|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਵੋਟ ਦੇ ਹੱਕ ਦਾ ਇਸਤੇਮਾਲ ਕਰਕੇ ਲੋਕਤੰਤਰ ਦੀ ਮਜ਼ਬੂਤੀ ਵਿੱਚ ਪਾਇਆ ਜਾਵੇ ਯੋਗਦਾਨ : ਸਕੱਤਰ ਸਿੰਘ ਬੱਲ

ਕਪੂਰਥਲਾ : ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰਾਲਾ ਦੇ ਜਲੰਧਰ ਸਥਿਤ ਫੀਲਡ ਆਊਟਰੀਚ ਬਿਊਰੋ ਵੱਲੋਂ ਜ਼ਿਲਾ ਪ੍ਰਸ਼ਾਸਨ ਕਪੂਰਥਲਾ ਦੇ ਸਹਿਯੋਗ ਨਾਲ ਅੱਜ ਆਰਮੀ ਪਬਲਿਕ ਸਕੂਲ, ਬਿਆਸ ਵਿਖੇ ਇਕ ਵਿਸ਼ਾਲ ਵੋਟਰ ਜਾਗਰੂਕਤਾ ਸਮਾਗਮ ਕਰਵਾਇਆ ਗਿਆ। 'ਸਿਸਟੇਮੈਟਿਕ ਵੋਟਰਸ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸਿਪੇਸ਼ਨ' (ਸਵੀਪ) ਤਹਿਤ ਕਰਵਾਏ ਗਏ ਇਸ ਸਮਾਗਮ ਵਿਚ ਐਸ. ਡੀ. ਐਮ ਭੁਲੱਥ ਸ. ਸਕੱਤਰ ਸ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ : ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰਾਲਾ ਦੇ ਜਲੰਧਰ ਸਥਿਤ ਫੀਲਡ ਆਊਟਰੀਚ ਬਿਊਰੋ ਵੱਲੋਂ ਜ਼ਿਲਾ ਪ੍ਰਸ਼ਾਸਨ ਕਪੂਰਥਲਾ ਦੇ ਸਹਿਯੋਗ ਨਾਲ ਅੱਜ ਆਰਮੀ ਪਬਲਿਕ ਸਕੂਲ, ਬਿਆਸ ਵਿਖੇ ਇਕ ਵਿਸ਼ਾਲ ਵੋਟਰ ਜਾਗਰੂਕਤਾ ਸਮਾਗਮ ਕਰਵਾਇਆ ਗਿਆ। 'ਸਿਸਟੇਮੈਟਿਕ ਵੋਟਰਸ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸਿਪੇਸ਼ਨ' (ਸਵੀਪ) ਤਹਿਤ ਕਰਵਾਏ ਗਏ ਇਸ ਸਮਾਗਮ ਵਿਚ ਐਸ. ਡੀ. ਐਮ ਭੁਲੱਥ ਸ. ਸਕੱਤਰ ਸਿੰਘ ਬੱਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਸਕੂਲ ਦੇ ਪ੍ਰਿੰਸੀਪਲ ਲਵੀਨਾ ਰਾਜਪੂਤ ਵਿਸ਼ੇਸ਼ ਮਹਿਮਾਨ ਦੇ ਤੌਰ 'ਤੇ ਸ਼ਾਮਿਲ ਹੋਏ।

ਸੰਬੰਧਿਤ ਖ਼ਬਰਾਂ

ਇਸ ਮੌਕੇ ਐਸ. ਡੀ. ਐਮ ਸ. ਸਕੱਤਰ ਸਿੰਘ ਬੱਲ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵੋਟ ਪਾਉਣ ਦੇ ਹੱਕ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀ ਗਈ ਮੋਬਾਈਲ ਐਪ 'ਸੀ-ਵਿਜ਼ਿਲ' ਅਤੇ ਟੋਲ ਫ੍ਰੀ ਨੰਬਰ 1950 ਬਾਰੇ ਜਾਗਰੂਕ ਕੀਤਾ। ਉਨਾਂ ਕਿਹਾ ਕਿ ਵੋਟ ਪਾਉਣ ਦਾ ਹੱਕ ਸਾਨੂੰ ਅਨੇਕਾਂ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਤੋਂ ਬਾਅਦ ਮਿਲਿਆ ਹੈ ਅਤੇ ਸਾਨੂੰ ਇਸ ਦਾ ਇਸਤੇਮਾਲ ਕਰਕੇ ਲੋਕਤੰਤਰ ਦੀ ਮਜ਼ਬੂਤੀ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ। ਫੀਲਡ ਪਬਲਿਸਿਟੀ ਅਫ਼ਸਰ ਸ੍ਰੀ ਰਾਜੇਸ਼ ਬਾਲੀ ਅਤੇ ਭੁਲੱਥ ਤੋਂ 'ਸਵੀਪ' ਦੇ ਨੋਡਲ ਅਫ਼ਸਰ ਪ੍ਰੋ. ਸੁਖਵਿੰਦਰ ਸਾਗਰ ਨੇ ਇਸ ਮੌਕੇ ਨੌਜਵਾਨਾਂ ਨੂੰ ਆਪਣੀਆਂ ਵੋਟਾਂ ਬਨਵਾਉਣ ਅਤੇ ਬਿਨਾਂ ਕਿਸੇ ਡਰ ਜਾਂ ਲਾਲਚ ਦੇ ਉਨਾਂ ਦਾ ਇਸਤੇਮਾਲ ਕਰਨ ਲਈ ਪ੍ਰੇਰਿਆ।

ਇਸ ਮੌਕੇ ਚੋਣਾਂ ਸਬੰਧੀ ਇਕ ਵਿਸ਼ੇਸ਼ ਕੁਇਜ਼ ਮੁਕਾਬਲਾ ਕਰਵਾਇਆ ਗਿਆ ਅਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ। ਇਸ ਤੋਂ ਇਲਾਵਾ ਪੰਜਾਬੀ ਗਾਇਕ ਸ੍ਰੀ ਦਲਵਿੰਦਰ ਦਿਆਲਪੁਰੀ ਵੱਲੋਂ ਆਪਣੇ ਗੀਤ ਰਾਹੀਂ ਵੋਟ ਦੇ ਇਸਤੇਮਾਲ ਲਈ ਪ੍ਰੇਰਿਤ ਕੀਤਾ ਗਿਆ। ਇਸੇ ਤਰਾਂ ਮਾਸਟਰ ਟ੍ਰੇਨਰ ਸ੍ਰੀ ਰਜਿੰਦਰ ਕੁਮਾਰ ਸ਼ਰਮਾ ਅਤੇ ਸ. ਸੁਰਿੰਦਰਜੀਤ ਸਿੰਘ ਨੇ ਈ. ਵੀ. ਐਮਜ਼ ਅਤੇ ਵੀ. ਵੀ. ਪੈਟਜ਼ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਮੰਚ ਸੰਚਾਲਨ ਦੀ ਜਿੰਮੇਵਾਰੀ ਸਕੂਲ ਦੀ ਅਧਿਆਪਕਾ ਸੋਨੀਆਲੀ ਖੁਸ਼ਵਾਹਾ ਨੇ ਬਾਖੂਬੀ ਨਿਭਾਈ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!