|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸ਼ਹਿਰ ਦਾ ਦੌਰਾ ਕਰਕੇ ਸਫ਼ਾਈ, ਟ੍ਰੈਫਿਕ ਅਤੇ ਹੋਰਨਾਂ ਪ੍ਰਬੰਧਾਂ ਦਾ ਲਿਆ ਜਾਇਜ਼ਾ

ਕਪੂਰਥਲਾ (ਇੰਦਰਜੀਤ ਸਿੰਘ ਚਾਹਲ) : ਡਿਪਟੀ ਕਮਿਸ਼ਨਰ ਇੰਜ. ਡੀ. ਪੀ. ਐਸ ਖਰਬੰਦਾ ਨੇ ਸ਼ਹਿਰ ਵਾਸੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਅੱਜ ਖੁਦ ਸਮੁੱਚੇ ਸ਼ਹਿਰ ਦਾ ਦੌਰਾ ਕੀਤਾ। ਇਸ ਦੌਰਾਨ ਉਨਾਂ ਸ਼ਹਿਰ ਦੇ ਸਫ਼ਾਈ, ਟ੍ਰੈਫਿਕ ਅਤੇ ਹੋਰਨਾਂ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਮੌਕੇ 'ਤੇ ਹੀ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਅਧਿਕਾਰੀਆਂ ਨੂੰ ਉਨਾਂ ਸ਼ਹਿ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ (ਇੰਦਰਜੀਤ ਸਿੰਘ ਚਾਹਲ) : ਡਿਪਟੀ ਕਮਿਸ਼ਨਰ ਇੰਜ. ਡੀ. ਪੀ. ਐਸ ਖਰਬੰਦਾ ਨੇ ਸ਼ਹਿਰ ਵਾਸੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਅੱਜ ਖੁਦ ਸਮੁੱਚੇ ਸ਼ਹਿਰ ਦਾ ਦੌਰਾ ਕੀਤਾ। ਇਸ ਦੌਰਾਨ ਉਨਾਂ ਸ਼ਹਿਰ ਦੇ ਸਫ਼ਾਈ, ਟ੍ਰੈਫਿਕ ਅਤੇ ਹੋਰਨਾਂ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਮੌਕੇ 'ਤੇ ਹੀ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਅਧਿਕਾਰੀਆਂ ਨੂੰ ਉਨਾਂ ਸ਼ਹਿਰ ਵਿਚ ਕੂੜੇ ਦੇ ਨਿਪਟਾਰੇ, ਅਵਾਰਾ ਪਸ਼ੂਆਂ, ਨਾਜਾਇਜ਼ ਕਬਜ਼ਿਆਂ, ਖਰਾਬ ਸਟਰੀਟ ਲਾਈਟਾਂ ਅਤੇ ਹੋਰਨਾਂ ਸਮੱਸਿਆਵਾਂ ਤੋਂ ਸ਼ਹਿਰ ਵਾਸੀਆਂ ਨੂੰ ਫੌਰੀ ਨਿਜ਼ਾਤ ਦਿਵਾਉਣ ਦੀ ਹਦਾਇਤ ਕੀਤੀ। ਉਨਾਂ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਨੂੰ ਹਦਾਇਤ ਕੀਤੀ ਕਿ ਸ਼ਹਿਰ ਵਿਚ ਕਿਤੇ ਵੀ ਕੂੜਾ ਨਜ਼ਰ ਨਹੀਂ ਆਉਣਾ ਚਾਹੀਦਾ।

ਸੰਬੰਧਿਤ ਖ਼ਬਰਾਂ

ਡਿਪਟੀ ਕਮਿਸ਼ਨਰ ਨੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ, ਸ਼ਾਲੀਮਾਰ ਬਾਗ, ਸ਼ਹੀਦ ਊਧਮ ਸਿੰਘ ਨਗਰ, ਹਾਥੀਖਾਨਾ, ਓਲਡ ਜੇਲ ਰੋਡ, ਮਾਰਕਫੈੱਡ, ਪੁਰਾਣੀ ਦਾਣਾ ਮੰਡੀ, ਮੌਰਿਸ਼ ਮਸਜਿਦ, ਕੈਪਟਨ ਝਗੜ ਸਿੰਘ ਦੀ ਸਮਾਧ, ਪਸ਼ੂ ਹਸਪਤਾਲ ਅਤੇ ਹੋਰਨਾਂ ਥਾਵਾਂ ਦਾ ਦੌਰਾ ਕੀਤਾ। ਇਸ ਤੋਂ ਇਲਾਵਾ ਉਨਾਂ ਟ੍ਰੀਟਮੈਂਟ ਪਲਾਂਟ ਅਤੇ ਕੂੜਾ ਡੰਪ ਦਾ ਵੀ ਜਾਇਜ਼ਾ ਲਿਆ। ਇਸ ਦੌਰਾਨ ਉਨਾਂ ਸ਼ਹਿਰ ਦੇ ਚੌਕਾਂ ਦੇ ਸੁੰਦਰੀਕਰਨ ਦੀ ਵੀ ਹਦਾਇਤ ਕੀਤੀ। ਉਨਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਫੌਰੀ ਹੱਲ ਕੱਢਿਆ ਜਾਵੇਗਾ ਅਤੇ ਇਸ ਸਬੰਧੀ ਕੋਈ ਵੀ ਅਣਗਹਿਲੀ ਜਾਂ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਦੌਰਾਨ ਉਨਾਂ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਅਤੇ ਸ਼ਹਿਰ ਦੀ ਬਿਹਤਰੀ ਲਈ ਉਨਾਂ ਤੋਂ ਸੁਝਾਅ ਵੀ ਲਏ। ਉਨਾਂ ਕਿਹਾ ਕਿ ਉਹ ਲਗਾਤਾਰ ਸ਼ਹਿਰ ਦਾ ਦੌਰਾ ਕਰਕੇ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਦੂਰ ਕਰਨਾ ਯਕੀਨੀ ਬਣਾਉਣਗੇ। ਇਸ ਮੌਕੇ ਐਸ. ਡੀ. ਐਮ ਕਪੂਰਥਲਾ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ, ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਸ੍ਰੀ ਕੁਲਭੂਸ਼ਣ ਗੋਇਲ, ਸੈਨੇਟਰੀ ਇੰਸਪੈਕਟਰ ਸ੍ਰੀ ਰਿੰਕੂ ਭੱਟੀ, ਜੇ. ਈ ਸ. ਤਰਲੋਚਨ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!