ਲੁਧਿਆਣਾ (ਇੰਦਰਜੀਤ ਸਿੰਘ) : ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਅੱਜ ਇਥੇ ਇਕ ਪੱਤਰਕਾਰ ਮਿਲਣੀ ਦੌਰਾਨ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 28 ਅਕਤੂਬਰ ਨੂੰ ਦਿੱਲੀ ਦੇ ਗੁਰਦੁਆਰਾ ਗੁਰੂ ਨਾਨਕ ਪਿਆਓ ਤੋਂ ਸ਼ੁਰੂ ਹੋ ਕੇ ਉਸੇ ਦਿਨ ਲੁਧਿਆਣਾ ਦੇ ਗੁਰਦੁਆਰਾ ਸ਼ਹੀਦਾਂ ਵਿਖੇ ਪੁੱਜੇਗਾ ਅਤੇ ਰਾਤ ਦੇ ਠਹਿਰਾਓ ਮਗਰੋਂ ਅਗਲੇ ਦਿਨ ਅਗਲੇ ਪੜਾਅ ਲਈ ਰਵਾਨਾ ਹੋ ਜਾਵੇਗਾ।
ਸੰਬੰਧਿਤ ਖ਼ਬਰਾਂ
29 ਨੂੰ ਰਾਤ ਨੂੰ ਸੁਲਤਾਨਪੁਰ ਲੋਧੀ ਵਿਖੇ ਵਿਸ਼ਰਾਮ ਉਪਰੰਤ ਨਨਕਾਣਾ ਸਾਹਿਬ ਲਈ ਰਵਾਨਾ ਹੋਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ 'ਚ ਦਾਖਲ ਹੋਣ ਸਮੇਂ ਐੱਮਪੀ ਪ੍ਰਨੀਤ ਕੌਰ ਸ਼ੰਭੂ ਬਾਰਡਰ ਵਿਖੇ ਇਸ ਦਾ ਸਵਾਗਤ ਕਰਨਗੇ ਅਤੇ ਪੰਜਾਬ 'ਚੋਂ ਪਾਕਿਸਤਾਨ 'ਚ ਦਾਖਲ ਹੋਣ ਸਮੇਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਇਸ ਨੂੰ ਰਵਾਨਾ ਕਰਨਗੇ। ਉਨ੍ਹਾਂ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰਰੀਤ ਸਿੰਘ ਨੇ ਦਿੱਲੀ ਵਿਖੇ ਨਗਰ ਕੀਰਤਨ ਦੀ ਸ਼ੁਰੂਆਤ ਵੇਲੇ ਇਸ ਦੀ ਅਗਵਾਈ ਕਰਨਾ ਪ੍ਰਵਾਨ ਕੀਤਾ ਹੈ ਅਤੇ ਪਾਕਿਸਤਾਨ ਵੀ ਨਾਲ ਹੀ ਜਾਣਗੇ।
ਇਸ ਮੌਕੇ ਜਸਵਿੰਦਰ ਸਿੰਘ ਬਲੀਏਵਾਲ, ਇੰਦਰਜੀਤ ਸਿੰਘ ਸੰਤਗੜ੍ਹ, ਜਸਮੀਤ ਸਿੰਘ ਪ੍ਰਰੀਤਮਪੁਰਾ, ਇਕਬਾਲ ਸਿੰਘ, ਜਰਨੈਲ ਸਿੰਘ, ਪਿ੍ਰਤਪਾਲ ਸਿੰਘ ਬਲੀਏਵਾਲ, ਡਾ. ਕਮਲਜੀਤ ਸਿੰਘ, ਹਰਮੀਤ ਸਿੰਘ ਅਤੇ ਦਰਸ਼ਨ ਸਿੰਘ ਆਦਿ ਵੀ ਹਾਜ਼ਰ ਸਨ।






