|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਵੋਟਰ ਸੂਚੀ ਦੀ ਸਪੈਸ਼ਲ ਸਰਸਰੀ ਸੁਧਾਈ ਤਹਿਤ 16 ਦਸੰਬਰ ਤੋਂ ਪ੍ਰਾਪਤ ਕੀਤੇ ਜਾਣਗੇ ਦਾਅਵੇ ਤੇ ਇਤਰਾਜ਼

ਕਪੂਰਥਲਾ (ਇੰਦਰਜੀਤ ਸਿੰਘ) : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1-1-2020 ਦੇ ਆਧਾਰ ’ਤੇ ਵੋਟਰ ਸੂਚੀ ਦੀ ਸਪੈਸ਼ਲ ਸੁਧਾਈ ਦੇ ਚੱਲ ਰਹੇ ਕੰਮ ਤਹਿਤ ਵੋਟਰ ਸੂਚੀ ਦੀ ਮੁਢਲੀ ਪ੍ਰਕਾਸ਼ਨਾ 16 ਦਸੰਬਰ 2019 ਨੂੰ ਹੋਵੇਗੀ ਅਤੇ ਇਸ ਸਬੰਧੀ ਦਾਅਵੇ ਅਤੇ ਇਤਰਾਜ ਦਾਖ਼ਲ ਕਰਨ ਦਾ ਸਮਾਂ 16 ਦਸੰਬਰ 2019 ਤੋਂ 15 ਜਨਵਰੀ 2020 ਤੱਕ ਦਾ ਹੋਵੇਗਾ। ਇਹ ਜਾਣਕਾਰੀ ਦਿੰਦਿਆ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ (ਇੰਦਰਜੀਤ ਸਿੰਘ) : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1-1-2020 ਦੇ ਆਧਾਰ ’ਤੇ ਵੋਟਰ ਸੂਚੀ ਦੀ ਸਪੈਸ਼ਲ ਸੁਧਾਈ ਦੇ ਚੱਲ ਰਹੇ ਕੰਮ ਤਹਿਤ ਵੋਟਰ ਸੂਚੀ ਦੀ ਮੁਢਲੀ ਪ੍ਰਕਾਸ਼ਨਾ 16 ਦਸੰਬਰ 2019 ਨੂੰ ਹੋਵੇਗੀ ਅਤੇ ਇਸ ਸਬੰਧੀ ਦਾਅਵੇ ਅਤੇ ਇਤਰਾਜ ਦਾਖ਼ਲ ਕਰਨ ਦਾ ਸਮਾਂ 16 ਦਸੰਬਰ 2019 ਤੋਂ 15 ਜਨਵਰੀ 2020 ਤੱਕ ਦਾ ਹੋਵੇਗਾ। ਇਹ ਜਾਣਕਾਰੀ ਦਿੰਦਿਆਂ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਨੇ ਦੱਸਿਆ ਕਿ ਦਾਅਵਿਆਂ ਅਤੇ ਇਤਰਾਜਾਂ ਦਾ ਨਿਪਟਾਰਾ 27 ਜਨਵਰੀ 2020 ਤੱਕ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 7 ਫਰਵਰੀ 2020 ਨੂੰ ਕੀਤੀ ਜਾਵੇਗੀ।

ਸੰਬੰਧਿਤ ਖ਼ਬਰਾਂ

ਉਨਾਂ ਦੱਸਿਆ ਕਿ 16 ਦਸੰਬਰ 2019 ਤੋਂ 15 ਜਨਵਰੀ 2020 ਤੱਕ ਆਮ ਜਨਤਾ/ਸਬੰਧਤ ਵੋਟਰਾਂ ਵੱਲੋਂ ਦਾਅਵੇ ਤੇ ਇਤਰਾਜ ਪ੍ਰਾਪਤ ਕੀਤੇ ਜਾਣੇ ਹਨ। ਉਨਾਂ ਕਿਹਾ ਕਿ ਕੋਈ ਵੀ ਵਿਅਕਤੀ ਜਿਸ ਦੀ ਉਮਰ 1 ਜਨਵਰੀ 2020 ਨੂੰ 18 ਸਾਲ ਜਾਂ ਇਸ ਤੋਂ ਵੱਧ ਹੈ ਅਤੇ ਉਸ ਦੀ ਵੋਟ ਅਜੇ ਤੱਕ ਨਹੀਂ ਬਣੀ, ਜਾਂ ਵੋਟ ਕਟਵਾਉਣੀ/ਦਰੁਸਤ ਕਰਵਾਉਣੀ ਹੈ, ਉਹ ਆਪਣੇ ਚੋਣ ਹਲਕੇ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ (ਉੱਪ ਮੰਡਲ ਮੈਜਿਸਟ੍ਰੇਟ) ਦੇ ਦਫ਼ਤਰ ਵਿਖੇ ਜਾਂ ਆਪਣੇ ਇਲਾਕੇ ਦੇ ਬੂਥ ਲੈਵਲ ਅਫ਼ਸਰ ਕੋਲ ਫਾਰਮ ਭਰ ਕੇ ਦੇ ਸਕਦਾ ਹੈ।

ਇਸ ਤੋਂ ਇਲਾਵਾ ਆਨਲਾਈਨ ਵਿਧੀ ਰਾਹੀਂ ਐਨ. ਵੀ. ਐਸ. ਪੀ ਵੋਰਟਲ ’ਤੇ ਵੀ ਦਾਅਵੇ ਤੇ ਇਤਰਾਜ ਸਬਮਿਟ ਕੀਤੇ ਜਾ ਸਕਦੇ ਹਨ। ਉਨਾਂ ਦੱਸਿਆ ਕਿ ਨਵੀਂ ਵੋਟ ਬਣਾਉਣ ਲਈ ਫਾਰਮ ਨੰਬਰ 6, ਵੋਟ ਕਟਵਾਉਣ ਲਈ ਫਾਰਮ ਨੰਬਰ 7, ਵੋਟ ਦੀ ਦਰੁਸਤੀ ਲਈ ਫਾਰਮ ਨੰਬਰ 8 ਅਤੇ ਬੂਥ ਨੰਬਰ/ਰਿਹਾਇਸ਼ ਦੀ ਤਬਦੀਲੀ ਦੀ ਸੂਰਤ ਵਿਚ ਫਾਰਮ ਨੰਬਰ 8ੳ ਭਰਿਆ ਜਾ ਸਕਦਾ ਹੈ। ਉਨਾਂ ਸਮੂਹ ਰਾਜਨੀਤਿਕ ਪਾਰਟੀਆਂ ਅਤੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਸਰਸਰੀ ਸੁਧਾਈ ਦੇ ਇਸ ਪ੍ਰੋਗਰਾਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਨ ਲਈ ਪੂਰਾ ਸਹਿਯੋਗ ਦਿੱਤਾ ਜਾਵੇ, ਤਾਂ ਜੋ ਜ਼ਿਲੇ ਵਿਚ 18 ਸਾਲ ਜਾਂ ਇਸ ਤੋਂ ਵੱਧ ਉਮਰ ਦਾ ਕੋਈ ਵੀ ਯੋਗ ਵਿਅਕਤੀ ਵੋਟ ਬਣਾਉਣ ਤੋਂ ਵਾਂਝਾ ਨਾ ਰਹਿ ਸਕੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!