|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਅਕਾਲੀਆਂ ਤੇ ਕਾਂਗਰਸੀਆਂ ਵਿਚਾਲੇ ਹੋਈ ਜ਼ਬਰਦਸਤ ਝੜਪ, ਅਕਾਲੀ ਵਰਕਰ ਦੀ ਮੌਤ

ਨਿਊਜ਼ ਡੈਸਕ (ਜਸਕਮਲ) : ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਚੱਠਾ ਸੀੜ੍ਹਾ ਵਿਖੇ ਵੋਟਾਂ ਨੂੰ ਲੈ ਕੇ ਅਕਾਲੀਆਂ ਤੇ ਕਾਂਗਰਸੀਆਂ ਦਰਮਿਆਨ ਹੋਈ ਝੜਪ ਹੋ ਗਈ। ਇਸ ਦੌਰਾਨ ਦਾਤਰ ਮਾਰ ਕੇ ਕਾਂਗਰਸੀਆਂ ਵੱਲੋਂ ਇਕ ਅਕਾਲੀ ਵਰਕਰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਤੇ 2 ਜਣੇ ਜ਼ਖ਼ਮੀ ਹੋ ਗਏ। ਇਸ ਸਬੰਧੀ ਐੱਸਐੱਚਓ ਲਖਵਿੰਦਰ ਸਿੰਘ ਨੇ ਦੱਸਿਆ ਕਿ ਕਰਮਬੀਰ ਸਿੰਘ ਪੁੱਤਰ ਗੁਰਵ

NRI Post Desk · 1741 ਦਿਨ ਪਹਿਲਾਂ · ਅੱਪਡੇਟ 1741 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅਕਾਲੀਆਂ ਤੇ ਕਾਂਗਰਸੀਆਂ ਵਿਚਾਲੇ ਹੋਈ ਜ਼ਬਰਦਸਤ ਝੜਪ, ਅਕਾਲੀ ਵਰਕਰ ਦੀ ਮੌਤ
📷 NRI Post Desk

ਨਿਊਜ਼ ਡੈਸਕ (ਜਸਕਮਲ) : ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਚੱਠਾ ਸੀੜ੍ਹਾ ਵਿਖੇ ਵੋਟਾਂ ਨੂੰ ਲੈ ਕੇ ਅਕਾਲੀਆਂ ਤੇ ਕਾਂਗਰਸੀਆਂ ਦਰਮਿਆਨ ਹੋਈ ਝੜਪ ਹੋ ਗਈ। ਇਸ ਦੌਰਾਨ ਦਾਤਰ ਮਾਰ ਕੇ ਕਾਂਗਰਸੀਆਂ ਵੱਲੋਂ ਇਕ ਅਕਾਲੀ ਵਰਕਰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਤੇ 2 ਜਣੇ ਜ਼ਖ਼ਮੀ ਹੋ ਗਏ। ਇਸ ਸਬੰਧੀ ਐੱਸਐੱਚਓ ਲਖਵਿੰਦਰ ਸਿੰਘ ਨੇ ਦੱਸਿਆ ਕਿ ਕਰਮਬੀਰ ਸਿੰਘ ਪੁੱਤਰ ਗੁਰਵੰਤ ਸਿੰਘ ਵਾਸੀ ਪਿੰਡ ਚੱਠਾ ਸੀੜ੍ਹਾ, ਜੋ ਕਿ ਸ਼੍ਰੋਮਣੀ ਅਕਾਲੀ ਦਲ (ਬ) ਦਾ ਵਰਕਰ ਹੈ, ਦਾ ਆਪਣੇ ਹੀ ਸ਼ਰੀਕੇ ’ਚੋਂ, ਜੋ ਕਿ ਕਾਂਗਰਸ ਪਾਰਟੀ ਨਾਲ ਸਬੰਧ ਰੱਖਦੇ ਹਨ, ਨਾਲ ਵੋਟਾਂ ਨੂੰ ਲੈ ਕੇ ਸ਼ਾਮ ਸਮੇਂ ਝਗੜਾ ਹੋ ਗਿਆ ਤੇ ਇਹ ਝਗੜਾ ਵਧਦਾ ਹੋਇਆ ਲੜਾਈ ’ਚ ਤਬਦੀਲ ਹੋ ਗਿਆ।

ਸੰਬੰਧਿਤ ਖ਼ਬਰਾਂ

ਥਾਣਾ ਮੁਖੀ ਨੇ ਦੱਸਿਆ ਕਿ ਇਸ ਦੌਰਾਨ ਕਾਂਗਰਸੀਆਂ ਨੇ ਅਕਾਲੀ ਵਰਕਰਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਦੇ ਸਿੱਟੇ ਵਜੋਂ ਅਕਾਲੀ ਵਰਕਰ ਕਰਮਬੀਰ ਸਿੰਘ ਦੀ ਮੌਤ ਹੋ ਗਈ, ਜਦਕਿ 2 ਜਣੇ ਜ਼ਖਮੀ ਹੋ ਗਏ। ਥਾਣਾ ਮੁਖੀ ਨੇ ਦੱਸਿਆ ਕਿ ਇਸ ਕਤਲ ਦੀ ਸੂਚਨਾ ਮਿਲਦਿਆਂ ਹੀ ਉਹ ਪੁਲਸ ਫੋਰਸ ਸਮੇਤ ਤੁਰੰਤ ਪਿੰਡ ਚੱਠਾ ਸੀੜ੍ਹਾ ਵਿਖੇ ਪਹੁੰਚੇ, ਜਿਥੇ ਕਰਮਬੀਰ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ ਬਣਦੀ ਅਗਲੇਰੀ ਕਾਨੂੰਨੀ ਕਾਰਵਾਈ ਕਰਨੀ ਆਰੰਭ ਕਰ ਦਿੱਤੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!