|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜਲ ਸ਼ਕਤੀ ਅਭਿਆਨ' ਨੂੰ ਦਿੱਤਾ ਜਾਵੇਗਾ ਲੋਕ ਲਹਿਰ ਦਾ ਰੂਪ : ਡੀ. ਸੀ

ਕਪੂਰਥਲਾ : ਪਾਣੀ ਦੀ ਇਕ-ਇਕ ਬੂੰਦ ਬਚਾਉਣ ਅਤੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣ ਦੇ ਮੰਤਵ ਨਾਲ ਭਾਰਤ ਸਰਕਾਰ ਵੱਲੋਂ ਕਪੂਰਥਲਾ ਸਮੇਤ ਦੇਸ਼ ਦੇ 255 ਜ਼ਿਲਿਆਂ ਲਈ ਸ਼ੁਰੂ ਕੀਤੇ ਗਏ ਵਿਸ਼ੇਸ਼ 'ਜਲ ਸ਼ਕਤੀ ਅਭਿਆਨ' ਨੂੰ ਕਪੂਰਥਲਾ ਜ਼ਿਲੇ ਵਿਚ ਲੋਕ ਲਹਿਰ ਦਾ ਰੂਪ ਦਿੱਤਾ ਜਾਵੇਗਾ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਨੇ ਅੱਜ ਜ਼ਿਲਾ ਪ੍ਰਬੰਧਕੀ ਕੰਪਲ

NRI Post Desk · 2261 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ : ਪਾਣੀ ਦੀ ਇਕ-ਇਕ ਬੂੰਦ ਬਚਾਉਣ ਅਤੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣ ਦੇ ਮੰਤਵ ਨਾਲ ਭਾਰਤ ਸਰਕਾਰ ਵੱਲੋਂ ਕਪੂਰਥਲਾ ਸਮੇਤ ਦੇਸ਼ ਦੇ 255 ਜ਼ਿਲਿਆਂ ਲਈ ਸ਼ੁਰੂ ਕੀਤੇ ਗਏ ਵਿਸ਼ੇਸ਼ 'ਜਲ ਸ਼ਕਤੀ ਅਭਿਆਨ' ਨੂੰ ਕਪੂਰਥਲਾ ਜ਼ਿਲੇ ਵਿਚ ਲੋਕ ਲਹਿਰ ਦਾ ਰੂਪ ਦਿੱਤਾ ਜਾਵੇਗਾ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਨੇ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ 'ਜਲ ਸ਼ਕਤੀ ਅਭਿਆਨ' ਦੀ ਕੇਂਦਰੀ ਟੀਮ ਦੇ ਮੈਂਬਰਾਂ ਸ੍ਰੀ ਵੈਂਕਟ ਸੁਬੱਈਆ ਅਤੇ ਸ੍ਰੀ ਸੰਦੀਪ ਧਨੋਟ ਦੀ ਮੌਜੂਦਗੀ ਵਿਚ ਜ਼ਿਲੇ ਵਿਚ ਇਸ ਅਭਿਆਨ ਤਹਿਤ ਕੀਤੇ ਗਏ ਅਤੇ ਕੀਤੇ ਜਾ ਰਹੇ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ।

ਉਨਾਂ ਕਿਹਾ ਕਿ ਇਸ ਅਭਿਆਨ ਤਹਿਤ ਜ਼ਿਲੇ ਵਿਚ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣ, ਪਾਣੀ ਦੀ ਦੁਰਵਰਤੋਂ ਰੋਕਣ, ਲੋੜ ਅਨੁਸਾਰ ਪੀਣ ਯੋਗ ਪਾਣੀ ਮੁਹੱਈਆ ਕਰਵਾਉਣ ਅਤੇ ਪਾਣੀ ਦੀ ਗੁਣਵੱਤਾ ਸੁਧਾਰਨ ਦੇ ਟੀਚੇ ਮਿੱਥੇ ਗਏ ਹਨ, ਜਿਸ ਲਈ ਲਈ ਵੱਡੀ ਪੱਧਰ 'ਤੇ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ। ਇਨਾਂ ਟੀਚਿਆਂ ਦੀ ਪ੍ਰਾਪਤੀ ਲਈ ਭਾਰਤ ਸਰਕਾਰ ਦੇ ਗ੍ਰਹਿ ਵਿਭਾਗ ਦੇ ਸੰਯੁਕਤ ਸਕੱਤਰ ਸ੍ਰੀ ਐਸ. ਕੇ ਜਿੰਦਲ, ਆਈ. ਏ. ਐਸ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਟੀਮ ਨੂੰ ਸੌਂਪੀ ਗਈ ਹੈ। ਉਨਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਪਾਣੀ ਦੀ ਸੰਭਾਲ ਅਤੇ ਬਰਸਾਤੀ ਪਾਣੀ ਨੂੰ ਸਾਂਭਣ, ਰਵਾਇਤੀ ਛੱਪੜਾਂ ਅਤੇ ਅਜਿਹੇ ਹੋਰ ਟੋਭਿਆਂ ਦਾ ਨਵੀਨੀਕਰਨ, ਵਾਟਰਸ਼ੈੱਡਾਂ ਦਾ ਨਿਰਮਾਣ, ਰੀਚਾਰਜ ਵੈੱਲ ਪ੍ਰਣਾਲੀ ਵਿਕਸਿਤ ਕਰਨ ਅਤੇ ਜੰਗਲਾਤ ਹੇਠ ਰਕਬਾ ਵਧਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਸੰਬੰਧਿਤ ਖ਼ਬਰਾਂ

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲੇ ਵਿਚ ਵਿਦਿਆਰਥੀਆਂ, ਵਲੰਟੀਅਰਾਂ, ਪੰਚਾਇਤਾਂ, ਸਮਾਜ ਸੇਵੀ ਅਤੇ ਧਾਰਮਿਕ ਸੰਸਥਾਵਾਂ ਆਦਿ ਨੂੰ ਇਸ ਮੁਹਿੰਮ ਨਾਲ ਜੋੜ ਕੇ ਲੋਕਾਂ ਨੂੰ ਪਾਣੀ ਬਚਾਉਣ ਲਈ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਜ਼ਿਲੇ ਸ਼ਹਿਰਾਂ ਅਤੇ ਕਸਬਿਆਂ ਵਿਚ 250 ਵਰਗ ਗਜ਼ ਤੋਂ ਵੱਧ ਦੀ ਵਪਾਰਕ ਜਾਂ ਰਿਹਾਇਸ਼ੀ ਇਮਾਰਤ ਲਈ 'ਰੇਨ ਵਾਟਰ ਹਾਰਵੈਸਟਿੰਗ ਵੈੱਲ' ਬਣਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ, ਤਾਂ ਜੋ ਬਰਸਾਤ ਦੇ ਪਾਣੀ ਨੂੰ ਧਰਤੀ ਹੇਠ ਭੇਜਿਆ ਜਾ ਸਕੇ। ਇਸੇ ਤਰਾਂ ਰਸੋਈ ਦੇ ਪਾਣੀ ਲਈ ਸੋਕ ਪਿਟਜ਼ ਬਣਾਉਣ ਲਈ ਵੀ ਲੋਕਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਪਿਛਲੇ 6 ਮਹੀਨਿਆਂ ਵਿਚ ਪਾਸ ਕੀਤੇ ਗਏ ਨਕਸ਼ਿਆਂ ਦੀਆਂ ਇਮਾਰਤਾਂ ਵਿਚ ਵੀ 'ਰੇਨ ਵਾਰਟਰ ਹਾਰਵੈਸਟਿੰਗ ਵੈੱਲ' ਲਗਾਉਣਾ ਪਵੇਗਾ, ਜਿਨਾਂ ਦੀ ਚੈਕਿੰਗ ਉਹ ਖ਼ੁਦ ਅਤੇ ਜ਼ਿਲੇ ਦੇ ਹੋਰ ਉੱਚ ਅਧਿਕਾਰੀ ਕਰਨਗੇ।

ਉਨਾਂ ਕਿਹਾ ਕਿ ਇਸ ਕੰਮ ਵਿਚ ਕੋਈ ਵੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। ਇਸੇ ਤਰਾਂ ਉਨਾਂ ਭੌਂ ਸੰਭਾਲ, ਜਲ ਸਪਲਾਈ ਤੇ ਸੈਨੀਟੇਸ਼ਨ, ਸੀਵਰੇਜ, ਖੇਤੀਬਾੜੀ, ਜੰਗਲਾਤ, ਪੰਚਾਇਤ ਤੇ ਪੇਂਡੂ ਵਿਕਾਸ ਵਿਭਾਗ ਤੋਂ ਇਲਾਵਾ ਨਗਰ ਕੌਂਸਲਾਂ, ਕੇ. ਵੀ. ਕੇ ਅਤੇ ਨਹਿਰੂ ਯੁਵਾ ਕੇਂਦਰ ਵੱਲੋਂ ਪਾਣੀ ਨੂੰ ਬਚਾਉਣ ਲਈ ਕੀਤੇ ਜਾ ਰਹੇ ਕਾਰਜਾਂ ਦੀ ਸਮੀਖਿਆ ਕੀਤੀ। ਇਸ ਮੌਕੇ ਐਕਸੀਅਨ ਜਲ ਸਪਲਾਈ ਤੇ ਸੈਨੀਟੇਸ਼ਨ ਸ੍ਰੀ ਸੁਖਪਿੰਦਰ ਸਿੰਘ ਬਰਾੜ, ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਸ੍ਰੀ ਆਦਰਸ਼ ਕੁਮਾਰ, ਐਸ. ਡੀ. ਓ ਭੌਂ ਸੰਭਾਲ ਸ. ਰਵਿੰਦਰ ਸਿੰਘ, ਖੇਤੀਬਾੜੀ ਅਫ਼ਸਰ ਕਪੂਰਥਲਾ ਸ੍ਰੀ ਅਸ਼ਵਨੀ ਕੁਮਾਰ, ਜ਼ਿਲਾ ਗਾਈਡੈਂਸ ਕਾਊਂਸਲਰ ਸ. ਪਰਮਜੀਤ ਸਿੰਘ, ਸੁਪਰਡੈਂਟ ਸ੍ਰੀ ਸਾਹਿਲ ਓਬਰਾਏ, ਸ੍ਰੀ ਰਾਜੇਸ਼ ਰਾਏ, ਸ. ਦਵਿੰਦਰ ਪਾਲ ਸਿੰਘ ਆਹੂਜਾ, ਜੰਗਲਾਤ ਵਿਭਾਗ ਤੋਂ ਸ. ਮਲਕੀਅਤ ਸਿੰਘ ਅਤੇ ਟੀ. ਏ ਸ੍ਰੀ ਅਨੀ ਸਿੰਗਲਾ ਤੋਂ ਇਲਾਵਾ ਸਮੂਹ ਏ. ਪੀ. ਓ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!