|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਅਮਰੀਕਾ:ਦੋ ਅਹਿਮ ਬਿੱਲ ਕੀਤੇ ਪਾਸ ਬਿਨਾਂ ਦਸਤਾਵੇਜ਼ ਵਾਲੇ ਲੋਕਾਂ ਨੂੰ ਮਿਲੇਗੀ ਨਾਗਰਿਕਤਾ

ਅਮਰੀਕਾ,(ਦੇਵ ਇੰਦਰਜੀਤ) :ਪ੍ਰਤੀਨਿਧ ਸਭਾ 'ਚ ਅਮਰੀਕਨ ਡ੍ਰੀਮ ਐਂਡ ਪ੍ਰਰਾਮਿਸ ਐਕਟ 2021 ਨੂੰ 197 ਦੇ ਮੁਕਾਬਲੇ 228 ਵੋਟਾਂ ਨਾਲ ਮਨਜ਼ੂਰੀ ਦਿੱਤੀ ਗਈ। ਇਸ ਦਾ ਸਵਾਗਤ ਕਰਦੇ ਹੋਏ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ ਕਿ ਇਮੀਗ੍ਰੇਸ਼ਨ ਸਿਸਟਮ 'ਚ ਸੁਧਾਰ ਦੀ ਦਿਸ਼ਾ 'ਚ ਇਹ ਅਹਿਮ ਕਦਮ ਹੈ। ਬਾਇਡਨ ਨੇ ਇਕ ਬਿਆਨ 'ਚ ਕਿਹਾ, 'ਮੈਂ ਇਸ ਬਿੱਲ ਦੀ ਹਮਾਇਤ ਕਰਦਾ ਹਾਂ।' ਇਸ ਬਿੱਲ ਦੇ ਪਾਸ

NRI Post Desk · 2078 ਦਿਨ ਪਹਿਲਾਂ · ਅੱਪਡੇਟ 2078 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅਮਰੀਕਾ:ਦੋ ਅਹਿਮ ਬਿੱਲ ਕੀਤੇ ਪਾਸ ਬਿਨਾਂ ਦਸਤਾਵੇਜ਼ ਵਾਲੇ ਲੋਕਾਂ ਨੂੰ ਮਿਲੇਗੀ ਨਾਗਰਿਕਤਾ
📷 NRI Post Desk

ਅਮਰੀਕਾ,(ਦੇਵ ਇੰਦਰਜੀਤ) :ਪ੍ਰਤੀਨਿਧ ਸਭਾ 'ਚ ਅਮਰੀਕਨ ਡ੍ਰੀਮ ਐਂਡ ਪ੍ਰਰਾਮਿਸ ਐਕਟ 2021 ਨੂੰ 197 ਦੇ ਮੁਕਾਬਲੇ 228 ਵੋਟਾਂ ਨਾਲ ਮਨਜ਼ੂਰੀ ਦਿੱਤੀ ਗਈ। ਇਸ ਦਾ ਸਵਾਗਤ ਕਰਦੇ ਹੋਏ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ ਕਿ ਇਮੀਗ੍ਰੇਸ਼ਨ ਸਿਸਟਮ 'ਚ ਸੁਧਾਰ ਦੀ ਦਿਸ਼ਾ 'ਚ ਇਹ ਅਹਿਮ ਕਦਮ ਹੈ। ਬਾਇਡਨ ਨੇ ਇਕ ਬਿਆਨ 'ਚ ਕਿਹਾ, 'ਮੈਂ ਇਸ ਬਿੱਲ ਦੀ ਹਮਾਇਤ ਕਰਦਾ ਹਾਂ।' ਇਸ ਬਿੱਲ ਦੇ ਪਾਸ ਹੋਣ ਨਾਲ ਉਨ੍ਹਾਂ ਲੋਕਾਂ ਨੂੰ ਰਾਹਤ ਮਿਲੇਗੀ, ਜਿਹੜੇ ਆਪਣੇ ਮਾਤਾ-ਪਿਤਾ ਨਾਲ ਬਚਪਨ 'ਚ ਬਿਨਾਂ ਕਿਸੇ ਦਸਤਾਵੇਜ਼ ਦੇ ਅਮਰੀਕਾ 'ਚ ਆ ਗਏ ਸਨ। ਅਜਿਹੇ ਲੋਕਾਂ ਨੂੰ ਡ੍ਰੀਮਰਸ ਕਿਹਾ ਜਾਂਦਾ ਹੈ। ਨਵੰਬਰ 'ਚ ਬਾਇਡਨ ਦੀ ਚੋਣ ਮੁਹਿੰਮ ਟੀਮ ਵੱਲੋਂ ਜਾਰੀ ਇਕ ਦਸਤਾਵੇਜ਼ ਮੁਤਾਬਕ ਅਮਰੀਕਾ 'ਚ ਕਰੀਬ 1.1 ਕਰੋੜ ਲੋਕ ਬਿਨਾਂ ਕਿਸੇ ਦਸਤਾਵੇਜ਼ ਦੇ ਅਮਰੀਕਾ 'ਚ ਰਹਿੰਦੇ ਹਨ। ਇਨ੍ਹਾਂ 'ਚ ਪੰਜ ਲੱਖ ਭਾਰਤੀ ਵੀ ਦੱਸੇ ਜਾਂਦੇ ਹਨ।

ਸੰਬੰਧਿਤ ਖ਼ਬਰਾਂ

ਸੰਸਦ ਦੇ ਹੇਠਲੇ ਸਦਨ 'ਚ ਦੋ ਅਹਿਮ ਬਿੱਲ ਪਾਸ ਕੀਤੇ ਗਏ। ਇਨ੍ਹਾਂ ਬਿੱਲਾਂ ਦੇ ਪਾਸ ਹੋਣ ਨਾਲ ਅਮਰੀਕਾ 'ਚ ਬਿਨਾਂ ਕਿਸੇ ਦਸਤਾਵੇਜ਼ ਦੇ ਰਹਿਣ ਵਾਲੇ ਲੱਖਾਂ ਲੋਕਾਂ ਨੂੰ ਨਾਗਰਿਕਤਾ ਦੇਣ ਦਾ ਰਸਤਾ ਖੁੱਲ੍ਹੇਗਾ। ਇਸ ਨਾਲ ਉਨ੍ਹਾਂ ਬੱਚਿਆਂ ਨੂੰ ਵੀ ਨਾਗਰਿਕਤਾ ਮਿਲ ਸਕਦੀ ਹੈ ਜਿਨ੍ਹਾਂ ਦੇ ਮਾਤਾ-ਪਿਤਾ ਐੱਚ-1ਬੀ ਵੀਜ਼ੇ 'ਤੇ ਅਮਰੀਕਾ 'ਚ ਕੰਮ ਕਰ ਰਹੇ ਹਨ। ਇਸ ਕਦਮ ਨਾਲ ਲੱਖਾਂ ਭਾਰਤੀਆਂ ਨੂੰ ਵੀ ਰਾਹਤ ਮਿਲਣ ਦੀ ਉਮੀਦ ਹੈ। ਐੱਚ-1ਬੀ ਵੀਜ਼ਾ ਭਾਰਤੀ ਪੇਸ਼ੇਵਰਾਂ 'ਚ ਖ਼ਾਸ ਲੋਕਪਿ੍ਰਆ ਹੈ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!