲਣ ਕਰਦੇ ਹਨ, ਜਿਨ੍ਹਾਂ ਨੂੰ ਬਾਬੇ ਨਾਨਕ ਨੇ ਆਪਣੇ ਉਪਦੇਸ਼ਾਂ ਵਿੱਚ ਦੱਸਿਆ ਸੀ।

ਸੰਬੰਧਿਤ ਖ਼ਬਰਾਂ

ਡੈਮੋਕਰੇਟਿਕ ਸੈਨੇਟਰਾਂ ਡਿਕ ਡਾਰਬਿਨ, ਬੌਬ ਮੈਨਨਡੇਜ਼ ਅਤੇ ਬੇਨ ਕਾਰਡੀਨ ਨੇ ਸੈਨੇਟ ਵਿੱਚ ਪ੍ਰਸਤਾਵ ਪੇਸ਼ ਕੀਤਾ ਹੈ। ਡਾਰਬਿਨ ਨੇ ਕਿਹਾ ਕਿ ਅਮਰੀਕੀ ਸਿੱਥ ਨਾਗਰਿਕਾਂ ਨੇ ਅਮਰੀਕਾ ਦੀ ਸਮਾਜਿਕ, ਸੱਭਿਆਚਾਰਕ ਅਤੇ ਆਰਥਿਕ ਵਿਭਿੰਨਤਾ ਨੂੰ ਖੁਸ਼ਹਾਲ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਾਡੇ ਹਥਿਆਰਬੰਦ ਬਲਾਂ ਦੇ ਮੈਂਬਰ ਦੇ ਤੌਰ 'ਤੇ ਵੀ ਆਪਣੀ ਸੇਵਾ ਨਿਭਾਈ ਹੈ। ਉੱਥੇ ਹੀ ਬੌਬ ਮੈਨਨਡੇਜ਼ ਨੇ ਦੱਸਿਆ ਕਿ ਪ੍ਰਸਤਾਵ ਵਿੱਚ ਕਿਹਾ ਗਿਆ ਹੈ ਕਿ ਜੀਵਨ ਦੇ ਹਰ ਇੱਕ ਖੇਤਰ ਵਿੱਚ ਸਿੱਖਾਂ ਦੀ ਬਦੌਲਤ ਅਮਰੀਕਾ ਇੱਕ ਬਿਹਤਰ ਦੇਸ਼ ਬਣਿਆ ਹੈ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!