|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਅਮਰੀਕਾ ਵਿਚ ਸਿੱਖਾਂ ਸਬੰਧੀ ਸ਼ਲਾਘਾ ਮਤਾ ਪਾਸ - ਸ਼੍ਰੋਮਣੀ ਕਮੇਟੀ ਵਲੋਂ ਸਵਾਗਤ

ਵਾਸ਼ਿੰਗਟਨ / ਅੰਮ੍ਰਿਤਸਰ, 19 ਨਵੰਬਰ ( NRI MEDIA )

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵਾਸ਼ਿੰਗਟਨ / ਅੰਮ੍ਰਿਤਸਰ, 19 ਨਵੰਬਰ ( NRI MEDIA )

ਅਮਰੀਕੀ ਸੈਨੇਟ ਵੱਲੋਂ ਸਿੱਖਾਂ ਸਬੰਧੀ ਸ਼ਲਾਘਾ ਮਤਾ ਪਾਸ ਕਰਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਵਾਗਤ ਕੀਤਾ ਹੈ ,ਦੱਸਣਯੋਗ ਹੈ ਕਿ ਅਮਰੀਕਾ ਦੀ ਸੰਸਦ ਦੇ ਉਪਰਲੇ ਸਦਨ ਸੈਨੇਟ ਵਿਚ ਸਿੱਖਾਂ ਦੇ ਸਨਮਾਨ ’ਚ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਹੈ ,ਇਸ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ, ਸੱਭਿਆਚਾਰਕ ਤੇ ਧਾਰਮਿਕ ਮਹੱਤਵ ਨੂੰ ਵੀ ਵਿਸ਼ੇਸ਼ ਤੌਰ ’ਤੇ ਦਰਸਾਇਆ ਗਿਆ ਹੈ। ਮਤੇ ਰਾਹੀਂ 7 ਸਿੱਖਾਂ ਦੇ ਯੋਗਦਾਨ ਨੂੰ ਵੀ ਸਲਾਹਿਆ ਗਿਆ। ਇਹ ਮਤਾ ਵੀਰਵਾਰ ਨੂੰ ਪਾਸ ਕੀਤਾ ਗਿਆ ਸੀ।

ਸੰਬੰਧਿਤ ਖ਼ਬਰਾਂ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸਿੱਖ ਪੂਰੇ ਵਿਸ਼ਵ ਵਿਚ ਆਪਣੀ ਮਿਹਨਤ ਤੇ ਲਿਆਕਤ ਨਾਲ ਉੱਚ ਬੁਲੰਦੀਆਂ ਛੂਹ ਰਹੇ ਹਨ। ਇਹ ਆਪਣੇ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਅਤੇ ਸਿੱਖ ਰਹਿਣੀ ਅਨੁਸਾਰ ਹਰ ਇਕ ਨਾਲ ਮਿਲਵਰਤਨ ਰੱਖਦੇ ਹਨ। ਅੱਜ ਕਈ ਵਿਕਸਤ ਦੇਸ਼ਾਂ ਅੰਦਰ ਸਿੱਖ ਸਰਕਾਰਾਂ ਦਾ ਹਿੱਸਾ ਹੋਣ ਦੇ ਨਾਲ-ਨਾਲ ਵੱਖ-ਵੱਖ ਉੱਚ ਅਹੁਦਿਆਂ ਤੱਕ ਪਹੁੰਚੇ ਹੋਏ ਹਨ।

ਅੱਗੇ ਬੋਲਦਿਆਂ ਪ੍ਰਧਾਨ ਲੌਂਗੋਵਾਲ ਨੇ ਕਿਹਾ ਕਿ ਵਿਦੇਸ਼ਾਂ ਅੰਦਰ ਕਾਰੋਬਾਰੀ ਸਿੱਖਾਂ ਦੀ ਵੀ ਸੂਚੀ ਬੇਅੰਤ ਲੰਮੀ ਹੈ। ਸੇਵਾ, ਸਿਮਰਨ ਦੀ ਪ੍ਰੰਪਰਾ ਦੇ ਵਾਰਸ ਸਿੱਖ ਹਰ ਮੁਸ਼ਕਲ ਘੜੀ ਮਨੁੱਖਤਾ ਦੀ ਮੱਦਦ ਵਿਚ ਅੱਗੇ ਰਹੇ। ਅਮਰੀਕਾ ਵੱਲੋਂ ਸਿੱਖਾਂ ਦੇ ਯੋਗਦਾਨ ਦੀ ਸ਼ਲਾਘਾ ਕਰਨੀ ਗੁਰੂ ਸਾਹਿਬ ਜੀ ਦੀ ਸ਼ਾਨਾਮੱਤੀ ਵਿਰਾਸਤ ਤੇ ਵਿਚਾਰਧਾਰਾ ਦਾ ਸਤਿਕਾਰ ਹੈ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!