|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸ਼ਮਸ਼ਾਨਘਾਟ ਦੇ ਚੌਕੀਦਾਰ ਦਾ ਕਤਲ ਖ਼ੂਨ ਨਾਲ ਲਥਪਥ ਪਈ ਮਿਲੀ ਲਾਸ਼

ਪਟਿਆਲਾ (ਚਾਹਲ) : ਘਲੋੜੀ ਗੇਟ ਵਿਖੇ ਸਥਿਤ ਸ਼ਮਸ਼ਾਨਘਾਟ ਦੇ ਚੌਕੀਦਾਰ ਦਾ ਕਤਲ ਹੋ ਗਿਆ ਹੈ। ਸੋਮਵਾਰ ਦੀ ਸਵੇਰ ਕਮਰੇ ਵਿਚ ਚੌਕੀਦਾਰ ਦੀ ਖ਼ੂਨ ਨਾਲ ਲਥਪਥ ਲਾਸ਼ ਪਈ ਮਿਲੀ ਹੈ। ਫਿਲਹਾਲ ਥਾਣਾ ਕੋਤਵਾਲੀ ਪੁਲਿਸ ਨੇ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਿਕ ਓਮ ਪ੍ਰਕਾਸ਼ (70 ਸਾਲ) ਕਰੀਬ 20 ਸਾਲ ਤੋਂ ਘਲੋੜੀ ਗੇਟ ਸ਼ਮਸ਼ਾਨਘਾਟ ਵਿਚ ਚੌਕੀਦ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਪਟਿਆਲਾ (ਚਾਹਲ) : ਘਲੋੜੀ ਗੇਟ ਵਿਖੇ ਸਥਿਤ ਸ਼ਮਸ਼ਾਨਘਾਟ ਦੇ ਚੌਕੀਦਾਰ ਦਾ ਕਤਲ ਹੋ ਗਿਆ ਹੈ। ਸੋਮਵਾਰ ਦੀ ਸਵੇਰ ਕਮਰੇ ਵਿਚ ਚੌਕੀਦਾਰ ਦੀ ਖ਼ੂਨ ਨਾਲ ਲਥਪਥ ਲਾਸ਼ ਪਈ ਮਿਲੀ ਹੈ। ਫਿਲਹਾਲ ਥਾਣਾ ਕੋਤਵਾਲੀ ਪੁਲਿਸ ਨੇ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਿਕ ਓਮ ਪ੍ਰਕਾਸ਼ (70 ਸਾਲ) ਕਰੀਬ 20 ਸਾਲ ਤੋਂ ਘਲੋੜੀ ਗੇਟ ਸ਼ਮਸ਼ਾਨਘਾਟ ਵਿਚ ਚੌਕੀਦਾਰੀ ਕਰਦਾ ਸੀ ਤੇ ਇਥੇ ਹੀ ਇਕ ਕਮਰੇ ਵਿਚ ਰਹਿ ਰਿਹਾ ਸੀ। ਸੋਮਵਾਰ ਦੀ ਸਵੇਰ ਕਮਰੇ ਵਿਚ ਚੌਕੀਦਾਰ ਦੀ ਲਾਸ਼ ਖ਼ੂਨ ਨਾਲ ਲਥਪਥ ਮਿਲੀ ਹੈ ਜਿਸ ਦੀ ਸੂਚਨਾ ਇਥੇ ਆਏ ਕੁਝ ਲੋਕਾਂ ਵਲੋਂ ਪੁਲਿਸ ਨੂੰ ਦਿੱਤੀ ਗਈ।

ਸੰਬੰਧਿਤ ਖ਼ਬਰਾਂ

ਥਾਣਾ ਕੋਤਵਾਲੀ ਪੁਲਿਸ ਟੀਮ ਨੇ ਮੌਕੇ 'ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ, ਫਿਲਹਾਲ ਕੋਈ ਸਬੂਤ ਨਹੀਂ ਮਿਲ ਸਕਿਆ ਹੈ। ਐਸਪੀ ਸਿਟੀ ਯੋਗੇਸ਼ ਸ਼ਰਮਾ ਨੇ ਦੱਸਿਆ ਕਿ ਓਮ ਪ੍ਰਕਾਸ਼ ਸਨੌਰ ਦਾ ਰਹਿਣ ਵਾਲਾ ਹੈ ਜੋਕਿ ਸ਼ਮਸ਼ਾਨਘਾਟ ਵਿਚ ਚੌਕੀਦਾਰੀ ਕਰਦਾ ਸੀ। ਬੀਤੀ ਰਾਤ ਅਣਪਛਾਤਿਆਂ ਵਲੋਂ ਓਮ ਪ੍ਰਕਾਸ਼ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ ਹੈ। ਕਤਲ ਕਿਸਨੇ ਤੇ ਕਿਉਂ ਕੀਤਾ ਇਸ ਬਾਰੇ ਫਿਲਹਾਲ ਜਾਂਚ ਕੀਤੀ ਜਾ ਰਹੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!