ਪੱਟੀ (ਇੰਦਰਜੀਤ ਸਿੰਘ ਚਾਹਲ) : ਪੱਟੀ ਸਥਿਤ ਮਨੀਸ਼ ਗਰਗ ਦੀ ਅਦਾਲਤ ਵਿਚ ਪ੍ਰੋ. ਵਿਰਸਾ ਸਿੰਘ ਵਲਟੋਹਾ ਵੱਲੋਂ ਐਡਵੋਕੇਟ ਕੰਵਲਜੀਤ ਸਿੰਘ ਬਾਠ ਤੇ ਗੁਰਜੀਤ ਸਿੰਘ ਅਦਾਲਤ ਵਿਚ ਪੇਸ਼ ਹੋਏ। ਇਸ ਮੌਕੇ ਪ੍ਰੋ. ਵਲਟੋਹਾ ਨੇ ਕਿਹਾ ਕਿ ਰੰਜਿਸ਼ ਤਹਿਤ ਝੂਠੇ ਮਾਮਲੇ ਵਿਚ ਉਨ੍ਹਾਂ ਨੂੰ ਫਸਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਦੀ ਲਾਪਰਵਾਹੀ ਨਾਲ ਫਾਈਲ ਲਾਪਤਾ ਹੋਈ ਹੈ।
ਸੰਬੰਧਿਤ ਖ਼ਬਰਾਂ
ਪੁਲਿਸ ਵੱਲੋਂ ਮੇਰੇ ਖ਼ਿਲਾਫ਼ ਜੋ ਚਲਾਨ ਪੇਸ਼ ਕੀਤਾ ਗਿਆ ਹੈ ਉਹ ਸਿਆਸੀ ਦਬਾਅ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਅਦਾਲਤ 'ਤੇ ਪੂਰਾ ਭਰੋਸਾ ਹੈ ਤੇ ਡਾ. ਤ੍ਰੇਹਨ ਦੇ ਪਰਿਵਾਰ ਨਾਲ ਵੀ ਹਮਦਰਦੀ ਹੈ। ਉਹ ਸਮਾਜ ਸੇਵਾ ਨੂੰ ਸਮਰਪਿਤ ਸਨ।30 ਸਤੰਬਰ 1983 ਦੀ ਸ਼ਾਮ ਨੂੰ ਪੱਟੀ ਸ਼ਹਿਰ ਵਿਚ ਡਾ. ਸੁਦਰਸ਼ਨ ਤ੍ਰੇਹਨ ਦੀ ਉਨ੍ਹਾਂ ਦੇ ਕਲੀਨਿਕ ਵਿਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਅਦਾਲਤ ਨੇ ਪ੍ਰੋ. ਵਲਟੋਹਾ ਨੂੰ ਇਸ ਮਾਮਲੇ ਵਿਚ ਦੁਬਾਰਾ ਹਾਜ਼ਰ ਹੋਣ ਲਈ 3 ਅਪ੍ਰੈਲ ਦਾ ਸਮਾਂ ਦਿੱਤਾ ਹੈ।






