|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਕੋਕਲਪੁਰ ਵਿਖੇ ਵੂੱਮੈਨਜ਼ ਟੇਲਰ ਦੀ ਟ੍ਰੇਨਿੰਗ ਪ੍ਰਾਪਤ ਕਰ ਚੁੱਕੇ ਸਿੱਖਿਆਰਥੀਆਂ ਨੂੰ ਪ੍ਰਮਾਣ ਪੱਤਰ ਵੰਡੇ

ਕਪੂਰਥਲਾ : ਪੇਂਡੂੰ ਖੇਤਰ ਦੇ ਬੇਰੋਜਗਾਰ ਨੌਜਵਾਨ ਲੜਕੇ ਲੜਕੀਆਂ ਨੂੰ ਕਿੱਤਾ ਮੁੱਖੀ ਸਿਖਲਾਈ ਦੇਣ ਲਈ ਪੇਂਡੂੰ ਵਿਕਾਸ ਵਿਭਾਗ, ਭਾਰਤ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੈਸ਼ਨਲ ਬੈਂਕ ਵਲੋਂ ਜਿਲ੍ਹਾ ਕਪੂਰਥਲਾ ਵਿਖੇ ਰੂਰਲ ਸੈਲਫ ਇੰਮਪਲਾਈਮੈਂਟ ਟ੍ਰੇਨਿੰਗ ਇੰਸਟੀਚਿਊਟ, ਜਿਸ ਵਿੱਚ ਵੱਖ ਵੱਖ ਕੀਤਿਆਂ ਦੀ ਟ੍ਰੇਨਿੰਗ ਦੇ ਕੇ ਬੇਰੋਜਗਾਰ ਨੌਜਵਾਨ ਲੜਕੇ ਲੜਕੀਆਂ ਨੂੰ ਸਵੈ-ਰੋਜਗਾ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ : ਪੇਂਡੂੰ ਖੇਤਰ ਦੇ ਬੇਰੋਜਗਾਰ ਨੌਜਵਾਨ ਲੜਕੇ ਲੜਕੀਆਂ ਨੂੰ ਕਿੱਤਾ ਮੁੱਖੀ ਸਿਖਲਾਈ ਦੇਣ ਲਈ ਪੇਂਡੂੰ ਵਿਕਾਸ ਵਿਭਾਗ, ਭਾਰਤ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੈਸ਼ਨਲ ਬੈਂਕ ਵਲੋਂ ਜਿਲ੍ਹਾ ਕਪੂਰਥਲਾ ਵਿਖੇ ਰੂਰਲ ਸੈਲਫ ਇੰਮਪਲਾਈਮੈਂਟ ਟ੍ਰੇਨਿੰਗ ਇੰਸਟੀਚਿਊਟ, ਜਿਸ ਵਿੱਚ ਵੱਖ ਵੱਖ ਕੀਤਿਆਂ ਦੀ ਟ੍ਰੇਨਿੰਗ ਦੇ ਕੇ ਬੇਰੋਜਗਾਰ ਨੌਜਵਾਨ ਲੜਕੇ ਲੜਕੀਆਂ ਨੂੰ ਸਵੈ-ਰੋਜਗਾਰ ਮੁਹਈਆ ਕਰਵਾਉਣ ਦੀ ਲੜੀ ਨੂੰ ਅੱਗੇ ਵਧਾਉਂਦਿਆ ਹੋਇਆ ਸੰਸਥਾ ਵਲੋਂ ਪਿੰਡ ਕੋਕਲਪੁਰ, ਕਪੂਰਥਲਾ ਵਿਖੇ ਵੂੱਮੈਨਜ਼ ਟੇਲਰ ਦੀ ਟ੍ਰੇੇਨਿੰਗ ਪ੍ਰਾਪਤ ਕਰ ਚੁੱਕੇ ਸਿੱਖਿਆਰਥੀਆਂ ਨੂੰ ਪ੍ਰਮਾਣ ਪੱਤਰ ਵੰਡੇ ਗਏ।

ਸੰਬੰਧਿਤ ਖ਼ਬਰਾਂ

ਪ੍ਰੋਗਰਾਮ ਵਿੱਚ ਸ਼੍ਰੀ ਰਾਕੇਸ਼ ਵਰਮਾ (ਡੀ.ਡੀ.ਐਮ,ਨਬਾਰਡ) ਕਪੂਰਥਲਾ,ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।ਟ੍ਰੇਨਿੰਗ ਪ੍ਰਾਪਤ ਕਰ ਚੁੱਕੇ ਸਿੱਖਿਆਰਥੀਆਂ ਨੂੰ ਵਧਾਈ ਦਿੰਦਿਆਂ ਸ਼੍ਰੀ ਰਾਕੇਸ਼ ਵਰਮਾ ਜੀ ਨੇ ਦੱਸਿਆ ਕਿ ਨਬਾਰਡ ਵਲੋਂ ਸੈੱਲਫ ਹੈੱਲਪ ਗੱਰੁਪਾਂ ਨੂੰ ਆਪਣਾ ਰੋਜਗਾਰ ਸ਼ੁਰੂ ਕਰਨ ਲਈ ਰੂਰਲ ਮਾਰਟ ਬਿਨਾਂ ਕਿਸੇ ਲਾਗਤ ਤੋਂ ਮੁੱਹਈਆ ਕਰਵਾਈਆ ਜਾ ਰਹੀਆਂ ਹਨ।ਸੈੱਲਫ ਹੈੱਲਪ ਗੱਰੁਪ ਨੂੰ ਨਬਾਰਡ ਵਲੋਂ ਕੀਤੇ ਗਏ ਇਸ aਪਰਾਲੇ ਦਾ ਲਾਭ ਚੁੱਕਣਾ ਚਾਹੀਦਾ ਹੈ। ਪਿੰਡਵਾਸੀਆਂ ਨੂੰ ਸੰਬੋਧਿਤ ਕਰਦਿਆ ਉਨ੍ਹਾਂ ਨੇ ਕਿਹਾ ਕਿ ਵੱਧ ਤੋਂ ਵੱਧ ਸੈੱਲਫ ਹੈੱਲਪ ਗੱਰੁਪ ਬਣਾਕੇ ਸਾਨੂੰ ਸਰਕਾਰ ਦੀਆਂ ਸਕੀਮਾਂ ਦਾ ਲਾਭ ਚੁੱਕਣਾ ਚਾਹੀਦਾ ਹੈ ।

ਸੰਸਥਾ ਦੇ ਡਾਇਰੈਕਟਰ ਪਰਮਜੀਤ ਸਿੰਘ ਨੇ ਦੱਸਿਆ ਕਿ ਸੰਸਥਾ ਵਿੱਚ ਵੱਖ ਵੱਖ ਕੀਤਿਆਂ ਵਿੱਚ ਮੁੱਫਤ ਸਿੱਖਲਾਈ ਦਿੱਤੀ ਜਾਂਦੀ ਹੈ ਅਤੇ ਸਿੱਖਿਆਰਥੀਆਂ ਦੇ ਖਾਣ ਪੀਣ ਦਾ ਪ੍ਰੰਬਧ ਵੀ ਮੁੱਫਤ ਕੀਤਾ ਜਾਂਦਾ ਹੈ। ਕੋਰਸ ਪੂਰਾ ਕਰਨ ਉਪਰੰਤ ਲੋੜਵੰਦ ਸਿੱਖਿਆਰਥੀਆਂ ਨੂੰ ਆਪਣਾ ਰੋਜਗਾਰ ਸ਼ੁਰੂ ਕਰਨ ਵਾਸਤੇ ਬੈਂਕਾਂ ਵਲੋਂ ਕਰਜਾ ਪ੍ਰਾਪਤ ਕਰਨ ਵਿੱਚ ਮੱਦਦ ਵੀ ਕੀਤੀ ਜਾਂਦੀ ਹੈ। ਉਨ੍ਹਾਂ ਨੇ ਦੱਸਿਆ ਕਿ ਜਲਦੀ ਹੀ ਸੰਸਥਾ ਵਲੋਂ ਮੋਬਾਇਲ ਰਿਪੇਅਰਿੰਗ, ਕੰਪਿਉਟਰਾਇਜ਼ਡ ਅਕਾਂਟਿੰਗ,ਇਲੈਕਟ੍ਰੀਸ਼ਨ,ਪਲੰਬਰ, ਸਾਫਟ ਟੁਆਏਜ਼ ਮੇਕਿੰਗ ਵਰਗੇ ਨਵੇਂ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ।ਜ਼ਰੁਰਤਮੰਦ ਸਿੱਖਿਆਰਥੀ ਸੰਸਥਾ ਵਿੱਚ ਆ ਕੇ ਆਪਣਾ ਨਾਮ ਦਰਜ਼ ਕਰਵਾਉਣ।ਇਸ ਮੌਕੇ ਤੇ ਮਿਸ ਪ੍ਰਿਆ, ਮਿਸ ਬਨਿਤਾ, ਮਿਸ ਜਸਬੀਰ ਕੌਰ ਵੀ ਹਾਜ਼ਰ ਸਨ ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!