|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

US: ਬ੍ਰਾਊਨ ਯੂਨੀਵਰਸਿਟੀ ਕੈਂਪਸ 'ਚ ਗੋਲੀਬਾਰੀ, 2 ਲੋਕਾਂ ਦੀ ਮੌਤ, 8 ਜ਼ਖਮੀ

ਵਾਸ਼ਿੰਗਟਨ (ਪਾਇਲ): ਅਮਰੀਕਾ ਦੀ ਵੱਕਾਰੀ ਬ੍ਰਾਊਨ ਯੂਨੀਵਰਸਿਟੀ ਵਿੱਚ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਕੈਂਪਸ ਵਿੱਚ ਗੋਲੀਬਾਰੀ ਹੋਈ। ਇਸ ਗੋਲੀਬਾਰੀ 'ਚ ਘੱਟੋ-ਘੱਟ 2 ਲੋਕ ਮਾਰੇ ਗਏ ਅਤੇ 8 ਹੋਰ ਜ਼ਖਮੀ ਹੋ ਗਏ। ਘਟਨਾ ਸਮੇਂ ਫਾਈਨਲ ਪ੍ਰੀਖਿਆਵਾਂ ਚੱਲ ਰਹੀਆਂ ਸਨ, ਜਿਸ ਕਾਰਨ ਵਿਦਿਆਰਥੀਆਂ ਅਤੇ ਸਟਾਫ਼ ਵਿੱਚ ਦਹਿਸ਼ਤ ਫੈਲ ਗਈ।

NRI Post Desk · 349 ਦਿਨ ਪਹਿਲਾਂ · ਅੱਪਡੇਟ 349 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
US: ਬ੍ਰਾਊਨ ਯੂਨੀਵਰਸਿਟੀ ਕੈਂਪਸ 'ਚ ਗੋਲੀਬਾਰੀ, 2 ਲੋਕਾਂ ਦੀ ਮੌਤ, 8 ਜ਼ਖਮੀ
📷 NRI Post Desk

ਵਾਸ਼ਿੰਗਟਨ (ਪਾਇਲ): ਅਮਰੀਕਾ ਦੀ ਵੱਕਾਰੀ ਬ੍ਰਾਊਨ ਯੂਨੀਵਰਸਿਟੀ ਵਿੱਚ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਕੈਂਪਸ ਵਿੱਚ ਗੋਲੀਬਾਰੀ ਹੋਈ। ਇਸ ਗੋਲੀਬਾਰੀ 'ਚ ਘੱਟੋ-ਘੱਟ 2 ਲੋਕ ਮਾਰੇ ਗਏ ਅਤੇ 8 ਹੋਰ ਜ਼ਖਮੀ ਹੋ ਗਏ। ਘਟਨਾ ਸਮੇਂ ਫਾਈਨਲ ਪ੍ਰੀਖਿਆਵਾਂ ਚੱਲ ਰਹੀਆਂ ਸਨ, ਜਿਸ ਕਾਰਨ ਵਿਦਿਆਰਥੀਆਂ ਅਤੇ ਸਟਾਫ਼ ਵਿੱਚ ਦਹਿਸ਼ਤ ਫੈਲ ਗਈ।

ਪੁਲਿਸ ਨੇ ਪੁਸ਼ਟੀ ਕੀਤੀ ਹੈ ਕਿ ਹਮਲਾਵਰ ਨੂੰ ਅਜੇ ਤੱਕ ਫੜਿਆ ਨਹੀਂ ਗਿਆ ਹੈ। ਸ਼ੁਰੂ ਵਿੱਚ ਅਧਿਕਾਰੀਆਂ ਨੇ ਕਿਹਾ ਕਿ ਇੱਕ ਸ਼ੱਕੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ, ਪਰ ਬਾਅਦ ਵਿੱਚ ਸਪੱਸ਼ਟ ਕੀਤਾ ਕਿ ਕੋਈ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ ਅਤੇ ਫੜਿਆ ਗਿਆ ਵਿਅਕਤੀ ਹਮਲੇ ਵਿੱਚ ਸ਼ਾਮਲ ਨਹੀਂ ਸੀ। ਯੂਨੀਵਰਸਿਟੀ ਦੁਆਰਾ ਜਾਰੀ ਇੱਕ ਅਲਰਟ ਵਿੱਚ ਕਿਹਾ ਗਿਆ ਹੈ ਕਿ ਸ਼ੂਟਰ ਅਜੇ ਵੀ ਫਰਾਰ ਹੈ, ਇਸ ਲਈ ਸਥਿਤੀ ਬਹੁਤ ਨਾਜ਼ੁਕ ਬਣੀ ਹੋਈ ਹੈ।

ਸ਼ਾਮ ਲਗਭਗ 4:15 ਵਜੇ ਬ੍ਰਾਊਨ ਯੂਨੀਵਰਸਿਟੀ ਨੇ ਇੱਕ ਐਮਰਜੈਂਸੀ ਅਲਰਟ ਜਾਰੀ ਕੀਤਾ, ਜਿਸ ਵਿੱਚ ਸਾਰਿਆਂ ਨੂੰ ਸੁਰੱਖਿਅਤ ਜਗ੍ਹਾ 'ਤੇ ਲੁਕਣ, ਆਪਣੇ ਦਰਵਾਜ਼ੇ ਬੰਦ ਕਰਨ, ਆਪਣੇ ਫੋਨ ਸਾਈਲੈਂਟ ਮੋਡ 'ਤੇ ਰੱਖਣ ਅਤੇ ਅਗਲੇ ਨੋਟਿਸ ਤੱਕ ਬਾਹਰ ਨਾ ਜਾਣ ਦੀ ਅਪੀਲ ਕੀਤੀ ਗਈ। ਇਸ ਤੋਂ ਬਾਅਦ ਯੂਨੀਵਰਸਿਟੀ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ।

ਸੰਬੰਧਿਤ ਖ਼ਬਰਾਂ

ਜਿਸ ਦੌਰਾਨ ਡਿਪਟੀ ਪੁਲਿਸ ਮੁਖੀ ਟਿਮੋਥੀ ਓਹਾਰਾ ਨੇ ਕਿਹਾ ਕਿ ਸ਼ੱਕੀ ਇੱਕ ਮਰਦ ਸੀ। ਉਸਨੇ ਕਾਲੇ ਕੱਪੜੇ ਪਾਏ ਹੋਏ ਸਨ ਅਤੇ ਆਖਰੀ ਵਾਰ ਇੱਕ ਇਮਾਰਤ ਤੋਂ ਬਾਹਰ ਨਿਕਲਦੇ ਹੋਏ ਦੇਖਿਆ ਗਿਆ ਸੀ। ਪੁਲਿਸ ਉਸ ਨੂੰ ਲੱਭਣ ਲਈ ਕੈਂਪਸ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਤਲਾਸ਼ੀ ਮੁਹਿੰਮ ਚਲਾ ਰਹੀ ਹੈ।

ਜਾਣਕਾਰੀ ਅਨੁਸਾਰ ਇਹ ਗੋਲੀਬਾਰੀ ਬਾਰਸ ਐਂਡ ਹੋਲੀ ਬਿਲਡਿੰਗ ਦੇ ਨੇੜੇ ਹੋਈ, ਇੱਕ ਸੱਤ-ਮੰਜ਼ਿਲਾ ਕੰਪਲੈਕਸ ਜਿਸ ਵਿੱਚ ਯੂਨੀਵਰਸਿਟੀ ਦਾ ਸਕੂਲ ਆਫ਼ ਇੰਜੀਨੀਅਰਿੰਗ ਅਤੇ ਭੌਤਿਕ ਵਿਗਿਆਨ ਹੈ। ਯੂਨੀਵਰਸਿਟੀ ਦੀ ਵੈੱਬਸਾਈਟ ਅਨੁਸਾਰ, ਇਮਾਰਤ ਵਿੱਚ 100 ਤੋਂ ਵੱਧ ਲੈਬਾਂ, ਦਰਜਨਾਂ ਕਲਾਸਰੂਮ ਅਤੇ ਕਈ ਦਫਤਰ ਹਨ। ਘਟਨਾ ਦੇ ਸਮੇਂ ਇਮਾਰਤ ਵਿੱਚ ਇੰਜੀਨੀਅਰਿੰਗ ਡਿਜ਼ਾਈਨ ਪ੍ਰੀਖਿਆਵਾਂ ਚੱਲ ਰਹੀਆਂ ਸਨ, ਜਿਸ ਕਾਰਨ ਉਥੇ ਵਿਦਿਆਰਥੀਆਂ ਦੀ ਗਿਣਤੀ ਕਾਫੀ ਜ਼ਿਆਦਾ ਸੀ।

ਜਿਸ ਸੰਬੰਧ 'ਚ ਪ੍ਰੋਵਿਡੈਂਸ ਮੇਅਰ ਬ੍ਰੇਟ ਸਮਾਈਲੀ ਨੇ ਕਿਹਾ ਕਿ ਇਲਾਕੇ ਵਿੱਚ ਸ਼ੈਲਟਰ-ਇਨ-ਪਲੇਸ ਦੇ ਹੁਕਮ ਲਾਗੂ ਕਰ ਦਿੱਤੇ ਗਏ ਹਨ। ਕੈਂਪਸ ਦੇ ਨੇੜੇ ਰਹਿਣ ਵਾਲੇ ਨਿਵਾਸੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਘਰ ਦੇ ਅੰਦਰ ਰਹਿਣ ਅਤੇ ਜਦੋਂ ਤੱਕ ਹੁਕਮ ਨਹੀਂ ਹਟਾਇਆ ਜਾਂਦਾ, ਉਦੋਂ ਤੱਕ ਘਰੋਂ ਨਾ ਨਿਕਲਣ। ਮੇਅਰ ਨੇ ਇਹ ਵੀ ਕਿਹਾ ਕਿ ਸ਼ੁਰੂ ਵਿੱਚ ਇੱਕ ਵਿਅਕਤੀ 'ਤੇ ਸ਼ੱਕ ਸੀ ਅਤੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਸੀ, ਪਰ ਜਾਂਚ ਤੋਂ ਪਤਾ ਲੱਗਾ ਹੈ ਕਿ ਉਸਦਾ ਇਸ ਘਟਨਾ ਨਾਲ ਕੋਈ ਸਬੰਧ ਨਹੀਂ ਹੈ।

ਦੱਸ ਦਇਏ ਕਿ ਅੰਤਿਮ ਪ੍ਰੀਖਿਆਵਾਂ ਦੌਰਾਨ ਹੋਈ ਗੋਲੀਬਾਰੀ ਨੇ ਵਿਦਿਆਰਥੀਆਂ, ਪ੍ਰੋਫੈਸਰਾਂ ਅਤੇ ਯੂਨੀਵਰਸਿਟੀ ਸਟਾਫ ਨੂੰ ਦਹਿਸ਼ਤ ਦੀ ਸਥਿਤੀ ਵਿੱਚ ਛੱਡ ਦਿੱਤਾ ਹੈ। ਇਸ ਸਮੇਂ ਪੁਲਿਸ ਅਤੇ ਪ੍ਰਸ਼ਾਸਨ ਦੀ ਤਰਜੀਹ ਹਮਲਾਵਰ ਨੂੰ ਫੜਨਾ, ਜ਼ਖਮੀਆਂ ਦਾ ਇਲਾਜ ਕਰਨਾ ਅਤੇ ਕੈਂਪਸ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਕਰਨਾ ਹੈ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!