|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

US: ਜੌਰਜੀਆ ‘ਚ ਹੋਈ ਗੋਲੀਬਾਰੀ, ਭਾਰਤੀ ਨਾਗਰਿਕ ਸਮੇਤ 4 ਦੀ ਮੌਤ

ਨਿਊਯਾਰਕ (ਪਾਇਲ): ਅਮਰੀਕਾ ਦੇ ਜੌਰਜੀਆ ਰਾਜ ਵਿੱਚ ਹੋਈ ਗੋਲੀਬਾਰੀ ਵਿੱਚ ਇੱਕ ਭਾਰਤੀ ਨਾਗਰਿਕ ਸਮੇਤ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਇਹ ਪੂਰਾ ਮਾਮਲਾ ਪਰਿਵਾਰਕ ਝਗੜੇ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ। ਅਟਲਾਂਟਾ ਵਿੱਚ ਭਾਰਤੀ ਕੌਂਸੁਲੇਟ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਸੰਵੇਦਨਾ ਜ਼ਾਹਰ ਕੀਤੀ ਹੈ। ਜਾਣਕਾਰੀ ਅਨੁਸਾਰ ਲਾਰੈਂਸਵਿਲੇ ਸ਼ਹਿਰ ਵਿੱਚ ਸ਼ੁੱਕਰਵਾਰ ਸਵੇਰੇ ਵਾਪਰੀ ਇਸ

NRI Post Desk · 308 ਦਿਨ ਪਹਿਲਾਂ · ਅੱਪਡੇਟ 308 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
US: ਜੌਰਜੀਆ ‘ਚ ਹੋਈ ਗੋਲੀਬਾਰੀ, ਭਾਰਤੀ ਨਾਗਰਿਕ ਸਮੇਤ 4 ਦੀ ਮੌਤ
📷 NRI Post Desk

ਨਿਊਯਾਰਕ (ਪਾਇਲ): ਅਮਰੀਕਾ ਦੇ ਜੌਰਜੀਆ ਰਾਜ ਵਿੱਚ ਹੋਈ ਗੋਲੀਬਾਰੀ ਵਿੱਚ ਇੱਕ ਭਾਰਤੀ ਨਾਗਰਿਕ ਸਮੇਤ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਇਹ ਪੂਰਾ ਮਾਮਲਾ ਪਰਿਵਾਰਕ ਝਗੜੇ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ। ਅਟਲਾਂਟਾ ਵਿੱਚ ਭਾਰਤੀ ਕੌਂਸੁਲੇਟ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਸੰਵੇਦਨਾ ਜ਼ਾਹਰ ਕੀਤੀ ਹੈ। ਜਾਣਕਾਰੀ ਅਨੁਸਾਰ ਲਾਰੈਂਸਵਿਲੇ ਸ਼ਹਿਰ ਵਿੱਚ ਸ਼ੁੱਕਰਵਾਰ ਸਵੇਰੇ ਵਾਪਰੀ ਇਸ ਘਟਨਾ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਜਦੋਂ ਕਿ ਇਸ ਮੌਕੇ ਤਿੰਨ ਬੱਚੇ ਵੀ ਘਰ ’ਚ ਮੌਜੂਦ ਸਨ।

ਸੰਬੰਧਿਤ ਖ਼ਬਰਾਂ

ਅਟਲਾਂਟਾ ਵਿੱਚ ਭਾਰਤ ਦੇ ਕੌਂਸੁਲੇਟ ਜਨਰਲ ਨੇ ਇਸ ਘਟਨਾ ’ਤੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਕਥਿਤ ਸ਼ੂਟਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਪੀੜਤ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾ ਰਹੀ ਹੈ। ਕੌਂਸੁਲੇਟ ਜਨਰਲ ਨੇ ਐਕਸ ’ਤੇ ਇਕ ਪੋੋਸਟ ਵਿਚ ਕਿਹਾ, ‘‘ਅਸੀਂ ਕਥਿਤ ਪਰਿਵਾਰਕ ਝਗੜੇ ਨਾਲ ਜੁੜੀ ਗੋਲੀਬਾਰੀ ਦੀ ਘਟਨਾ ਤੋਂ ਬਹੁਤ ਦੁਖੀ ਹਾਂ, ਜਿਸ ਵਿੱਚ ਇੱਕ ਭਾਰਤੀ ਨਾਗਰਿਕ ਪੀੜਤਾਂ ਵਿੱਚ ਸ਼ਾਮਲ ਸੀ। ਕਥਿਤ ਸ਼ੂਟਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਅਤੇ ਪੀੜਤ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾ ਰਹੀ ਹੈ।’’

ਜਾਣਕਾਰੀ ਅਨੁਸਾਰ ਮਸ਼ਕੂਕ ਦੀ ਪਛਾਣ ਅਟਲਾਂਟਾ ਦੇ 51 ਸਾਲਾ ਵਿਜੈ ਕੁਮਾਰ ਵਜੋਂ ਹੋਈ ਹੈ। ਗਵਿਨੇਟ ਕਾਉਂਟੀ ਪੁਲਿਸ ਮੁਤਾਬਕ ਪੀੜਤਾਂ ਦੀ ਪਛਾਣ ਕੁਮਾਰ ਦੀ ਪਤਨੀ ਮੀਮੂ ਡੋਗਰਾ(43) ਗੌਰਵ ਕੁਮਾਰ (33), ਨਿਧੀ ਚੰਦਰ (37) ਅਤੇ ਹਰੀਸ਼ ਚੰਦਰ (38) ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ੱਕੀ ’ਤੇ ਵੱਖ ਵੱਖ ਦੋਸ਼ ਆਇਦ ਕੀਤੇ ਗਏ ਹਨ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜਦੋਂ ਗੋਲੀਬਾਰੀ ਸ਼ੁਰੂ ਹੋਈ ਤਾਂ ਤਿੰਨ ਬੱਚੇ ਉੱਥੇ ਮੌਜੂਦ ਸਨ, ਜੋ ਖ਼ੁਦ ਨੂੰ ਬਚਾਉਣ ਲਈ ਇੱਕ ਅਲਮਾਰੀ ਵਿੱਚ ਲੁਕ ਗਏ। ਤਫ਼ਤੀਸ਼ਕਾਰਾਂ ਨੇ ਕਿਹਾ ਕਿ ਬੱਚਿਆਂ ਵਿੱਚੋਂ ਇੱਕ ਨੇ 911 ’ਤੇ ਕਾਲ ਕੀਤੀ, ਜਿਸ ਨਾਲ ਅਧਿਕਾਰੀ ਮਿੰਟਾਂ ਵਿੱਚ ਹੀ ਘਟਨਾ ਸਥਾਨ ’ਤੇ ਪਹੁੰਚ ਗਏ। ਬੱਚੇ ਸੁਰੱਖਿਅਤ ਹਨ ਅਤੇ ਉਨ੍ਹਾਂ ਦੀ ਦੇਖ ਰੇਖ ਪਰਿਵਾਰ ਦੇ ਇੱਕ ਮੈਂਬਰ ਵੱਲੋਂ ਕੀਤੀ ਜਾ ਰਹੀ ਹੈ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
US: ਜੌਰਜੀਆ ‘ਚ ਹੋਈ ਗੋਲੀਬਾਰੀ, ਭਾਰਤੀ ਨਾਗਰਿਕ ਸਮੇਤ 4 ਦੀ ਮੌਤ — NRI Post