|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਡੀ.ਸੀ ਵੱਲੋਂ ਸਬਜ਼ੀ ਮੰਡੀ ਤੋਂ ਦਾਣਾ ਮੰਡੀ ਤੱਕ ਦੀ ਸੜਕ ਦੇ ਸੁੰਦਰੀਕਰਨ ਸਬੰਧੀ ਹਦਾਇਤਾਂ ਜਾਰੀ

ਕਪੂਰਥਲਾ : ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਚੱਲ ਰਹੇ ਵੱਖ-ਵੱਖ ਕਾਰਜਾਂ ਤਹਿਤ ਕਪੂਰਥਲਾ-ਸੁਲਤਾਨਪੁਰ ਲੋਧੀ ਸੜਕ ਦਾ ਵੀ ਸੁੰਦਰੀਕਰਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਿਥੇ ਸੜਕ ਦੇ ਬਰਮਾਂ ਦੀ ਸਫ਼ਾਈ ਦਾ ਕਾਰਜ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹੈ ਉਥੇ ਸੜਕ ਦੇ ਆਲੇ-ਦੁਆਲੇ ਫੁੱਲਦਾਰ ਬੂਟੇ ਲਗਾਉਣ ਦਾ ਕੰਮ ਵੀ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਤੋ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ : ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਚੱਲ ਰਹੇ ਵੱਖ-ਵੱਖ ਕਾਰਜਾਂ ਤਹਿਤ ਕਪੂਰਥਲਾ-ਸੁਲਤਾਨਪੁਰ ਲੋਧੀ ਸੜਕ ਦਾ ਵੀ ਸੁੰਦਰੀਕਰਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਿਥੇ ਸੜਕ ਦੇ ਬਰਮਾਂ ਦੀ ਸਫ਼ਾਈ ਦਾ ਕਾਰਜ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹੈ ਉਥੇ ਸੜਕ ਦੇ ਆਲੇ-ਦੁਆਲੇ ਫੁੱਲਦਾਰ ਬੂਟੇ ਲਗਾਉਣ ਦਾ ਕੰਮ ਵੀ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਇਸ ਸੜਕ 'ਤੇ ਪੈਦੀਆਂ ਇਮਾਰਤਾਂ ਦੀਆਂ ਕੰਧਾਂ 'ਤੇ ਦਿਲਕਸ਼ 'ਵਾਲ ਪੇਂਟਿੰਗ' ਦਾ ਕੰਮ ਵੀ ਜਾਰੀ ਹੈ। ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਵੱਲੋਂ ਇਸ ਕੰਮ ਦੀ ਖੁਦ ਦੇਖ-ਰੇਖ ਕੀਤੀ ਜਾ ਰਹੀ ਹੈ। ਇਸੇ ਤਹਿਤ ਅੱਜ ਉਨਾਂ ਸਬਜ਼ੀ ਮੰਡੀ ਤੋਂ ਨਵੀਂ ਦਾਣਾ ਮੰਡੀ ਤੱਕ ਦੀ ਸੜਕ ਦਾ ਨਿਰੀਖਣ ਕਰਦਿਆਂ ਇਸ ਦੇ ਸੁੰਦਰੀਕਰਨ ਸਬੰਧੀ ਅਧਿਕਾਰੀਆਂ ਹਦਾਇਤਾਂ ਜਾਰੀ ਕੀਤੀਆਂ ਅਤੇ ਕਿਹਾ ਕਿ ਉਹ ਆਪਸੀ ਤਾਲਮੇਲ ਅਤੇ ਸਚੱਜੇ ਢੰਗ ਨਾਲ ਇਸ ਕੰਮ ਨੂੰ ਨੇਪਰੇ ਚਾੜਨ।

ਸੰਬੰਧਿਤ ਖ਼ਬਰਾਂ

ਉਨਾਂ ਦੱਸਿਆ ਕਿ ਮਾਰਕੀਟ ਕਮੇਟੀ ਕਪੂਰਥਲਾ ਦੇ ਦਫ਼ਤਰ ਤੋਂ ਸਬਜ਼ੀ ਮੰਡੀ ਤੱਕ ਪੈਦੀਆਂ ਸਾਰੀਆਂ ਇਮਾਰਤਾਂ ਦੀਆਂ ਕੰਧਾਂ 'ਤੇ ਸਟੈਂਸਿਲ ਪੇਂਟਿੰਗ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਸੜਕ ਦੇ ਆਲੇ-ਦੁਆਲੇ ਦੀ ਮੁਕੰਮਲ ਸਫ਼ਾਈ ਕਰਕੇ ਕੱਚੀ ਜਗਾ 'ਤੇ ਕੇਰੀ ਪਾ ਕੇ ਸੁੰਦਰ ਬੂਟੇ ਲਗਾਏ ਜਾਣਗੇ। ਉਨਾਂ ਕਿਹਾ ਕਿ ਪ੍ਰਕਾਸ ਪੁਰਬ ਤੋਂ ਪਹਿਲਾਂ ਸਮੁੱਚੀ ਕਪੂਰਥਲਾ-ਸੁਲਤਾਨਪੁਰ ਲੋਧੀ ਸੜਕ ਦੀ ਦਿੱਖ ਬਿਲਕੁਲ ਬਦਲੀ ਨਜ਼ਰ ਆਵੇਗੀ। ਇਸ ਮੌਕੇ ਜ਼ਿਲਾ ਮੰਡੀ ਅਫ਼ਸਰ ਸ੍ਰੀ ਰਾਜ ਕੁਮਾਰ ਬਸਰਾ, ਸਕੱਤਰ ਮਾਰਕੀਟ ਕਮੇਟੀ ਕਪੂਰਥਲਾ ਸ. ਅਰਵਿੰਦਰ ਸਿੰਘ, ਆੜਤੀ ਐਸੋਸੀਏਸ਼ਨ ਦੇ ਉੱਪ ਪ੍ਰਧਾਨ ਸ੍ਰੀ ਰਜਿੰਦਰ ਕੌੜਾ, ਮੰਡੀ ਸੁਪਰਵਾਈਜ਼ਰ ਸ. ਸੁਖਜੀਤ ਸਿੰਘ, ਐਸ. ਡੀ. ਓ ਮੰਡੀ ਬੋਰਡ ਸ੍ਰੀ ਦਿਲਪ੍ਰੀਤ ਸਿੰਘ, ਸ. ਪ੍ਰਿਥੀਪਾਲ ਸਿੰਘ ਘੁੰਮਣ, ਸ੍ਰੀ ਸਤੀਸ਼ ਕੁਮਾਰ ਤੇ ਹੋਰ ਹਾਜ਼ਰ ਸਨ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!