|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਆਪਣੀਆਂ ਹੱਕੀ ਮੰਗਾਂ ਦੀ ਪ੍ਰਰਾਪਤੀ ਲਈ ਟੈਂਕੀ 'ਤੇ ਚੜ੍ਹੇ ਪਿੰਡ ਵਾਸੀ

ਬਰਨਾਲਾ (ਇੰਦਰਜੀਤ ਸਿੰਘ) : ਆਪਣੀਆਂ ਹੱਕੀ ਮੰਗਾਂ ਦੀ ਪ੍ਰਰਾਪਤੀ ਲਈ ਪਿੰਡ ਨਾਈਵਾਲਾ ਦੀ ਟੈਂਕੀ 'ਤੇ ਚੜ੍ਹੇ ਪਿੰਡ ਵਾਸੀਆਂ ਦੀਆਂ ਮੰਗਾਂ ਨੂੰ ਬੂਰ ਪੈਂਦਾ ਨਜ਼ਰ ਆ ਰਿਹਾ ਹੈ। ਬੀਤੀ ਰਾਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਥਿੱਤ ਤੌਰ 'ਤੇ ਜਾਤੀ ਸੂਚਕ ਸ਼ਬਦਾਂ ਦਾ ਪ੍ਰਯੋਗ ਕਰਨ ਵਾਲੇ ਅਧਿਆਪਕ ਦੇ ਖਿਲਾਫ਼ ਪਸ਼ਾਸਨ ਵੱਲੋਂ ਐਸਸੀ/ਐਸਟੀ ਐਕਟ ਦੇ ਤਹਿਤ ਕੇਸ ਦਰਜ ਕਰਵਾਇਆ ਗਿਆ ਹੈ, ਪਰ ਸੰਘਰ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਬਰਨਾਲਾ (ਇੰਦਰਜੀਤ ਸਿੰਘ) : ਆਪਣੀਆਂ ਹੱਕੀ ਮੰਗਾਂ ਦੀ ਪ੍ਰਰਾਪਤੀ ਲਈ ਪਿੰਡ ਨਾਈਵਾਲਾ ਦੀ ਟੈਂਕੀ 'ਤੇ ਚੜ੍ਹੇ ਪਿੰਡ ਵਾਸੀਆਂ ਦੀਆਂ ਮੰਗਾਂ ਨੂੰ ਬੂਰ ਪੈਂਦਾ ਨਜ਼ਰ ਆ ਰਿਹਾ ਹੈ। ਬੀਤੀ ਰਾਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਥਿੱਤ ਤੌਰ 'ਤੇ ਜਾਤੀ ਸੂਚਕ ਸ਼ਬਦਾਂ ਦਾ ਪ੍ਰਯੋਗ ਕਰਨ ਵਾਲੇ ਅਧਿਆਪਕ ਦੇ ਖਿਲਾਫ਼ ਪਸ਼ਾਸਨ ਵੱਲੋਂ ਐਸਸੀ/ਐਸਟੀ ਐਕਟ ਦੇ ਤਹਿਤ ਕੇਸ ਦਰਜ ਕਰਵਾਇਆ ਗਿਆ ਹੈ, ਪਰ ਸੰਘਰਸ਼ਸ਼ੀਲ ਲੋਕਾਂ ਨੇ ਇਸ ਨੂੰ ਸੰਘਰਸ਼ ਦੀ ਅੰਸ਼ਿਕ ਜਿੱਤ ਕਰਕਾਰ ਦਿੰਦਿਆਂ ਕਥਿੱਤ ਦੋਸ਼ੀ ਅਧਿਆਪਕ ਨੂੰ ਗਿ੍ਫ਼ਤਾਰ ਕਰਨ, ਪਿੰਡ ਦੇ ਨਿਰਦੋਸ਼ ਵਿਅਕਤੀਆਂ ਖਿਲਾਫ਼ ਦਰਜ ਕੇਸ ਰੱਦ ਕਰਨ ਤੇ ਮਿਹਨਤ ਅਧਿਆਪਕ ਜਤਿੰਦਰ ਸਿੰਘ ਦੀ ਬਦਲੀ ਰੱਦ ਕਰਵਾਉਣ ਦੀ ਮੰਗ ਕੀਤੀ ਹੈ।

ਸੰਬੰਧਿਤ ਖ਼ਬਰਾਂ

ਇਸ ਮੌਕੇ ਜ਼ਬਰ ਵਿਰੋਧੀ ਐਕਸ਼ਨ ਕਮਟੀ ਦੇ ਆਗੂ ਵਬਿੰਦਰ ਸਿੰਘ ਅਜ਼ਾਦ, ਅੰਮਿ੍ਤਪਾਲ ਸਿੰਘ, ਬਚਿੱਤਰ ਸਿੰਘ, ਸਪਤਾਲ ਸਿੰਘ, ਮਨਪ੍ਰਰੀਤ ਸਿੰਘ, ਸੁਖਮਨੀ ਸਿੰਘ, ਗੁਰਜੰਟ ਸਿੰਘ ਤੇ ਜਗਦੀਸ਼ ਸਿੰਘ ਪੰਚ ਨੇ ਦੱਸਿਆ ਕਿ ਸਕੂਲ ਅੱਗੇ ਸ਼ਾਂਤਮਈ ਤਰੀਕੇ ਨਾਲ ਧਰਨਾ ਦੇ ਰਹੇ ਸੀ, ਪਰ ਪੁਲਿਸ ਵੱਲੋਂ ਵੱਖ-ਵੱਖ ਧਰਾਵਾਂ ਤਹਿਤ ਧਰਨਾਕਾਰੀਆਂ 'ਤੇ ਝੂਠਾ ਕੇਸ ਦਰਜ ਕਰ ਦਿੱਤਾ ਗਿਆ। ਜਿਸ ਕਾਰਨ ਪਿੰਡ ਵਾਸੀਆਂ ਨੂੰ ਸੰਘਰਸ਼ ਤਿੱਖਾ ਕਰਨ ਲਈ ਮਜ਼ਬੂਰ ਹੋਣਾ ਪਿਆ।

ਉਨ੍ਹਾਂ ਕਿਹਾ ਕਿ ਜਦੋਂ ਤੱਕ ਪਿੰਡ ਵਾਸੀਆਂ ਖਿਲਾਫ਼ ਦਰਜ ਝੂਠਾ ਕੇਸ ਸਰਕਾਰ ਰੱਦ ਨਹੀਂ ਕਰਦੀ ਤੇ ਅਧਿਆਪਕ ਨੂੰ ਗਿ੍ਫ਼ਤਾਰ ਨਹੀਂ ਕੀਤਾ ਜਾਂਦਾ ਤੇ ਮਾਸਟਰ ਜਾਤਿੰਦਰ ਸਿੰਘ ਦੀ ਬਦਲੀ ਰੱਦ ਨਹੀਂ ਕਰਦੀ ਤਕ ਉਹ ਉਦੋਂ ਤਕ ਪਾਣੀ ਵਾਲੀ ਟੈਂਕੀ ਤੋਂ ਹੇਠਾਂ ਨਹੀਂ ਉੱਤਰਨਗੇ। ਇਸ ਸਬੰਧੀ ਜਦ ਥਾਣਾ ਸਦਰ ਦੇ ਐਸਐਚਓ ਬਲਜੀਤ ਸਿੰਘ ਨੇ ਕਿਹਾ ਕਿ ਅਧਿਆਪਕ ਦੇ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!