|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਅਮਰੀਕਾ ਨੇ ਇਰਾਨ ਨੂੰ ਦਿੱਤੀ ਚੇਤਾਵਨੀ, ਸਾਨੂੰ ਐਕਸ਼ਨ ਲੈਣ ਲਈ ਨਾ ਕਰੋ ਮਜਬੂਰ

ਵਾਸ਼ਿੰਗਟਨ ਡੈਸਕ (Vikram Sehajpal) : ਅਮਰੀਕਾ ਨੇ ਇਰਾਨ ਨੂੰ ਚੇਤਾਵਨੀ ਦਿੱਤੀ ਹੈ ਕਿ ਜੇ ਉਹ ਇਰਾਕ 'ਚ ਅਮਰੀਕੀ ਹਿੱਤਾਂ ਨੂੰ ਨੁਕਸਾਨ ਪਹੁੰਚਾਇਆ ਤਾਂ ਉਹ 'ਫੈਸਲਾਕੁੰਨ ਐਕਸ਼ਨ' ਲੈਣ ਲਈ ਮਜਬੂਰ ਹੋਵੇਗਾ। ਯੂਐੱਸ ਦੇ ਵਿਦੇਸ਼ ਮੰਤਰੀ ਮਾਈਕ ਪੋਂਪਿਓ ਨੇ ਸ਼ੁੱਕਰਵਾਰ ਨੂੰ ਚੇਤਾਵਨੀ ਦਿੱਤੀ ਕਿ ਜੇ ਇਰਾਨ ਨੇ ਇਰਾਕ 'ਚ ਅਮਰੀਕੀ ਹਿੱਤਾਂ ਨੂੰ ਨੁਕਸਾਨ ਪਹੁੰਚਾਇਆ ਤਾਂ ਸੰਯੁਕਤ ਰਾਜ

NRI Post Desk · 2260 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵਾਸ਼ਿੰਗਟਨ ਡੈਸਕ (Vikram Sehajpal) : ਅਮਰੀਕਾ ਨੇ ਇਰਾਨ ਨੂੰ ਚੇਤਾਵਨੀ ਦਿੱਤੀ ਹੈ ਕਿ ਜੇ ਉਹ ਇਰਾਕ 'ਚ ਅਮਰੀਕੀ ਹਿੱਤਾਂ ਨੂੰ ਨੁਕਸਾਨ ਪਹੁੰਚਾਇਆ ਤਾਂ ਉਹ 'ਫੈਸਲਾਕੁੰਨ ਐਕਸ਼ਨ' ਲੈਣ ਲਈ ਮਜਬੂਰ ਹੋਵੇਗਾ। ਯੂਐੱਸ ਦੇ ਵਿਦੇਸ਼ ਮੰਤਰੀ ਮਾਈਕ ਪੋਂਪਿਓ ਨੇ ਸ਼ੁੱਕਰਵਾਰ ਨੂੰ ਚੇਤਾਵਨੀ ਦਿੱਤੀ ਕਿ ਜੇ ਇਰਾਨ ਨੇ ਇਰਾਕ 'ਚ ਅਮਰੀਕੀ ਹਿੱਤਾਂ ਨੂੰ ਨੁਕਸਾਨ ਪਹੁੰਚਾਇਆ ਤਾਂ ਸੰਯੁਕਤ ਰਾਜ ਨਿਰਣਾਇਕ ਕਾਰਵਾਈ ਕਰੇਗਾ। ਅਮਰੀਕੀ ਵਿਦੇਸ਼ ਮੰਤਰੀ ਦਾ ਇਹ ਬਿਆਨ ਮਿਲਟਰੀ ਬੇਸਾਂ 'ਤੇ ਕਈ ਰਾਕੇਟ ਹਮਲਿਆਂ ਤੋਂ ਬਾਅਦ ਆਇਆ ਹੈ। ਪੋਂਪਿਓ ਨੇ ਕਿਹਾ ਕਿ ਸਾਨੂੰ ਇਸ ਅਵਸਰ ਦੀ ਵਰਤੋਂ ਈਰਾਨੀ ਨੇਤਾਵਾਂ ਨੂੰ ਯਾਦ ਕਰਾਉਣ ਲਈ ਕਰਨੀ ਚਾਹੀਦੀ ਹੈ ਕਿ ਉਨ੍ਹਾਂ ਦੁਆਰਾ ਕੀਤੇ ਗਏ ਕਿਸੇ ਵੀ ਹਮਲੇ ਦਾ ਫੈਸਲਾਕੁੰਨ ਜਵਾਬ ਦਿੱਤਾ ਜਾਵੇਗਾ ਜਿਸ ਨਾਲ ਸਾਡੇ ਸਹਿਯੋਗੀ ਜਾਂ ਸਾਡੇ ਹਿੱਤਾਂ ਨੂੰ ਠੇਸ ਪਹੁੰਚੇਗੀ।

ਈਰਾਨ ਨੂੰ ਆਪਣੇ ਗੁਆਂਢੀਆਂ ਦੀ ਪ੍ਰਭੂਸੱਤਾ ਦਾ ਸਨਮਾਨ ਕਰਨਾ ਚਾਹੀਦਾ ਹੈ। ਈਰਾਨ ਨੂੰ ਇਰਾਕ ਸਮੇਤ ਪੂਰੇ ਖਿੱਤੇ 'ਚ ਤੀਜੀ ਧਿਰ ਦੀ ਮਦਦ ਨਹੀਂ ਕਰਨੀ ਚਾਹੀਦੀ। ਦੱਸ ਦਈਏ ਕਿ ਇਰਾਕ 'ਚ ਸੱਦਾਮ ਹੁਸੈਨ ਦੇ ਅੰਤ ਤੋਂ ਬਾਅਦ ਈਰਾਨ ਨੇ ਕਥਿਤ ਤੌਰ 'ਤੇ ਆਪਣੇ ਗੁਆਂਢੀ ਦੇਸ਼ 'ਤੇ ਹਾਵੀ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਹਨ। ਦੂਜੇ ਪਾਸੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਪ੍ਰਸ਼ਾਸਨ ਵੀ ਇਸ ਦਬਦਬੇ ਨੂੰ ਖ਼ਤਮ ਕਰਨ ਦੀ ਕਵਾਇਦ 'ਚ ਸ਼ਾਮਲ ਹੈ। ਅਮਰੀਕਾ ਨੇ ਈਰਾਨ ਦੇ ਤੇਲ ਨਿਯਾਤ 'ਤੇ ਵੀ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਹਨ। ਅਮਰੀਕਾ ਨੇ ਇਰਾਨ ਨੂੰ ਦਿੱਤੀ ਚੇਤਾਵਨੀ, ਜੇ ਇਰਾਕ ਨੂੰ ਨੁਕਸਾਨ ਪਹੁੰਚੇਗਾ ਤਾਂ 'ਫੈਸਲਾਕੁੰਨ ਕਾਰਵਾਈ' ਹੋਵੇਗੀ।

ਸੰਬੰਧਿਤ ਖ਼ਬਰਾਂ

ਅਮਰੀਕਾ ਨੇ ਇਰਾਨ ਨੂੰ ਚੇਤਾਵਨੀ ਦਿੱਤੀ ਹੈ ਕਿ ਜੇ ਉਹ ਇਰਾਕ 'ਚ ਅਮਰੀਕੀ ਹਿੱਤਾਂ ਨੂੰ ਨੁਕਸਾਨ ਪਹੁੰਚਾਇਆ ਤਾਂ ਉਹ 'ਫੈਸਲਾਕੁੰਨ ਐਕਸ਼ਨ' ਲੈਣ ਲਈ ਮਜਬੂਰ ਹੋਵੇਗਾ। ਯੂਐੱਸ ਦੇ ਵਿਦੇਸ਼ ਮੰਤਰੀ ਮਾਈਕ ਪੋਂਪਿਓ ਨੇ ਸ਼ੁੱਕਰਵਾਰ ਨੂੰ ਚੇਤਾਵਨੀ ਦਿੱਤੀ ਕਿ ਜੇ ਇਰਾਨ ਨੇ ਇਰਾਕ 'ਚ ਅਮਰੀਕੀ ਹਿੱਤਾਂ ਨੂੰ ਨੁਕਸਾਨ ਪਹੁੰਚਾਇਆ ਤਾਂ ਸੰਯੁਕਤ ਰਾਜ ਨਿਰਣਾਇਕ ਕਾਰਵਾਈ ਕਰੇਗਾ। ਅਮਰੀਕੀ ਵਿਦੇਸ਼ ਮੰਤਰੀ ਦਾ ਇਹ ਬਿਆਨ ਮਿਲਟਰੀ ਬੇਸਾਂ 'ਤੇ ਕਈ ਰਾਕੇਟ ਹਮਲਿਆਂ ਤੋਂ ਬਾਅਦ ਆਇਆ ਹੈ। ਪੋਂਪਿਓ ਨੇ ਕਿਹਾ ਕਿ ਸਾਨੂੰ ਇਸ ਅਵਸਰ ਦੀ ਵਰਤੋਂ ਈਰਾਨੀ ਨੇਤਾਵਾਂ ਨੂੰ ਯਾਦ ਕਰਾਉਣ ਲਈ ਕਰਨੀ ਚਾਹੀਦੀ ਹੈ ਕਿ ਉਨ੍ਹਾਂ ਦੁਆਰਾ ਕੀਤੇ ਗਏ ਕਿਸੇ ਵੀ ਹਮਲੇ ਦਾ ਫੈਸਲਾਕੁੰਨ ਜਵਾਬ ਦਿੱਤਾ ਜਾਵੇਗਾ ਜਿਸ ਨਾਲ ਸਾਡੇ ਸਹਿਯੋਗੀ ਜਾਂ ਸਾਡੇ ਹਿੱਤਾਂ ਨੂੰ ਠੇਸ ਪਹੁੰਚੇਗੀ।

ਈਰਾਨ ਨੂੰ ਆਪਣੇ ਗੁਆਂਢੀਆਂ ਦੀ ਪ੍ਰਭੂਸੱਤਾ ਦਾ ਸਨਮਾਨ ਕਰਨਾ ਚਾਹੀਦਾ ਹੈ। ਈਰਾਨ ਨੂੰ ਇਰਾਕ ਸਮੇਤ ਪੂਰੇ ਖਿੱਤੇ 'ਚ ਤੀਜੀ ਧਿਰ ਦੀ ਮਦਦ ਨਹੀਂ ਕਰਨੀ ਚਾਹੀਦੀ। ਦੱਸ ਦਈਏ ਕਿ ਇਰਾਕ 'ਚ ਸੱਦਾਮ ਹੁਸੈਨ ਦੇ ਅੰਤ ਤੋਂ ਬਾਅਦ ਈਰਾਨ ਨੇ ਕਥਿਤ ਤੌਰ 'ਤੇ ਆਪਣੇ ਗੁਆਂਢੀ ਦੇਸ਼ 'ਤੇ ਹਾਵੀ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਹਨ। ਦੂਜੇ ਪਾਸੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਪ੍ਰਸ਼ਾਸਨ ਵੀ ਇਸ ਦਬਦਬੇ ਨੂੰ ਖ਼ਤਮ ਕਰਨ ਦੀ ਕਵਾਇਦ 'ਚ ਸ਼ਾਮਲ ਹੈ। ਅਮਰੀਕਾ ਨੇ ਈਰਾਨ ਦੇ ਤੇਲ ਨਿਯਾਤ 'ਤੇ ਵੀ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਹਨ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!