|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਦਿਵਿਆਂਗ ਵੋਟਰਾਂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ ਲੋੜੀਂਦੀਆਂ ਸੁਵਿਧਾਵਾਂ : ਡੀ.ਪੀ. ਐਸ ਖਰਬੰਦਾ

ਕਪੂਰਥਲਾ : ਲੋਕ ਸਭਾ ਚੋਣਾਂ ਦੌਰਾਨ ਜ਼ਿਲੇ ਦੇ ਦਿਵਿਆਂਗ ਵੋਟਰਾਂ (ਪੀ. ਡਬਲਿਊ. ਡੀ) ਦਾ 100 ਫੀਸਦੀ ਮਤਦਾਨ ਯਕੀਨੀ ਬਣਾਉਣ ਲਈ ਚੋਣ ਬੂਥਾਂ 'ਤੇ ਉਨਾਂ ਨੂੰ ਲੋੜੀਂਦੀਆਂ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਹ ਪ੍ਰਗਟਾਵਾ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਇੰਜ. ਡੀ. ਪੀ. ਐਸ ਖਰਬੰਦਾ ਨੇ ਅੱਜ ਦਿਵਿਆਂਗ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ : ਲੋਕ ਸਭਾ ਚੋਣਾਂ ਦੌਰਾਨ ਜ਼ਿਲੇ ਦੇ ਦਿਵਿਆਂਗ ਵੋਟਰਾਂ (ਪੀ. ਡਬਲਿਊ. ਡੀ) ਦਾ 100 ਫੀਸਦੀ ਮਤਦਾਨ ਯਕੀਨੀ ਬਣਾਉਣ ਲਈ ਚੋਣ ਬੂਥਾਂ 'ਤੇ ਉਨਾਂ ਨੂੰ ਲੋੜੀਂਦੀਆਂ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਹ ਪ੍ਰਗਟਾਵਾ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਇੰਜ. ਡੀ. ਪੀ. ਐਸ ਖਰਬੰਦਾ ਨੇ ਅੱਜ ਦਿਵਿਆਂਗ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ। ਉਨਾਂ ਦੱਸਿਆ ਕਿ ਜ਼ਿਲੇ ਵਿਚ ਜ਼ਿਲੇ ਵਿਚ 2197 ਪੀ. ਡਬਲਿਊ. ਡੀ ਵੋਟਰਾਂ ਦੀ ਪਹਿਚਾਣ ਕੀਤੀ ਗਈ ਹੈ ਅਤੇ ਜ਼ਿਲਾ ਪ੍ਰਸ਼ਾਸਨ ਦੀ ਇਹ ਕੋਸ਼ਿਸ਼ ਹੋਵੇਗੀ ਕਿ ਇਹ ਸਾਰੇ ਵੋਟਰ 19 ਮਈ ਨੂੰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ। ਉਨਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਨਾਂ ਵੋਟਰਾਂ ਦੀ ਸਹੂਲਤ ਲਈ ਪੋਲਿੰਗ ਬੂਥਾਂ ਵਿਚ ਵਿਸ਼ੇਸ਼ ਇੰਤਜਾਮ ਕੀਤੇ ਜਾਣਗੇ।

ਸੰਬੰਧਿਤ ਖ਼ਬਰਾਂ

ਇਸ ਤੋਂ ਇਲਾਵਾ ਜਿਨਾਂ ਦਿਵਿਆਂਗ ਵੋਟਰਾਂ ਨੂੰ ਘਰ ਤੋਂ ਪੋਲਿੰਗ ਬੂਥ ਤੱਕ ਪੁੱਜਣ ਲਈ ਸਹਾਇਤਾ ਦੀ ਲੋੜ ਹੈ, ਉਨਾਂ ਲਈ ਵੀ ਪ੍ਰਬੰਧ ਯਕੀਨੀ ਬਣਾਏ ਜਾਣਗੇ। ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਦਿਵਿਆਂਗ ਜਨ ਨੂੰ ਮੁੱਖ ਧਾਰਾ ਵਿਚ ਲਿਆਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ। ਉਨਾਂ ਕਿਹਾ ਕਿ ਲੋਕਤੰਤਰ ਦੇ ਇਸ ਉਤਸਵ ਦੌਰਾਨ ਹਰੇਕ ਵਰਗ ਦੀ ਵੋਟ ਲਾਜ਼ਮੀ ਹੈ ਅਤੇ ਸਾਨੂੰ ਹਰੇਕ ਵੋਟਰ ਨੂੰ ਮਤਦਾਨ ਪ੍ਰਤੀ ਪ੍ਰੇਰਿਤ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨਾਂ ਦਿਵਿਆਂਗ ਜਥੇਬੰਦੀਆਂ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਸਮੂਹ ਦਿਵਿਆਂਗ ਵੋਟਰਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਕੇ ਉਨਾਂ ਦੀ ਮਤਦਾਨ ਵਿਚ ਭਾਗੀਦਾਰੀ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ। ਇਸ ਮੌਕੇ ਉਨਾਂ ਦਿਵਿਆਂਗ ਜਥੇਬੰਦੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਇਨਾਂ ਨੂੰ ਜਲਦ ਹੱਲ ਕਰਨ ਦਾ ਵਿਸ਼ਵਾਸ ਦਿਵਾਇਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਸਹਾਇਕ ਕਮਿਸ਼ਨਰ ਡਾ. ਸ਼ਿਖਾ ਭਗਤ, ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਗੁਲਬਰਗ ਲਾਲ, ਸ. ਮੰਗਲ ਸਿੰਘ ਭੰਡਾਲ, ਸ. ਹਰਵਿੰਦਰ ਸਿੰਘ ਮਰਵਾਹਾ, ਸ. ਮਹਿੰਦਰ ਸਿੰਘ ਬੇਲਰ ਅਤੇ ਸ੍ਰੀ ਗੋਪਾਲ ਕ੍ਰਿਸ਼ਨ ਤੋਂ ਇਲਾਵਾ ਦਿਵਿਆਂਗ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!