|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਵੈਨਕੂਵਰ ਪੁਲਿਸ ਨੇ ਕੀਤੇ 25 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਤੇ 2 ਕਰੋੜ ਰੁਪਏ ਦੀ ਨਕਦੀ ਬਰਾਮਦ

ਵੈਨਕੂਵਰ (ਦੇਵ ਇੰਦਰਜੀਤ)- ਵੈਨਕੂਵਰ ਪੁਲਿਸ ਵੱਲੋਂ ਨਸ਼ਿਆਂ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਲਈ ਚਲਾਈ ਮੁਹਿੰਮ ' ਪ੍ਰੋਜੈਕਟ ਟੈਸ਼' ਤਹਿਤ ਇਕ ਵੱਡੀ ਕਾਰਵਾਈ ਕਰਦਿਆਂ 4 ਮਿਲੀਅਨ ਕੈਨੇਡੀਅਨ ਡਾਲਰ (ਲਗਭਗ 25 ਕਰੋੜ ਭਾਰਤੀ ਰੁਪਏ) ਕੀਮਤ ਮੁੱਲ ਦੇ ਨਸ਼ੀਲੇ ਪਦਰਾਥ ਬਰਾਮਦ ਕੀਤੇ ਗਏ ਹਨ, ਜਿਨਾ ਵਿੱਚ 13 ਕਿਲੋਗ੍ਰਾਮ ਫੈਂਟਾਨਿਲ, 11 ਕਿਲੋਗ੍ਰਾਮ ਕ੍ਰਿਸਟਲ ਮੈਥ ਅਤੇ 6 ਕਿਲੋਗ੍ਰਾਮ ਬ

NRI Post Desk · 1966 ਦਿਨ ਪਹਿਲਾਂ · ਅੱਪਡੇਟ 1966 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਵੈਨਕੂਵਰ ਪੁਲਿਸ ਨੇ ਕੀਤੇ 25 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਤੇ 2 ਕਰੋੜ ਰੁਪਏ ਦੀ ਨਕਦੀ ਬਰਾਮਦ
📷 NRI Post Desk

ਵੈਨਕੂਵਰ (ਦੇਵ ਇੰਦਰਜੀਤ)- ਵੈਨਕੂਵਰ ਪੁਲਿਸ ਵੱਲੋਂ ਨਸ਼ਿਆਂ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਲਈ ਚਲਾਈ ਮੁਹਿੰਮ ' ਪ੍ਰੋਜੈਕਟ ਟੈਸ਼' ਤਹਿਤ ਇਕ ਵੱਡੀ ਕਾਰਵਾਈ ਕਰਦਿਆਂ 4 ਮਿਲੀਅਨ ਕੈਨੇਡੀਅਨ ਡਾਲਰ (ਲਗਭਗ 25 ਕਰੋੜ ਭਾਰਤੀ ਰੁਪਏ) ਕੀਮਤ ਮੁੱਲ ਦੇ ਨਸ਼ੀਲੇ ਪਦਰਾਥ ਬਰਾਮਦ ਕੀਤੇ ਗਏ ਹਨ, ਜਿਨਾ ਵਿੱਚ 13 ਕਿਲੋਗ੍ਰਾਮ ਫੈਂਟਾਨਿਲ, 11 ਕਿਲੋਗ੍ਰਾਮ ਕ੍ਰਿਸਟਲ ਮੈਥ ਅਤੇ 6 ਕਿਲੋਗ੍ਰਾਮ ਬੈਨਜ਼ੋ-ਡਿਆ-ਜ਼ੀਪੀਨ ਸ਼ਾਮਲ ਹਨ।

ਸੰਬੰਧਿਤ ਖ਼ਬਰਾਂ

ਵੈਨਕੂਵਰ ਪੁਲਿਸ ਦੀ ਸੁਪਰਡੈਂਟ ਲੀਜਾ ਬੇਅਰਨ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਸਮੇਂ ਇਕ ਹਥਿਆਰ ਅਤੇ 3 ਲੱਖ ਵੀਹ ਹਜ਼ਾਰ ਡਾਲਰ (ਲਗਭਗ ਦੋ ਕਰੋੜ ਭਾਰਤੀ ਰੁਪਏ) ਨਕਦੀ ਵੀ ਮਿਲੀ ਹੈ। ਪੁਲਿਸ ਅਨੁਸਾਰ ਇਹਨਾਂ ਨਸ਼ੀਲੇ ਪਦਾਰਥਾਂ ਦੀ ਪੈਕਿੰਗ ਵੱਖ-ਵੱਖ ਘਰਾਂ ਵਿਚ ਹੁੰਦੀ ਸੀ ਅਤੇ ਫਿਰ ਟੈਕਸੀ ਦੁਆਰਾ ਲੋਅਰ ਮੇਨਲੈਂਡ ਵਿਚ ਵੱਖ-ਵੱਖ ਥਾਵਾਂ ‘ਤੇ ਸਪਲਾਈ ਕੀਤੀ ਜਾਂਦੀ ਸੀ। ਵੈਨਕੂਵਰ ਪੁਲਿਸ ਵੱਲੋਂ ਕਾਰਵਾਈ ਦੌਰਾਨ ਛਾਪੇ ਮਾਰ ਕੇ ਨੇੜਲੇ ਸ਼ਹਿਰ ਬਰਨਬੀ ਦੇ ਇਕ 52 ਸਾਲਾ ਅਤੇ ਵੈਨਕੂਵਰ ਦੇ 21 ਸਾਲਾ ਵਿਅਕਤੀ ਨੂੰ ਗ੍ਰਿਫਤਾਰ ਕਰਨ ਉਪਰੰਤ ਰਿਹਾਅ ਕਰ ਦਿੱਤਾ ਗਿਆ ਪਰ ਇਸ ਸਬੰਧੀ ਜਾਂਚ ਜਾਰੀ ਹੈ

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!