|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਚਮਕਦਾਰ ਸਕਿਨ ਪਾਉਣਾ ਚਾਹੁੰਦੇ ਹੋ ਤਾਂ ਚਿਹਰੇ ਲਈ ਵਰਤੋ ਘਰੇਲੂ ਨੁਸਖੇ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬੇਦਾਗ, ਚਮਕਦਾਰ ਸਕਿਨ ਪਾਉਣਾ ਹਰ ਕੋਈ ਚਾਹੁੰਦਾ ਹੈ ਪਰ ਤੇਜ਼ ਧੁੱਪ ਕਾਰਨ ਚਮੜੀ ਨੂੰ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਹ ਸਮੱਸਿਆ ਜ਼ਿਆਦਾਤਰ ਤੇਲੀ ਚਮੜੀ ਵਾਲੇ ਲੋਕਾਂ ਨੂੰ ਹੁੰਦੀਹੈ। ਇਸ ਤੋਂ ਛੁਟਕਾਰਾ ਪਾਉਣ ਲਈ ਕੁੜੀਆਂ ਮਹਿੰਗੇ-ਮਹਿੰਗੇ ਪ੍ਰੋਡਕਟਸ ਦਾ ਇਸਤੇਮਾਲ ਕਰਦੀਆਂ ਹਨ ਪਰ ਇਸ ਨਾਲ ਕੋਈ ਫਾਇਦਾ ਨਹੀਂ ਹੁੰਦ

NRI Post Desk · 1690 ਦਿਨ ਪਹਿਲਾਂ · ਅੱਪਡੇਟ 1690 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਚਮਕਦਾਰ ਸਕਿਨ ਪਾਉਣਾ ਚਾਹੁੰਦੇ ਹੋ ਤਾਂ ਚਿਹਰੇ ਲਈ ਵਰਤੋ ਘਰੇਲੂ ਨੁਸਖੇ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬੇਦਾਗ, ਚਮਕਦਾਰ ਸਕਿਨ ਪਾਉਣਾ ਹਰ ਕੋਈ ਚਾਹੁੰਦਾ ਹੈ ਪਰ ਤੇਜ਼ ਧੁੱਪ ਕਾਰਨ ਚਮੜੀ ਨੂੰ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਹ ਸਮੱਸਿਆ ਜ਼ਿਆਦਾਤਰ ਤੇਲੀ ਚਮੜੀ ਵਾਲੇ ਲੋਕਾਂ ਨੂੰ ਹੁੰਦੀਹੈ। ਇਸ ਤੋਂ ਛੁਟਕਾਰਾ ਪਾਉਣ ਲਈ ਕੁੜੀਆਂ ਮਹਿੰਗੇ-ਮਹਿੰਗੇ ਪ੍ਰੋਡਕਟਸ ਦਾ ਇਸਤੇਮਾਲ ਕਰਦੀਆਂ ਹਨ ਪਰ ਇਸ ਨਾਲ ਕੋਈ ਫਾਇਦਾ ਨਹੀਂ ਹੁੰਦਾ।

ਕੇਲਾ - ਕੇਲਾ ਖਾਣਾ ਸਿਹਤ ਅਤੇ ਸਕਿਨ ਲਈ ਫਾਇਦੇਮੰਦ ਹੁੰਦਾ ਹੈ। ਇਹ ਗੱਲ ਤਾਂ ਸਾਰੇ ਹੀ ਜਾਣਦੇ ਹਨ ਪਰ ਕੀ ਤੁਹਾਨੂੰ ਪਤਾ ਹੈ ਕਿ ਕੇਲਾ ਸਕਿਨ ਦੇ ਡੈਮੇਜ ਟਿਸ਼ੂ ਨੂੰ ਠੀਕ ਕਰਨ ਦੇ ਨਾਲ-ਨਾਲ ਚਮੜੀ ਨੂੰ ਚਮਕਦਾਰ ਵੀ ਬਣਾਉਂਦਾ ਹੈ।

ਸੰਬੰਧਿਤ ਖ਼ਬਰਾਂ

ਖੀਰਾ ਅਤੇ ਨਿੰਬੂ - ਖੁੱਲ੍ਹੇ ਪੋਰ ਨੂੰ ਬੰਦ ਕਰਨ ਲਈ ਨਿੰਬੂ ਅਤੇ ਖੀਰੇ ਦਾ ਇਸਤੇਮਾਲ ਕਰੋ। ਖੀਰੇ ਦੇ ਰਸ 'ਚ ਨਿੰਬੂ ਮਿਲਾ ਕੇ ਚਿਹਰੇ 'ਤੇ ਲਗਾਓ। ਇਸ ਤਰ੍ਹਾਂ ਕਰਨ ਨਾਲ ਹਫਤੇ 'ਚ ਹੀ ਪੋਰ ਬੰਦ ਹੋ ਜਾਣਗੇ।

ਆਈਸ ਕਿਊਬ - ਆਈਸ ਕਿਊਬ ਨਾਲ ਖੁੱਲ੍ਹੇ ਪੋਰ ਆਸਾਨੀ ਨਾਲ ਬੰਦ ਹੋ ਜਾਂਦੇ ਹਨ। ਪੋਰਸ ਬੰਦ ਕਰਨ ਲਈ 15 ਤੋਂ 20 ਮਿੰਟ ਲਈ ਆਈਲ ਕਿਊਬ ਲਗਾਓ ਪਰ ਧਿਆਨ ਰੱਖੋ ਕਿ ਆਈਸ ਕਿਊਬ ਨੂੰ ਸਿਧਾ ਚਿਹਰੇ 'ਤੇ ਨਾ ਲਗਾਓ ਕਿਸੇ ਕੱਪੜੇ 'ਚ ਬੰਨ ਕੇ ਇਸ ਦਾ ਇਸਤੇਮਾਲ ਕਰੋ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!