|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਭਾਖੜਾ ਨਹਿਰ ਦੀਆਂ ਸਲੈਬਾਂ ਖਿਸਕਣ ਦੀ ਸੂਚਨਾ ਸੋਸ਼ਲ ਮੀਡੀਆ 'ਤੇ ਵਾਇਰਲ

ਸ਼ੁਤਰਾਣਾ : ਉੱਤਰੀ ਭਾਰਤ ਵਿੱਚ ਤਿੰਨ ਪ੍ਰਮੁੱਖ ਰਾਜਾਂ ਪੰਜਾਬ, ਹਰਿਆਣਾ ਅਤੇ ਰਾਜਸਥਾਨ ਨੂੰ ਪਾਣੀ ਮੁਹੱਈਆ ਕਰਵਾਉਣ ਵਾਲੀ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿੱਚੋਂ ਲੰਘਦੀ ਭਾਖੜਾ ਨਹਿਰ ਦੀਆਂ ਪਿੰਡ ਮੋਮੀਆਂ ਦੇ ਨਜ਼ਦੀਕ ਸਲੈਬਾਂ ਖਿਸਕ ਗਈਆਂ ਹਨ। ਨਹਿਰ ਦੀਆਂ ਸਲੈਬਾਂ ਖਿਸਕਣ ਦੀ ਸੂਚਨਾ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਨਾਲ ਇਲਾਕੇ ਵਿੱਚ ਸਹਿਮ ਦਾ ਮਾਹੌਲ ਪੈਦਾ ਹੋ ਗਿਆ। ਸਥਾਨਕ ਲੋ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਸ਼ੁਤਰਾਣਾ : ਉੱਤਰੀ ਭਾਰਤ ਵਿੱਚ ਤਿੰਨ ਪ੍ਰਮੁੱਖ ਰਾਜਾਂ ਪੰਜਾਬ, ਹਰਿਆਣਾ ਅਤੇ ਰਾਜਸਥਾਨ ਨੂੰ ਪਾਣੀ ਮੁਹੱਈਆ ਕਰਵਾਉਣ ਵਾਲੀ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿੱਚੋਂ ਲੰਘਦੀ ਭਾਖੜਾ ਨਹਿਰ ਦੀਆਂ ਪਿੰਡ ਮੋਮੀਆਂ ਦੇ ਨਜ਼ਦੀਕ ਸਲੈਬਾਂ ਖਿਸਕ ਗਈਆਂ ਹਨ। ਨਹਿਰ ਦੀਆਂ ਸਲੈਬਾਂ ਖਿਸਕਣ ਦੀ ਸੂਚਨਾ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਨਾਲ ਇਲਾਕੇ ਵਿੱਚ ਸਹਿਮ ਦਾ ਮਾਹੌਲ ਪੈਦਾ ਹੋ ਗਿਆ। ਸਥਾਨਕ ਲੋਕਾਂ ਵੱਲੋਂ ਸੂਚਨਾ ਪ੍ਰਸ਼ਾਸਨ ਨੂੰ ਦਿੱਤੇ ਜਾਣ ਨਾਇਬ ਤਹਿਸੀਲਦਾਰ ਪਾਤੜਾਂ ਰਾਜਵਰਿੰਦਰ ਸਿੰਘ ਧਨੋਆ ਵੱਲੋਂ ਪੁਲਿਸ ਪਾਰਟੀ ਸਮੇਤ ਘਟਨਾ ਵਾਲੀ ਥਾਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਇਸ ਦੀ ਸੂਚਨਾ ਉੱਚ ਅਧਿਕਾਰੀਆਂ ਨੂੰ ਦਿੱਤੀ, ਜਿਸ 'ਤੇ ਭਾਖੜਾ ਮੈਨੇਜਮੈਂਟ ਬੋਰਡ ਦੇ ਅਧਿਕਾਰੀਆਂ 'ਚ ਹਲਚਲ ਮੱਚ ਗਈ ਅਤੇ ਐਕਸੀਅਨ ਚੰਦਰਮੋਹਨ ਸ਼ਰਮਾ ਅਤੇ ਐੱਸਡੀਓ ਬਲਵਿੰਦਰ ਸ਼ਰਮਾ ਮੌਕੇ 'ਤੇ ਪਹੁੰਚੇ।

ਸੰਬੰਧਿਤ ਖ਼ਬਰਾਂ

ਜਾਣਕਾਰੀ ਅਨੁਸਾਰ ਪਿੰਡ ਮੋਮੀਆਂ ਅਤੇ ਡਰੋਲੀ ਨੂੰ ਆਪਸ ਵਿੱਚ ਜੋੜਨ ਵਾਲੀ ਸੜਕ ਉੱਤੇ ਬਣਾਏ ਗਏ ਪੁਲ ਦੇ ਨਜ਼ਦੀਕ ਬੁਰਜੀ ਨੰਬਰ ਚਾਰ ਸੌ ਵੀਹ ਕੋਲ ਭਾਖੜਾ ਨਹਿਰ ਦੀਆਂ ਸਲੈਬਾਂ ਅਚਾਨਕ ਖਿਸਕ ਗਈਆਂ ਅਤੇ ਦੇਖਦਿਆਂ ਹੀ ਦੇਖਦਿਆਂ ਬੰਨ੍ਹ ਦੀ ਪਟੜੀ ਵਾਲੀ ਮਿੱਟੀ ਖੁਰ ਕੇ ਨਹਿਰ ਵਿੱਚ ਵਹਿਣ ਲੱਗੀ। ਜਿਸ ਦਾ ਪਤਾ ਆਸ ਪਾਸ ਦੇ ਲੋਕਾਂ ਨੂੰ ਲੱਗਣ 'ਤੇ ਇਲਾਕੇ ਵਿੱਚ ਇੱਕਦਮ ਹਲਚਲ ਮੱਚ ਗਈ ਅਤੇ ਕਿਸੇ ਵਿਅਕਤੀ ਵੱਲੋਂ ਇਸ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਉੱਤੇ ਵਾਇਰਲ ਕਰ ਦਿੱਤੀ ਗਈ, ਜਿਸ ਮਗਰੋਂ ਸਿਵਲ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਇਸ ਦੀ ਸੂਚਨਾ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਅਧਿਕਾਰੀਆਂ ਨੂੰ ਦਿੱਤੀ।

ਉਪਰੰਤ ਬੋਰਡ ਦੇ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਦਰੱਖਤਾਂ ਦੇ ਟਾਹਣੇ ਪਾੜ ਵਾਲੀ ਥਾਂ ਉੱਤੇ ਸੁੱਟ ਕੇ ਸਥਿਤੀ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ। ਇਸ ਸਬੰਧੀ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਐਕਸੀਅਨ ਚੰਦਰ ਮੋਹਨ ਸ਼ਰਮਾ ਨੇ ਕਿਹਾ ਹੈ ਕਿ ਖਤਰੇ ਵਾਲੀ ਕੋਈ ਗੱਲ ਨਹੀਂ ਹੈ ਅਤੇ ਨਹਿਰ ਦਾ ਪਾਣੀ ਘੱਟ ਕਰ ਦਿੱਤਾ ਗਿਆ ਹੈ ਅਤੇ ਠੇਕੇਦਾਰ ਨੂੰ ਤੁਰੰਤ ਸਾਮਾਨ ਲਿਆ ਕੇ ਇਸ ਜਗ੍ਹਾ ਦੀ ਮੁਰੰਮਤ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!