|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਰੋਨਾ ਮਹਾਮਾਰੀ ਦੇ ਚਲਦਿਆ ਟੀਕੇ ਲਗਵਾਉਣ ਦਾ ਕੈਪ ਲਗਾਇਆ

ਬੁਢਲਾਡਾ (ਕਰਨ) : ਕੋਰੋਨਾ ਮਾਹਾਮਾਰੀ ਦੇ ਮੱਦੇਨਜ਼ਰ ਕੋਵਿਡ-19 ਦੇ ਟੀਕੇ ਲਗਾਉਣ ਦਾ ਕੈਪ ਸਥਾਨਕ ਵਾਰਡ ਨੰਬਰ 15 ਵਿਖੇ ਕੋਸਲਰ ਗੁਰਪ੍ਰੀਤ ਕੋਰ ਚਹਿਲ ਵਲੋ ਲਗਵਾਇਆ ਗਿਆ। ਜਿਸ ਵਿੱਚ ਸਿਵਲ ਹਸਪਤਾਲ ਵਲੋ ਗੁਰਪ੍ਰੀਤ ਸਿੰਘ, ਜਗਸੀਰ ਸਿੰਘ ਅਤੇ ਸੋਨੂ ਆਦਿ ਵਲੋ ਟੀਕੇ ਲਗਾਏ ਗਏ ਅਤੇ ਕਰੋਨਾ ਮਹਾਮਾਰੀ ਤੋ ਬਚਣ ਲਈ ਸਿਹਤ ਵਿਭਾਗ ਵਲੋ ਦਿੱਤੀਆ ਹਦਾਇਤਾ ਦੀ ਪਾਲਣਾ ਕਰਨ ਲਈ ਕਿਹਾ ਗਿਆ।

NRI Post Desk · 2029 ਦਿਨ ਪਹਿਲਾਂ · ਅੱਪਡੇਟ 2029 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਰੋਨਾ ਮਹਾਮਾਰੀ ਦੇ ਚਲਦਿਆ ਟੀਕੇ ਲਗਵਾਉਣ ਦਾ ਕੈਪ ਲਗਾਇਆ
📷 NRI Post Desk

ਬੁਢਲਾਡਾ (ਕਰਨ) : ਕੋਰੋਨਾ ਮਾਹਾਮਾਰੀ ਦੇ ਮੱਦੇਨਜ਼ਰ ਕੋਵਿਡ-19 ਦੇ ਟੀਕੇ ਲਗਾਉਣ ਦਾ ਕੈਪ ਸਥਾਨਕ ਵਾਰਡ ਨੰਬਰ 15 ਵਿਖੇ ਕੋਸਲਰ ਗੁਰਪ੍ਰੀਤ ਕੋਰ ਚਹਿਲ ਵਲੋ ਲਗਵਾਇਆ ਗਿਆ। ਜਿਸ ਵਿੱਚ ਸਿਵਲ ਹਸਪਤਾਲ ਵਲੋ ਗੁਰਪ੍ਰੀਤ ਸਿੰਘ, ਜਗਸੀਰ ਸਿੰਘ ਅਤੇ ਸੋਨੂ ਆਦਿ ਵਲੋ ਟੀਕੇ ਲਗਾਏ ਗਏ ਅਤੇ ਕਰੋਨਾ ਮਹਾਮਾਰੀ ਤੋ ਬਚਣ ਲਈ ਸਿਹਤ ਵਿਭਾਗ ਵਲੋ ਦਿੱਤੀਆ ਹਦਾਇਤਾ ਦੀ ਪਾਲਣਾ ਕਰਨ ਲਈ ਕਿਹਾ ਗਿਆ। ਕੈਪ ਮੌਕੇ 50 ਵਿਅਕਤੀਆਂ ਵਲੋ ਟੀਕੇ ਲਗਵਾਏ ਗਏ। ਇਸ ਮੋਕੇ ਉਹਨਾ ਕਿਹਾ ਕਿ ਸਾਨੂੰ ਇਸ ਮਹਾਮਾਰੀ ਤੋ ਬਚਣ ਲਈ ਆਪਣੇ ਘਰਾ ਵਿੱਚ ਰਹਿਣਾ ਚਾਹੀਦਾ ਹੈ। ਇਸ ਮੌਕੇ ਕੌਂਸਲਰ ਗੁਰਪ੍ਰੀਤ ਕੌਰ ਚਹਿਲ ਨੇ ਕਿਹਾ ਕਿ ਕੋਰੋਨਾ ਮਾਹਾਮਾਰੀ ਇੱਕ ਭਿਆਨਕ ਰੂਪ ਧਾਰਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਹ ਸੋਚਣ ਦੀ ਬਜਾਏ ਕਰੋਨਾ ਸਾਡਾ ਕੀ ਕਰਲੂ, ਲੋਕਾਂ ਨੇ ਇਸ ਬੀਮਾਰੀ ਦਾ ਨਤੀਜਾ ਤੋਂ ਜਾਣੂ ਹੋਣਾ ਚਾਹੀਦਾ ਅਤੇ ਸਮੁੱਚੇ ਦੇਸ਼ ਅਤੇ ਪੰਜਾਬੀ ਦੇ ਇਸ ਦੇ ਨਤੀਜੇ ਬਹੁਤ ਹੀ ਜ਼ਿਆਦਾ ਭਿਆਨਕ ਨਤੀਜੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਗਈਆਂ ਕੋਵੀਡ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ, ਵੱਧ ਤੋਂ ਵੱਧ ਆਪਣੇ ਘਰਾਂ ਵਿੱਚ ਰਹਿਣਾ ਚਾਹੀਦਾ ਹੈ, ਬਿਨ੍ਹਾਂ ਕਿਸੇ ਕਮ ਤੋਂ ਘਰ ਤੋਂ ਬਾਹਰ ਨਹੀਂ ਜਾਣਾ ਚਾਹੀਦਾ, ਕਰੋਨਾ ਵੈਕਸੀਨ ਦੇ ਟੀਕੇ ਲਗਵਾਉਣੇ ਚਾਹੀਦੇ ਹਨ, ਮਾਸਕ ਪਾ ਕੇ ਰੱਖਣੇ ਚਾਹੀਦੇ ਹਨ। ਇਸ ਨਾਲ ਹੀ ਅਸੀਂ ਆਪਣਾ ਅਤੇ ਆਪਣੇ ਆਲੇ ਦੁਆਲੇ ਦੇ ਲੋਕਾਂ ਦਾ ਬਚਾਅ ਕਰ ਸਕਦੇ ਹਾਂ। ਇਸ ਮੋਕੇ ਤਰਜੀਤ ਚਹਿਲ, ਸੁਮੀਤ ਕੁਮਾਰ, ਦੀਪੂ ਵਰਮਾ ਆਦਿ ਹਾਜਰ ਸਨ।

ਸੰਬੰਧਿਤ ਖ਼ਬਰਾਂ

ਫੋਟੋ: ਬੁਢਲਾਡਾ: ਕਰੋਨਾ ਵੈਕਸੀਨ ਦੇ ਟੀਕੇ ਲਗਾਉਦੇ ਹੋਏ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!