|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਅਮਰੀਕੀ ਰਾਸ਼ਟਰਪਤੀ ਬਣਨ ਜਾ ਰਹੇ ਜੋਅ ਬਾਈਡੇਨ ਕੈਨੇਡੀਅਨ ਆਰਥਿਕਤਾ ਲਈ ਖਤਰਾ!

ਅਲਬਰਟਾ (ਦੇਵ ਇੰਦਰਜੀਤ)- ਅਮਰੀਕੀ ਰਾਸ਼ਟਰਪਤੀ ਬਣਨ ਜਾ ਰਹੇ ਜੋਅ ਬਾਈਡੇਨ ਕਾਰਜਕਾਲ ਸੰਭਾਲਣ ਦੇ ਪਹਿਲੇ ਦਿਨ ਕੈਨੇਡਾ ਨੂੰ ਝਟਕਾ ਦੇ ਸਕਦੇ ਹਨ। ਉਹ ਕੈਨੇਡੀਅਨ ਆਰਥਿਕਤਾ ਲਈ ਅਹਿਮ ਕੀਸਟੋਨ ਪਾਇਪ ਲਾਈਨ ਦੇ ਪਰਮਿਟ ਨੂੰ ਰੱਦ ਕਰ ਸਕਦੇ ਹਨ।

NRI Post Desk · 2137 ਦਿਨ ਪਹਿਲਾਂ · ਅੱਪਡੇਟ 2137 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅਮਰੀਕੀ ਰਾਸ਼ਟਰਪਤੀ ਬਣਨ ਜਾ ਰਹੇ ਜੋਅ ਬਾਈਡੇਨ ਕੈਨੇਡੀਅਨ ਆਰਥਿਕਤਾ ਲਈ ਖਤਰਾ!
📷 NRI Post Desk

ਅਲਬਰਟਾ (ਦੇਵ ਇੰਦਰਜੀਤ)- ਅਮਰੀਕੀ ਰਾਸ਼ਟਰਪਤੀ ਬਣਨ ਜਾ ਰਹੇ ਜੋਅ ਬਾਈਡੇਨ ਕਾਰਜਕਾਲ ਸੰਭਾਲਣ ਦੇ ਪਹਿਲੇ ਦਿਨ ਕੈਨੇਡਾ ਨੂੰ ਝਟਕਾ ਦੇ ਸਕਦੇ ਹਨ। ਉਹ ਕੈਨੇਡੀਅਨ ਆਰਥਿਕਤਾ ਲਈ ਅਹਿਮ ਕੀਸਟੋਨ ਪਾਇਪ ਲਾਈਨ ਦੇ ਪਰਮਿਟ ਨੂੰ ਰੱਦ ਕਰ ਸਕਦੇ ਹਨ।

ਸੰਬੰਧਿਤ ਖ਼ਬਰਾਂ

ਇਹ ਅਹਿਮ ਜਾਣਕਾਰੀ ਵੱਖ-ਵੱਖ ਸੂਤਰਾਂ ਰਾਹੀਂ ਸਾਹਮਣੇ ਆਈ ਹੈ। ਯਾਦ ਰਹੇ ਇਹ ਪਾਈਪ ਲਾਈਨ ਕੈਨੇਡਾ ਖ਼ਾਸਕਰ ਅਲਬਰਟਾ ਦੀ ਆਰਥਿਕਤਾ ਲਈ ਅਹਿਮ ਹੈ ਤੇ ਜੋਅ ਬਾਈਡੇਨ ਨੇ ਆਪਣੇ ਚੋਣ ਪ੍ਰਚਾਰ ਦੌਰਾਨ ਇਸ ਪਾਇਪ ਲਾਈਨ ਨੂੰ ਵਾਤਾਵਰਨ ਨਾਲ ਸਬੰਧਤ ਮਸਲਿਆਂ ਦੇ ਕਾਰਨ ਰੱਦ ਕਰਨ ਦੀ ਗੱਲ ਆਖੀ ਸੀ। ਇਸ ਪਾਈਪ ਲਾਈਨ ਨੂੰ ਸਿਰੇ ਚਾੜ੍ਹਨ ਲਈ ਅਲਬਰਟਾ ਦੇ ਪ੍ਰੀਮੀਅਰ ਜੇਸਨ ਕੈਨੀ ਵੱਲੋਂ ਵੀ ਪੂਰਾ ਜ਼ੋਰ ਲਾਇਆ ਜਾ ਰਿਹਾ ਸੀ। ਹੁਣ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਇਸ ਮਸਲੇ ਨਾਲ ਕਿਵੇਂ ਨਜਿੱਠਣਗੇ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!