|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਾਂਗਰਸ ਤੇ ਲਿਪ ਵਰਕਰਾਂ ਵਿਚਾਲੇ ਹੋਈ ਜ਼ਬਰਦਸਤ ਝੜਪ, ਭੰਨੀਆਂ ਗੱਡੀਆਂ

ਨਿਊਜ਼ ਡੈਸਕ (ਜਸਕਮਲ) : ਲੁਧਿਆਣਾ ਦੇ ਆਤਮਨਗਰ ਹਲਕੇ ’ਚ ਕਾਂਗਰਸ ਤੇ ਲੋਕ ਇਨਸਾਫ਼ ਪਾਰਟੀ ਦੇ ਵਰਕਰਾਂ ਵਿਚਾਲੇ ਜ਼ਬਰਦਸਤ ਝੜਪ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਝੜਪ ਦੌਰਾਨ ਕਾਂਗਰਸ ਦੇ ਉਮੀਦਵਾਰ ਕਮਲਜੀਤ ਸਿੰਘ ਕਰਵਲ ਤੇ ਲੋਕ ਇਨਸਾਫ਼ ਪਾਰਟੀ ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਦੇ ਸਮਰਥਕਾਂ ਵਿਚਾਲੇ ਹੋਈ ਇਸ ਝੜਪ ਦੌਰਾਨ ਗੱਡੀਆਂ ਦੀ ਭੰਨ-ਤੋੜ ਕੀਤੀ ਗਈ। ਇਸ ਦੌਰਾਨ

NRI Post Desk · 1753 ਦਿਨ ਪਹਿਲਾਂ · ਅੱਪਡੇਟ 1728 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਾਂਗਰਸ ਤੇ ਲਿਪ ਵਰਕਰਾਂ ਵਿਚਾਲੇ ਹੋਈ ਜ਼ਬਰਦਸਤ ਝੜਪ, ਭੰਨੀਆਂ ਗੱਡੀਆਂ
📷 NRI Post Desk

ਨਿਊਜ਼ ਡੈਸਕ (ਜਸਕਮਲ) : ਲੁਧਿਆਣਾ ਦੇ ਆਤਮਨਗਰ ਹਲਕੇ ’ਚ ਕਾਂਗਰਸ ਤੇ ਲੋਕ ਇਨਸਾਫ਼ ਪਾਰਟੀ ਦੇ ਵਰਕਰਾਂ ਵਿਚਾਲੇ ਜ਼ਬਰਦਸਤ ਝੜਪ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਝੜਪ ਦੌਰਾਨ ਕਾਂਗਰਸ ਦੇ ਉਮੀਦਵਾਰ ਕਮਲਜੀਤ ਸਿੰਘ ਕਰਵਲ ਤੇ ਲੋਕ ਇਨਸਾਫ਼ ਪਾਰਟੀ ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਦੇ ਸਮਰਥਕਾਂ ਵਿਚਾਲੇ ਹੋਈ ਇਸ ਝੜਪ ਦੌਰਾਨ ਗੱਡੀਆਂ ਦੀ ਭੰਨ-ਤੋੜ ਕੀਤੀ ਗਈ। ਇਸ ਦੌਰਾਨ ਦੋਵਾਂ ਧਿਰਾਂ ਵੱਲੋਂ ਇਕ-ਦੂਜੇ ’ਤੇ ਇੱਟਾਂ-ਰੋੜੇ ਵਰ੍ਹਾਏ ਗਏ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਮਿਲੀ ਹੈ ਕਿ ਇਸ ਦੌਰਾਨ ਦੋਵਾਂ ਧਿਰਾਂ ਵਿਚਾਲੇ ਗੋਲੀ ਵੀ ਚੱਲੀ ਹੈ।

ਸੰਬੰਧਿਤ ਖ਼ਬਰਾਂ

ਇਸ ਹਿੰਸਕ ਝੜਪ ਨਾਲ ਆਤਮਨਗਰ ਵਿਧਾਨ ਸਭਾ ਹਲਕੇ ’ਚ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਜਦੋਂ ਇਹ ਹਿੰਸਕ ਝੜਪ ਹੋਈ, ਉਦੋਂ ਕਾਂਗਰਸੀ ਉਮੀਦਵਾਰ ਤੇ ਸਿਮਰਜੀਤ ਸਿੰਘ ਬੈਂਸ ਮੌਕੇ ’ਤੇ ਹਾਜ਼ਰ ਸਨ। ਪੁਲਸ ਮੌਕੇ ’ਤੇ ਪਹੁੰਚੀ ਤੇ ਸੀ. ਸੀ. ਟੀ. ਵੀ. ਦੀ ਜਾਂਚ ਕਰ ਰਹੀ ਹੈ। ਪੁਲਸ ਨੇ ਦੋਵਾਂ ਉਮੀਦਵਾਰਾਂ ਦੇ ਬਿਆਨ ਦਰਜ ਕਰ ਲਏ ਹਨ। ਇਸ ਦੌਰਾਨ ਭਾਰੀ ਗਿਣਤੀ ’ਚ ਪੁਲਸ ਫੋਰਸ ਆਤਮਨਗਰ ਹਲਕੇ ਵਿਚ ਤਾਇਨਾਤ ਕਰ ਦਿੱਤੀ ਗਈ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!